Sat, Apr 27, 2024
Whatsapp

ਕੈਪਟਨ ਹੁਣ ਕਰਨਗੇ ਇਜ਼ਰਾਈਲ ਦਾ ਦੌਰਾ, ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਬਾਰੇ ਕਿਹਾ ਇਹ!!

Written by  Joshi -- October 21st 2018 07:59 PM -- Updated: October 21st 2018 08:13 PM
ਕੈਪਟਨ ਹੁਣ ਕਰਨਗੇ ਇਜ਼ਰਾਈਲ ਦਾ ਦੌਰਾ, ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਬਾਰੇ ਕਿਹਾ ਇਹ!!

ਕੈਪਟਨ ਹੁਣ ਕਰਨਗੇ ਇਜ਼ਰਾਈਲ ਦਾ ਦੌਰਾ, ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਬਾਰੇ ਕਿਹਾ ਇਹ!!

ਕੈਬਨਿਟ ਸਾਥੀਆਂ ਦੇ ਭਰੋਸੇ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਇਜ਼ਰਾਈਲ ਦੌਰੇ ’ਤੇ ਜਾਣ ਦਾ ਫੈਸਲਾ ਚੰਡੀਗੜ, 21 ਅਕਤੂਬਰ: ਅੰਮਿ੍ਰਤਸਰ ਰੇਲ ਹਾਦਸੇ ਦੇ ਪੀੜਤਾਂ ਲਈ ਚੱਲ ਰਹੇ ਰਾਹਤ ਤੇ ਮੁੜ ਵਸੇਬਾ ਕਾਰਜਾਂ ’ਤੇ ਪੂਰੀ ਤਰਾਂ ਤਸੱਲੀ ਹੋਣ ਅਤੇ ਕੈਬਨਿਟ ਸਾਥੀਆਂ ਵੱਲੋਂ ਪੂਰਾ ਧਿਆਨ ਰੱਖਣ ਦੇ ਦਿੱਤੇ ਭਰੋਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਜ਼ਰਾਈਲ ਯਾਤਰਾ ’ਤੇ ਜਾਣ ਦਾ ਫੈਸਲਾ ਕੀਤਾ ਹੈ ਜਿੱਥੇ ਭਲਕੇ ਉਨਾਂ ਦੀਆਂ ਮੀਟਿੰਗਾਂ ਦਾ ਪ੍ਰੋਗਰਾਮ ਨਿਰਧਾਰਤ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ੁੱਕਰਵਾਰ ਦੀ ਸ਼ਾਮ ਨੂੰ ਦੌਰੇ ਲਈ ਰਵਾਨਾ ਹੋਣਾ ਸੀ ਪਰ ਇਸੇ ਦੌਰਾਨ ਹੀ ਅੰਮਿ੍ਰਤਸਰ ਵਿਖੇ ਰੇਲ ਹਾਦਸਾ ਵਾਪਰ ਜਾਣ ਤੋਂ ਬਾਅਦ ਆਖਰੀ ਸਮੇਂ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਮੁੱਖ ਮੰਤਰੀ ਨੇ ਸ਼ਨਿਚਰਵਾਰ ਨੂੰ ਅੰਮਿ੍ਰਤਸਰ ਵਿੱਚ ਪੂਰਾ ਦਿਨ ਬਿਤਾਇਆ ਅਤੇ ਐਤਵਾਰ ਵੀ ਉਹ ਆਪਣੇ ਕੈਬਨਿਟ ਸਾਥੀਆਂ ਅਤੇ ਸੀਨੀਅਰ ਅਧਿਕਾਰੀਆਂ ਪਾਸੋਂ ਸਥਿਤੀ ਦਾ ਲਗਾਤਾਰ ਜਾਇਜ਼ਾ ਲੈਂਦੇ ਰਹੇ। ਉਨਾਂ ਨੇ ਅਧਿਕਾਰੀਆਂ ਅਤੇ ਸੰਕਟ ਪ੍ਰਬੰਧਨ ਗਰੁੱਪ ਦੇ ਮੈਂਬਰਾਂ ਨੂੰ ਵੀ ਪੀੜਤਾਂ ਦੀ ਰਾਹਤ ਲਈ ਕੋਈ ਕਸਰ ਬਾਕੀ ਨਾ ਛੱਡਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। captain amarinder plans israel visit after amritsar train mishapਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਨੇ ਪਹਿਲਾਂ ਤਾਂ ਅੰਮਿ੍ਰਤਸਰ ਹਾਦਸੇ ਦੇ ਮੱਦੇਨਜ਼ਰ ਆਪਣਾ ਦੌਰਾ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਫੈਸਲਾ ਕੀਤਾ ਸੀ। ਫਿਰ ਉਨਾਂ ਨੂੰ ਇਜ਼ਰਾਈਲ ਦੌਰੇ ’ਤੇ ਜਾਣ ਦੀ ਸਲਾਹ ਦਿੱਤੀ ਗਈ ਕਿਉਂ ਜੋ ਜਲ ਸਰੋਤਾਂ ਦੀ ਸੰਭਾਲ ਅਤੇ ਡੇਅਰੀ ਵਿਕਾਸ ਲਈ ਉਨਾਂ ਵੱਲੋਂ ਇਜ਼ਰਾਈਲ ਨਾਲ ਤਿੰਨ ਮਹੱਤਵਪੂਰਨ ਸਮਝੌਤੇ ਸਹੀਬੰਦ (ਐਮ.ਓ.ਯੂ.) ਕੀਤੇ ਜਾਣ ਦਾ ਪ੍ਰੋਗਰਾਮ ਹੈ। ਬੁਲਾਰੇ ਨੇ ਦੱਸਿਆ ਕਿ ਇਨਾਂ ਸਾਰੀਆਂ ਤਜਵੀਜ਼ਾਂ ਦੀ ਪੰਜਾਬ ਲਈ ਖਾਸ ਕਰਕੇ ਖੇਤੀ ਵਿਭਿੰਨਤਾ ਅਤੇ ਪਾਣੀ ਦੇ ਖੁਰ ਰਹੇ ਵਸੀਲਿਆਂ ਨੂੰ ਬਚਾਉਣ ਪੱਖੋਂ ਬਹੁਤ ਅਹਿਮੀਅਤ ਹੈ। ਉਨਾਂ ਦੱਸਿਆ ਕਿ ਇਜ਼ਰਾਈਲ ਆਧੁਨਿਕ ਤਕਨੀਕ ਦੀ ਵਰਤੋਂ ਰਾਹੀਂ 90 ਫੀਸਦੀ ਪਾਣੀ ਨੂੰ ਮੁੜ ਵਰਤਣਯੋਗ ਬਣਾਉਂਦਾ ਹੈ ਅਤੇ ਪੰਜਾਬ ਵੀ ਇਸ ਤਕਨੀਕ ਨੂੰ ਅਪਣਾ ਸਕਦਾ ਹੈ। Read More: ਅੰਮ੍ਰਿਤਸਰ ਰੇਲ ਹਾਦਸੇ ਤੋਂ ਬਾਅਦ ਰੇਲ ਆਵਾਜਾਈ ਬਹਾਲ ਕਰਨ ਦੀਆਂ ਤਿਆਰੀਆਂ ਸ਼ੁਰੂ, ਖਾਲੀ ਮਾਲ ਗੱਡੀਆਂ ਨਾਲ ਕੀਤਾ ਟਰਾਇਲ ਇਸ ਤੋਂ ਇਲਾਵਾ 23 ਅਕਤੂਬਰ ਨੂੰ ਮੁੱਖ ਮੰਤਰੀ ਦਾ ਇਜ਼ਰਾਈਲ ਦੇ ਰਾਸ਼ਟਰਪਤੀ ਰਿੳੂਵੇਨ ਰਿਵਲਿਨ ਨਾਲ ਵੀ ਮੀਟਿੰਗ ਨਿਰਧਾਰਤ ਹੈ। ਇਸੇ ਤਰਾਂ ਖੇਤੀਬਾੜੀ ਅਤੇ ਜਲ ਸਰੋਤਾਂ ਬਾਰੇ ਸਮਝੌਤੇ ਸਹੀਬੰਦ ਕਰਨ ਲਈ ਇਜ਼ਰਾਈਲ ਦੇ ਖੇਤੀਬਾੜੀ ਮੰਤਰੀ ਉਰੀ ਏਰੀਅਲ ਅਤੇ ੳੂਰਜਾ ਤੇ ਜਲ ਸਰੋਤ ਮੰਤਰੀ ਡਾ. ਯੁਵਾਲ ਸਟੇਨਿਟਜ਼ ਨਾਲ ਵੱਖਰੇ ਤੌਰ ’ਤੇ ਮੀਟਿੰਗਾਂ ਤੈਅ ਹਨ। captain amarinder plans israel visit after amritsar train mishapਬੁਲਾਰੇ ਨੇ ਦੱਸਿਆ ਕਿ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਬਣੇ ਕੈਬਨਿਟ ਮੰਤਰੀਆਂ ਦੇ ਸੰਕਟ ਪ੍ਰਬੰਧਨ ਗਰੁੱਪ ਤੋਂ ਇਲਾਵਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਅੰਮਿ੍ਰਤਸਰ ਦੇ ਜ਼ਿਲਾ ਪ੍ਰਸ਼ਾਸਨ ਨਾਲ ਮੁੱਖ ਮੰਤਰੀ ਲਗਾਤਾਰ ਸੰਪਰਕ ਵਿੱਚ ਰਹਿਣਗੇ। ਮੁੱਖ ਮੰਤਰੀ ਨੇ ਸ਼ੁੱਕਰਵਾਰ ਤੋਂ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਕੋਲੋਂ ਵੀ ਜ਼ਮੀਨੀ ਪੱਧਰ ’ਤੇ ਫੀਡਬੈਕ ਲੈਂਦਿਆਂ ਨਿਰੰਤਰ ਰਾਬਤਾ ਬਣਾਈ ਰੱਖਿਆ ਅਤੇ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ। ਮੁੱਖ ਮੰਤਰੀ ਨੇ ਅੰਮਿ੍ਰਤਸਰ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਇਹ ਵੀ ਕਿਹਾ ਕਿ ਹਰ ਜ਼ਰੂਰਤਮੰਦ ਪਰਿਵਾਰ ਨੂੰ ਫੌਰੀ ਰਾਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਇਸ ਸਬੰਧੀ ਵਿਸ਼ੇਸ਼ ਟੀਮ ਵੀ ਸਥਾਪਤ ਕੀਤੀ ਗਈ ਹੈ ਜਿਸ ਨੂੰ ਹਰ ਪੀੜਤ ਪਰਿਵਾਰ ਨੂੰ ਮਿਲਣ ਦੀ ਹਦਾਇਤ ਦਿੱਤੀ ਗਈ ਹੈ ਤਾਂ ਜੋ ਪੀੜਤ ਪਰਿਵਾਰਾਂ ਦੀਆਂ ਅਤਿ ਜ਼ਰੂਰੀ ਲੋੜਾਂ ਜਾਣੀਆਂ ਜਾਣ ਅਤੇ ਹਰ ਤਰਾਂ ਦੀ ਮਦਦ ਉਨਾਂ ਨੂੰ ਮੌਕੇ ’ਤੇ ਹੀ ਮੁਹੱਈਆ ਕਰਵਾਈ ਜਾ ਸਕੇ। —PTC News


Top News view more...

Latest News view more...