Thu, May 2, 2024
Whatsapp

ਮੁੱਖ ਮੰਤਰੀ ਵੱਲੋਂ ਅਮਨਦੀਪ ਕੌਰ ਨੂੰ ਬਹਾਦਰੀ ਪੁਰਸਕਾਰ ਤੇ ਮੁਫਤ ਸਿੱਖਿਆ ਦੇਣ ਦਾ ਐਲਾਨ

Written by  Jashan A -- February 18th 2020 11:43 AM -- Updated: February 18th 2020 11:44 AM
ਮੁੱਖ ਮੰਤਰੀ ਵੱਲੋਂ ਅਮਨਦੀਪ ਕੌਰ ਨੂੰ ਬਹਾਦਰੀ ਪੁਰਸਕਾਰ ਤੇ ਮੁਫਤ ਸਿੱਖਿਆ ਦੇਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਅਮਨਦੀਪ ਕੌਰ ਨੂੰ ਬਹਾਦਰੀ ਪੁਰਸਕਾਰ ਤੇ ਮੁਫਤ ਸਿੱਖਿਆ ਦੇਣ ਦਾ ਐਲਾਨ

ਚੰਡੀਗੜ੍ਹ: ਪੰਜਾਬ ਸਰਕਾਰ ਲੌਂਗੋਵਾਲ ਵਿਖੇ ਸਕੂਲ ਵੈਨ ਨਾਲ ਵਾਪਰੇ ਦਰਦਨਾਕ ਹਾਦਸੇ ਵਿੱਚ ਬਹਾਦਰੀ ਤੇ ਸਾਹਸ ਦਿਖਾ ਕੇ ਚਾਰ ਬੱਚਿਆਂ ਨੂੰ ਬਚਾਉਣ ਵਾਲੀ ਨੌਵੀਂ ਕਲਾਸ ਦੀ ਵਿਦਿਆਰਥਣ ਅਮਨਦੀਪ ਕੌਰ ਨੂੰ ਸਨਮਾਨਤ ਕਰੇਗੀ। ਇਹ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਲੜਕੀ ਨੂੰ ਆਜ਼ਾਦੀ ਦਿਵਸ ਮੌਕੇ ਬਹਾਦਰੀ ਪੁਰਸਕਾਰ ਨਾਲ ਸਨਮਾਨਤ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਇਸ ਦੀ ਪੜ੍ਹਾਈ ਦਾ ਸਾਰਾ ਖਰਚਾ ਵੀ ਚੁੱਕੇਗੀ। ਹੋਰ ਪੜ੍ਹੋ: ਮੁੱਖ ਮੰਤਰੀ ਨੇ ਇੱਕ ਵਾਰ ਫਿਰ ਸਿੱਖਾਂ ਦੀ ਬਜਾਇ ਗਾਂਧੀ ਪਰਿਵਾਰ ਨੂੰ ਪਹਿਲ ਦਿੱਤੀ: ਸੁਖਬੀਰ ਸਿੰਘ ਬਾਦਲ ਅਮਨਦੀਪ ਕੌਰ ਜੋ ਆਪਣੇ ਪਿਤਾ ਸਤਨਾਮ ਸਿੰਘ ਅਤੇ ਕਾਂਗਰਸੀ ਆਗੂ ਦਾਮਨ ਥਿੰਦ ਬਾਜਵਾ ਦੇ ਨਾਲ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਮਿਲੀ, ਨੇ ਮੁੱਖ ਮੰਤਰੀ ਨੂੰ ਸ਼ੁੱਕਰਵਾਰ ਨੂੰ ਵਾਪਰੇ ਇਸ ਹੌਲਨਾਕ ਹਾਦਸੇ ਬਾਰੇ ਦੱਸਿਆ ਅਤੇ ਇਹ ਵੀ ਦੱਸਿਆ ਕਿ ਕਿਵੇਂ ਉਹ ਸਕੂਲ ਵੈਨ ਵਿੱਚੋਂ ਚਾਰ ਸਕੂਲੀ ਬੱਚਿਆਂ ਨੂੰ ਬਚਾਉਣ ਵਿੱਚ ਸਫਲ ਰਹੀ। ਮੁੱਖ ਮੰਤਰੀ ਨੇ ਇਸ ਮੌਕੇ ਪੀੜਤ ਪਰਿਵਾਰ ਦੇ ਰਿਸ਼ਤੇਦਾਰ ਕੁਲਦੀਪ ਸਿੰਘ ਬਾਜਵਾ ਨਾਲ ਵੀ ਦੁੱਖ ਸਾਂਝਾ ਕੀਤਾ ਜਿਨ੍ਹਾਂ ਨੇ ਆਪਣੇ ਬੱਚੇ ਇਸ ਦੁਖਦਾਈ ਹਾਦਸੇ ਵਿੱਚ ਖੋ ਲਏ। -PTC News


Top News view more...

Latest News view more...