Wed, Apr 24, 2024
Whatsapp

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਬਰੀ 

Written by  Joshi -- July 27th 2018 11:12 AM
ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਬਰੀ 

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਬਰੀ 

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਬਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਮਾਮਲੇ 'ਚ ਬਰੀ ਹੋ ਗਏ ਹਨ। ਕੈਪਟਨ ਅੱਜ ਮੋਹਾਲੀ ਅਦਾਲਤ ਦੇ ਸਾਹਮਣੇ ਪੇਸ਼ ਹੋਏ ਸਨ, ਜਿੱਥੇ ਇਹ ਫੈਸਲਾ ਸੁਣਾਇਆ ਗਿਆ ਹੈ। ਏ.ਆਈ.ਟੀ. ਘੁਟਾਲੇ ਵਿਚ ਸਾਰੇ 15 ਦੋਸ਼ੀਆਂ ਨੂੰ ਕਲੀਨ ਚਿੱਟ ਦੇਣ ਨੂੰ ਰੱਦ ਕਰਨ ਦੇ ਸੰਬੰਧ 'ਚ ਅਦਾਲਤ ਵੱਲੋਂ ਅੱਜ ਆਪਣਾ ਫ਼ੈਸਲਾ ਸੁਣਾਇਆ ਗਿਆ ਹੈ। ਕੇਸ ਵਿਚ ਕੈਪਟਨ ਅਮਰਿੰਦਰ 18 ਮੁਲਜ਼ਮਾਂ ਵਿਚੋਂ ਇਕ ਸਨ। ਅਗਸਤ 2017 ਵਿਚ, ਅਦਾਲਤ ਨੇ ਦੂਜੀ ਵਾਰ ਰੱਦ ਰਿਪੋਰਟ ਦੇ ਫੈਸਲੇ ਨੂੰ ਖਾਰਜ ਕਰ ਦਿੱਤਾ ਸੀ ਅਤੇ ਇਸ ਮਾਮਲੇ ਨੂੰ ਦੁਬਾਰਾ ਵਿਚਾਰਨ ਲਈ ਵਿਜੀਲੈਂਸ ਨੂੰ ਨਿਰਦੇਸ਼ਿਤ ਕੀਤਾ ਸੀ। ਸਤੰਬਰ ੨੦੦੮ ਵਿਚ ਵਿਜੀਲੈਂਸ ਨੇ ਧਾਰਾ ੪੨੦ (ਧੋਖਾਧੜੀ), ੪੬੭ ਅਤੇ ੪੬੮ ੪੭੧ (ਜਾਅਲੀ ਦਸਤਾਵੇਜ਼ ਦੀ ਵਰਤੋਂ) ਅਤੇ ੧੨੦-ਬੀ (ਅਪਰਾਧਿਕ ਸਾਜ਼ਿਸ਼) ਤਹਿਤ ਐਫ.ਆਈ.ਆਰ. ਦਰਜ ਕੀਤੀ ਸੀ। ਦੋਸ਼ੀਆਂ 'ਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਕ ਚਲਾਨ ਫਰਵਰੀ ੨੦੦੯ ਵਿਚ ਦਰਜ ਕੀਤਾ ਗਿਆ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਕਥਿਤ ਘੁਟਾਲੇ ਵਿਚ ੧੮ ਲੋਕ ਸ਼ਾਮਲ ਸਨ ਜਿਨ੍ਹਾਂ ਨੇ ਸਰਕਾਰੀ ਖਜ਼ਾਨੇ ਨੂੰ ੩੬੦ ਕਰੋੜ ਰੁਪਏ ਦਾ ਚੂਨਾ ਲਗਾਇਆ ਗਿਆ ਸੀ। —PTC News


Top News view more...

Latest News view more...