ਪੰਜਾਬ

ਸੋਨੀਆ ਗਾਂਧੀ ਦੀ ਮਾਂ ਦੇ ਦੇਹਾਂਤ 'ਤੇ ਕੈਪਟਨ ਅਮਰਿੰਦਰ ਤੇ PM ਮੋਦੀ ਨੇ ਟਵੀਟ ਕਰ ਪ੍ਰਗਟਾਇਆ ਦੁੱਖ

By Riya Bawa -- September 01, 2022 12:20 pm -- Updated:September 01, 2022 12:22 pm

Death of Sonia Gandhi's mother: ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਮਾਂ ਦਾ ਦੇਹਾਂਤ ਹੋ ਗਿਆ ਹੈ। ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਜੈਰਾਮ ਰਮੇਸ਼ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਜੈਰਾਮ ਰਮੇਸ਼ ਨੇ ਟਵੀਟ ਕੀਤਾ – ਸੋਨੀਆ ਗਾਂਧੀ ਦੀ ਮਾਂ ਪਾਓਲਾ ਮਾਈਨੋ ਦਾ ਸ਼ਨੀਵਾਰ 27 ਅਗਸਤ 2022 ਨੂੰ ਇਟਲੀ ਵਿੱਚ ਉਨ੍ਹਾਂ ਦੇ ਘਰ ਵਿੱਚ ਦਿਹਾਂਤ ਹੋ ਗਿਆ। ਅੰਤਿਮ ਸੰਸਕਾਰ 28 ਅਗਸਤ ਨੂੰ ਹੋਇਆ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਮਾਂ ਪਾਓਲਾ ਮਾਈਨੋ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

sonia

ਕੈਪਟਨ ਨੇ ਆਪਣੇ ਟਵਿੱਟਰ ਹੈਂਡਲ ਤੋਂ ਟਵੀਟ ਕਰਦਿਆਂ ਲਿਖਿਆ, ''ਸ਼੍ਰੀਮਤੀ ਸੋਨੀਆ ਗਾਂਧੀ ਜੀ ਨਾਲ ਉਨ੍ਹਾਂ ਦੀ ਮਾਤਾ ਸ਼੍ਰੀਮਤੀ ਪਾਓਲੋ ਮਾਈਨੋ ਦੇ ਦੇਹਾਂਤ 'ਤੇ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਾ ਹਾਂ। ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।"

ਸੋਨੀਆ ਗਾਂਧੀ ਪਿਛਲੇ ਹਫ਼ਤੇ ਆਪਣੀ ਮਾਂ ਨੂੰ ਮਿਲਣ ਗਈ ਸੀ। ਇਹ ਦੌਰਾ ਡਾਕਟਰੀ ਜਾਂਚ ਲਈ ਉਨ੍ਹਾਂ ਦੀ ਵਿਦੇਸ਼ ਯਾਤਰਾ ਦਾ ਹਿੱਸਾ ਸੀ, ਜਿੱਥੇ ਉਨ੍ਹਾਂ ਦੇ ਪੁੱਤਰ ਰਾਹੁਲ ਗਾਂਧੀ ਅਤੇ ਧੀ ਪ੍ਰਿਅੰਕਾ ਗਾਂਧੀ ਵਾਡਰਾ ਉਨ੍ਹਾਂ ਦੇ ਨਾਲ ਸਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਨੀਆ ਗਾਂਧੀ ਦੀ ਮਾਂ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ। ਇਸ ਦੁੱਖ ਦੀ ਘੜੀ ਵਿੱਚ ਮੇਰੇ ਵਿਚਾਰ ਪੂਰੇ ਪਰਿਵਾਰ ਦੇ ਨਾਲ ਹਨ।

ਰਾਹੁਲ ਅਤੇ ਪ੍ਰਿਅੰਕਾ ਪਿਛਲੇ ਕੁਝ ਸਾਲਾਂ ਵਿੱਚ ਕਈ ਵਾਰ ਆਪਣੀ ਨਾਨੀ ਨੂੰ ਮਿਲਣ ਗਏ ਸਨ। 2020 ਵਿੱਚ, ਜਦੋਂ ਰਾਹੁਲ ਗਾਂਧੀ ਨੂੰ ਆਪਣੇ ਲਗਾਤਾਰ ਵਿਦੇਸ਼ੀ ਦੌਰਿਆਂ ਨੂੰ ਲੈ ਕੇ ਕੁਝ ਆਲੋਚਨਾਵਾਂ ਦਾ ਸਾਹਮਣਾ ਕਰਨਾ ਪਿਆ ਸੀ, ਪਾਰਟੀ ਨੇ ਕਿਹਾ ਸੀ ਕਿ ਉਹ ਇੱਕ ਬੀਮਾਰ ਰਿਸ਼ਤੇਦਾਰ ਨੂੰ ਮਿਲਣ ਲਈ ਇਟਲੀ ਦੇ ਨਿੱਜੀ ਦੌਰੇ 'ਤੇ ਸਨ।

-PTC News

  • Share