Thu, Apr 18, 2024
Whatsapp

ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਚੋਣ ਜ਼ਾਬਤੇ ਦੀਆਂ ਉਡਾਈਆਂ ਧੱਜੀਆਂ , ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਸ਼ਿਕਾਇਤ

Written by  Shanker Badra -- April 11th 2019 05:20 PM
ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਚੋਣ ਜ਼ਾਬਤੇ ਦੀਆਂ ਉਡਾਈਆਂ ਧੱਜੀਆਂ , ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਸ਼ਿਕਾਇਤ

ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਚੋਣ ਜ਼ਾਬਤੇ ਦੀਆਂ ਉਡਾਈਆਂ ਧੱਜੀਆਂ , ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਸ਼ਿਕਾਇਤ

ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਚੋਣ ਜ਼ਾਬਤੇ ਦੀਆਂ ਉਡਾਈਆਂ ਧੱਜੀਆਂ , ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਸ਼ਿਕਾਇਤ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਚੋਣ ਕਮਿਸ਼ਨਰ (ਸੀਈਸੀ) ਕੋਲ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਸਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਖ਼ਿਲਾਫ ਸ਼ਿਕਾਇਤ ਦਰਜ ਕਰਵਾਉਂਦਿਆਂ ਕਿਹਾ ਹੈ ਕਿ ਠੁਕਰਾਲ ਨੇ ਹੋਰ ਬੇਨਿਯਮੀਆਂ ਤੋਂ ਇਲਾਵਾ ਸੋਸ਼ਲ ਮੀਡੀਆ ਉੱਤੇ ਕਾਂਗਰਸ ਪਾਰਟੀ ਦੇ ਪ੍ਰੈਸ ਬਿਆਨ ਪੋਸਟ ਕਰਕੇ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਈਆਂ ਹਨ। [caption id="attachment_281654" align="aligncenter" width="300"]Captain Amarinder Media Advisor Raveen Thukral Against SAD Complaint
ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਚੋਣ ਜ਼ਾਬਤੇ ਦੀਆਂ ਉਡਾਈਆਂ ਧੱਜੀਆਂ , ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਸ਼ਿਕਾਇਤ[/caption] ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਦੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ ਵੱਲੋਂ ਇਸ ਸੰਬੰਧੀ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਰਵੀਨ ਠੁਕਰਾਲ ਇਕ ਸਰਕਾਰੀ ਅਧਿਕਾਰੀ ਹਨ, ਇਸ ਲਈ ਉਹ ਆਪਣੇ ਫੇਸ ਬੁੱਕ ਪੇਜ ਉੱਤੇ ਸਿਆਸੀ ਖ਼ਬਰਾਂ ਅਤੇ ਪ੍ਰੈਸ ਬਿਆਨਾਂ ਦਾ ਪ੍ਰਚਾਰ ਨਹੀਂ ਕਰ ਸਕਦੇ ਪਰੰਤੂ ਉਹਨਾਂ ਵੱਲੋਂ ਅਜਿਹਾ ਕੀਤਾ ਜਾ ਰਿਹਾ ਹੈ।ਇਸ ਨੂੰ ਚੋਣ ਜ਼ਾਬਤੇ ਦੀ ਗੰਭੀਰ ਉਲੰਘਣਾ ਕਰਾਰ ਦਿੰਦਿਆਂ ਬਰਾੜ ਨੇ ਕਿਹਾ ਕਿ ਇਸ ਤਰ੍ਹਾਂ ਦਾ ਗੈਰਸੰਜੀਦਾ ਵਿਵਹਾਰ ਕਰਨ ਲਈ ਠੁਕਰਾਲ ਖ਼ਿਲਾਫ ਕਾਰਵਾਈ ਸ਼ੁਰੂ ਕੀਤੀ ਜਾਵੇ। [caption id="attachment_281655" align="aligncenter" width="225"]Captain Amarinder Media Advisor Raveen Thukral Against SAD Complaint
ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਚੋਣ ਜ਼ਾਬਤੇ ਦੀਆਂ ਉਡਾਈਆਂ ਧੱਜੀਆਂ , ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਸ਼ਿਕਾਇਤ[/caption] ਬਰਾੜ ਨੇ ਕਿਹਾ ਕਿ ਮੀਡੀਆ ਸਲਾਹਕਾਰ ਵੱਲੋਂ ਸਿਆਸੀ ਗਤੀਵਿਧੀਆਂ ਵਿਚ ਵੀ ਭਾਗ ਲਿਆ ਜਾ ਰਿਹਾ ਹੈ ਅਤੇ ਕਾਂਗਰਸ ਪਾਰਟੀ ਦੇ ਪ੍ਰੈਸ ਬਿਆਨ ਵੰਡਣ ਦੇ ਕੰਮ ਦੀ ਵੀ ਦੇਖਰੇਖ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਠੁਕਰਾਲ ਨੂੰ ਅਹੁਦੇ ਤੋਂ ਹਟਾਉਣ ਤੋਂ ਇਲਾਵਾ ਉਸ ਖ਼ਿਲਾਫ ਜਾਣਬੁੱਝ ਕੇ ਬੁਰੀ ਨੀਅਤ ਨਾਲ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਇਸ ਦੇ ਨਾਲ ਹੀ ਵੋਟਰਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟ ਪਾਉਣ ਲਈ ਕਹਿਕੇ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਉਣ ਲਈ ਅਕਾਲੀ ਦਲ ਨੇ ਬਠਿੰਡਾ ਦੇ ਡੀਪੀਆਰਓ ਗੁਰਦੀਪ ਮਾਨ ਅਤੇ ਮਾਨਸਾ ਦੀ ਏਪੀਆਰਓ ਮੇਘਾ ਮਾਨ ਖ਼ਿਲਾਫ ਸ਼ਿਕਾਇਤਾਂ ਦਰਜ ਕਰਵਾਈਆਂ ਹਨ। [caption id="attachment_281658" align="aligncenter" width="300"]Captain Amarinder Media Advisor Raveen Thukral Against SAD Complaint
ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਚੋਣ ਜ਼ਾਬਤੇ ਦੀਆਂ ਉਡਾਈਆਂ ਧੱਜੀਆਂ , ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਸ਼ਿਕਾਇਤ[/caption] ਇਹਨਾਂ ਅਧਿਕਾਰੀਆਂ ਖ਼ਿਲਾਫ ਦਿੱਤੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਦੋਵੇਂ ਅਧਿਕਾਰੀ ਬਠਿੰਡਾ ਦੇ ਵਸਨੀਕ ਹਨ, ਇਸ ਲਈ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ ਦੋਵੇਂ ਅਧਿਕਾਰੀਆਂ ਨੂੰ ਮੌਜੂਦਾ ਅਹੁਦਿਆਂ ਉੱਤੇ ਤਾਇਨਾਤ ਨਹੀਂ ਸੀ ਰਹਿਣਾ ਚਾਹੀਦਾ।ਸ਼ਿਕਾਇਤ ਵਿਚ ਸੀਈਸੀ ਨੂੰ ਦੋਹਾਂ ਅਧਿਕਾਰੀਆਂ ਨੂੰ ਤੁਰੰਤ ਫਾਰਗ ਕਰਨ ਅਤੇ ਬਠਿੰਡਾ ਤੋਂ ਬਾਹਰ ਤਾਇਨਾਤ ਕਰਨ ਲਈ ਕਿਹਾ ਗਿਆ ਹੈ।ਇਸ ਤੋਂ ਇਲਾਵਾ ਦੋਵਾਂ ਖ਼ਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਨਿਯਮਾਂ ਅਨੁਸਾਰ ਕਾਰਵਾਈ ਕਰਨ ਲਈ ਆਖਿਆ ਗਿਆ ਹੈ।ਇਹ ਵੀ ਦੱਸਿਆ ਗਿਆ ਹੈ ਕਿ ਇਹਨਾਂ ਅਧਿਕਾਰੀਆਂ ਵੱਲੋਂ ਕੀਤੀਆਂ ਗੈਰਕਾਨੂੰਨੀ ਗਤੀਵਿਧੀਆਂ ਬਾਰੇ ਪਹਿਲਾਂ ਚੋਣ ਕਮਿਸ਼ਨ ਨੂੰ ਦਿੱਤੀ ਇੱਕ ਸ਼ਿਕਾਇਤ ਦਾ ਵੀ ਅਜੇ ਨਿਪਟਾਰਾ ਨਹੀਂ ਹੋਇਆ ਹੈ। -PTCNews


Top News view more...

Latest News view more...