Advertisment

ਮੁੱਖ ਮੰਤਰੀ ਵੱਲੋਂ ਸ਼ਹੀਦ ਅੰਮਿ੍ਤਪਾਲ ਸਿੰਘ ਦੇ ਵਾਰਸਾਂ ਨੂੰ ਮਾਲੀ ਮਦਦ ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ

author-image
Jagroop Kaur
New Update
ਮੁੱਖ ਮੰਤਰੀ ਵੱਲੋਂ ਸ਼ਹੀਦ ਅੰਮਿ੍ਤਪਾਲ ਸਿੰਘ ਦੇ ਵਾਰਸਾਂ ਨੂੰ ਮਾਲੀ ਮਦਦ ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ
Advertisment
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ 31 ਫੀਲਡ ਰੈਜੀਮੈਂਟ ਦੇ ਹਵਲਦਾਰ (ਗਨਰ) ਅੰਮਿ੍ਤਪਾਲ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ। ਇਹ ਬਹਾਦਰ ਜਵਾਨ 8 ਅਪ੍ਰੈਲ, 2021 ਨੂੰ ਆਪਣੀ ਡਿਊਟੀ ਉੱਤੇ ਗਸ਼ਤ ਕਰਦੇ ਸਮੇਂ ਪੈਰ ਤਿਲਕਣ ਕਾਰਨ ਅਰੁਣਾਚਲ ਪ੍ਰਦੇਸ਼ ਦੇ ਪਿੰਡ ਮਨੀਗੌਂਗ ਨੇੜੇ ਵਗਦੀ ਸਿਓਮ ਨਦੀ ਵਿਚ ਡਿੱਗ ਪਿਆ ਸੀ ਅਤੇ 7 ਮਈ, 2021 ਨੂੰ ਉਸ ਨੂੰ ਮਿ੍ਰਤ ਪਾਇਆ ਗਿਆ ਸੀ।publive-image
Advertisment
Read More :ਸਹੀ ਇਲਾਜ ਦੀ ਘਾਟ ਨੇ ਕਰਵਾਇਆ ਜਿਉਂਦੇ ਜੀਅ ਹੋਇਆ ਮੌਤ ਦਾ ਅਹਿਸਾਸ, ਅਦਾਕਾਰ ਦੀ ਹੋਈ ਮੌਤ ਬਹਾਦਰ ਸੈਨਿਕ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਉਨਾਂ ਦਾ ਪੂਰਨ ਸਮਰਪਣ ਅਤੇ ਜਾਨ ਦੀ ਕੁਰਬਾਨੀ ਉਨਾਂ ਦੇ ਸਾਥੀ ਸੈਨਿਕਾਂ ਨੂੰ ਵਧੇਰੇ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗੀ। ਹਵਲਦਾਰ (ਗਨਰ) ਅੰਮਿ੍ਤਪਾਲ ਸਿੰਘ ਸੰਗਰੂਰ ਜ਼ਿਲ ਦੇ ਪਿੰਡ ਖੇੜੀ ਦਾ ਰਹਿਣ ਵਾਲਾ ਸੀ ਅਤੇ ਆਪਣੇ ਪਿੱਛੇ ਆਪਣੀ ਪਤਨੀ ਹਰਮੀਤ ਕੌਰ (ਵਾਰਸ), 11 ਵਰਿਆਂ ਪੁੱਤਰ ਗੁਰਸੇਵਕ ਸਿੰਘ, ਪਿਤਾ ਬਲਵੀਰ ਸਿੰਘ, ਮਾਤਾ ਭਗਵਾਨ ਕੌਰ ਅਤੇ ਭਰਾ ਹਰਵਿੰਦਰ ਸਿੰਘ ਨੂੰ ਛੱਡ ਗਿਆ। ਸ਼ਹੀਦ ਦੀ ਮਿ੍ਤਕ ਦੇਹ ਦਾ ਅੱਜ ਹੀ ਉਸ ਦੇ ਜੱਦੀ ਪਿੰਡ ਸਸਕਾਰ ਕਰ ਦਿੱਤਾ ਗਿਆ।-
punjab cm-captain-amarinder-singh punjab-gov shaheed-amritpal-singh captain-amarindesr-singh
Advertisment

Stay updated with the latest news headlines.

Follow us:
Advertisment