Thu, Apr 25, 2024
Whatsapp

ਕੈਪਟਨ ਸਰਕਾਰ ਸਿੱਖ ਪਾਰਲੀਮੈਂਟ SGPC ਨੂੰ ਤੋੜਨ ਦੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਵੇ: ਭਾਈ ਰਾਮ ਸਿੰਘ

Written by  Shanker Badra -- February 04th 2020 05:05 PM -- Updated: February 04th 2020 05:24 PM
ਕੈਪਟਨ ਸਰਕਾਰ ਸਿੱਖ ਪਾਰਲੀਮੈਂਟ SGPC ਨੂੰ ਤੋੜਨ ਦੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਵੇ: ਭਾਈ ਰਾਮ ਸਿੰਘ

ਕੈਪਟਨ ਸਰਕਾਰ ਸਿੱਖ ਪਾਰਲੀਮੈਂਟ SGPC ਨੂੰ ਤੋੜਨ ਦੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਵੇ: ਭਾਈ ਰਾਮ ਸਿੰਘ

ਕੈਪਟਨ ਸਰਕਾਰ ਸਿੱਖ ਪਾਰਲੀਮੈਂਟ SGPC ਨੂੰ ਤੋੜਨ ਦੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਵੇ: ਭਾਈ ਰਾਮ ਸਿੰਘ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਨੇ ਕਾਂਗਰਸ ਵੱਲੋਂ ਸਿੱਖਾਂ ਦੀ ਪਾਰਲੀਮੈਂਟ ਜਾਣੀ ਜਾਂਦੀ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ ਲਈ ਕਿਹਾ ਹੈ। ਅੱਜ ਜਾਰੀ ਬਿਆਨ ਵਿਚ ਭਾਈ ਰਾਮ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਿੱਖਾਂ ਨਾਲ ਅੱਜ ਵੀ ਦੁਸ਼ਮਣੀ ਨਿਭਾਅ ਰਹੀ ਹੈ। ਇਹ ਉਹੀ ਪਾਰਟੀ ਹੈ, ਜਿਸ ਨੇ ਪੰਜਾਬੀ ਸੂਬੇ ਦੀ ਵਿਰੋਧਤਾ ਕੀਤੀ, ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕੀਤਾ ਅਤੇ ਦਿੱਲੀ ਸਮੇਤ ਪੂਰੇ ਭਾਰਤ ਵਿਚ ਸਿੱਖਾਂ ਦੇ ਖ਼ੂਨ ਨਾਲ ਹੋਲੀ ਖੇਡੀ। ਹੁਣ ਇਹ ਪਾਰਟੀ ਸਿੱਖਾਂ ਦੀਆਂ ਸੰਵਿਧਾਨਕ ਸੰਸਥਾਵਾਂ ਨੂੰ ਤੋੜਨ ਲੱਗੀ ਹੋਈ ਹੈ। ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਕਾਂਗਰਸ ਅੱਜ ਵੀ ਸਿੱਖਾਂ ਨਾਲ ਦੁਸ਼ਮਣੀ ਵਾਲੀ ਸੋਚ ਰੱਖਦੀ ਹੈ। ਭਾਈ ਰਾਮ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਇਸ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਸਭ ਤੋਂ ਵੱਧ ਕੁਰਬਾਨੀਆਂ ਘੱਟ ਗਿਣਤੀ ਸਿੱਖ ਕੌਮ ਨੇ ਕੀਤੀਆਂ ਹਨ। ਸਾਡੇ ਪੁਰਖਿਆਂ ਨੇ ਵੱਡੀਆਂ ਕੁਰਬਾਨੀਆਂ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿਹੀ ਸੰਸਥਾ ਹੋਂਦ ’ਚ ਲਿਆਂਦੀ, ਪਰ ਕੈਪਟਨ ਆਪਣੇ ਪੁਰਖਿਆਂ ਦੇ ਨਕਸ਼ੇ ਕਦਮ ’ਤੇ ਚੱਲ ਕੇ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਨੂੰ ਤੋੜਨ ਵਿਚ ਲੱਗਾ ਹੋਇਆ ਹੈ। ਉਹਨਾਂ ਕਿਹਾ ਕਿ ਹਰਿਆਣਾ ਕਮੇਟੀ ਬਾਰੇ ਕਾਂਗਰਸ ਦੀ ਹਰਿਆਣਾ ਦੀ ਭੁਪਿੰਦਰ ਸਿੰਘ ਹੁੱਡਾ ਸਰਕਾਰ ਨੇ ਵਿਧਾਨ ਸਭਾ ਵਿਚ ਮਤਾ ਪਾਸ ਕਰਕੇ ਹਰਿਆਣਾ ਦੇ ਸਿੱਖਾਂ ਨੂੰ ਉਹਨਾਂ ਦੇ ਕੇਂਦਰੀ ਧੁਰੇ ਨਾਲੋਂ ਤੋੜਨ ਦਾ ਯਤਨ ਕੀਤਾ ਸੀ। ਉਹਨਾਂ ਕਿਹਾ ਕਿ ਸਾਡੇ ਕੁਝ ਸਿੱਖੀ ਭੇਸ ਵਾਲੇ ਸਾਬਕਾ ਅਕਾਲੀ ਕਾਂਗਰਸ ਦਾ ਹੱਥਠੋਕਾ ਬਣ ਕੇ ਇਸ ਜਥੇਬੰਦੀ ਨੂੰ ਖੇਰੂ-ਖੇਰੂ ਕਰਨ ਵਿਚ ਲੱਗੇ ਹੋਏ ਹਨ। ਸਿੱਖ ਕਾਂਗਰਸ ਦੇ ਨਾਲ-ਨਾਲ ਉਹਨਾਂ ਝੂਠੇ ਲੋਕਾਂ ਨੂੰ ਮੂੰਹ ਨਹੀਂ ਲਗਾਉਣਗੇ। ਭਾਈ ਰਾਮ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਨੀਆਂ ਭਰ ਦੇ ਢਾਈ ਕਰੋੜ ਸਿੱਖਾਂ ਤੇ 8 ਕਰੋੜ ਗੁਰੂ ਨਾਨਕ ਨਾਮ ਲੇਵਾ ਦੀ ਨੁਮਾਇੰਦਗੀ ਕਰਦੀ ਹੈ। ਹਰ ਦੁੱਖ -ਸੁੱਖ ਦੀ ਭਾਈਵਾਲ ਹੈ ਅਤੇ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਆਈ ਮੁਸ਼ਕਿਲ ਤੇ ਆਵਾਜ਼ ਬੁਲੰਦ ਕਰਦੀ ਹੈ। ਭਾਈ ਰਾਮ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 4 ਰਾਜਾਂ ’ਚ ਵਿਦਿਅਕ ਅਦਾਰੇ, ਹਸਪਤਾਲ ਤੇ ਯੂਨੀਵਰਸਟੀਆਂ ਸਫਲਤਾਪੂਰਵਕ ਢੰਗ ਨਾਲ ਚਲਾ ਰਹੀ ਹੈ, ਪਰ ਕੈਪਟਨ ਕੋਲੋਂ ਇਕ ਸੂਬਾ ਵੀ ਸਹੀ ਢੰਗ ਨਾਲ ਨਹੀਂ ਸੰਭਾਲਿਆ ਜਾ ਰਿਹਾ। ਕੈਪਟਨ ਸ਼੍ਰੋਮਣੀ ਕਮੇਟੀ ਦਾ ਧਿਆਨ ਛੱਡ ਕੇ ਸੂਬੇ ਵੱਲ ਧਿਆਨ ਦੇਵੇ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੀਆਂ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਸਾਜਿਸ਼ ਦਾ ਸਖ਼ਤੀ ਨਾਲ ਜਵਾਬ ਦਿੱਤਾ ਜਾਵੇਗਾ। ਦੁਨੀਆ ਭਰ ਦੇ ਸਿੱਖ ਕਾਂਗਰਸ ਤੇ ਕੈਪਟਨ ਦੀ ਹਿਟਲਰਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ। -PTCNews


Top News view more...

Latest News view more...