Fri, Apr 26, 2024
Whatsapp

ਕੈਪਟਨ ਅਮਰਿੰਦਰ ਸਿੰਘ ਵੱਲੋਂ 650 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਦੇ ਬੁੱਢੇ ਨਾਲੇ ਦੀ ਕਾਇਆ ਕਲਪ ਦੀ ਯੋਜਨਾ ਨੂੰ ਹਰੀ ਝੰਡੀ

Written by  Jashan A -- January 07th 2020 02:51 PM -- Updated: January 08th 2020 12:18 PM
ਕੈਪਟਨ ਅਮਰਿੰਦਰ ਸਿੰਘ ਵੱਲੋਂ 650 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਦੇ ਬੁੱਢੇ ਨਾਲੇ ਦੀ ਕਾਇਆ ਕਲਪ ਦੀ ਯੋਜਨਾ ਨੂੰ ਹਰੀ ਝੰਡੀ

ਕੈਪਟਨ ਅਮਰਿੰਦਰ ਸਿੰਘ ਵੱਲੋਂ 650 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਦੇ ਬੁੱਢੇ ਨਾਲੇ ਦੀ ਕਾਇਆ ਕਲਪ ਦੀ ਯੋਜਨਾ ਨੂੰ ਹਰੀ ਝੰਡੀ

ਕੈਪਟਨ ਅਮਰਿੰਦਰ ਸਿੰਘ ਵੱਲੋਂ 650 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਦੇ ਬੁੱਢੇ ਨਾਲੇ ਦੀ ਕਾਇਆ ਕਲਪ ਦੀ ਯੋਜਨਾ ਨੂੰ ਹਰੀ ਝੰਡੀ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਮਵਾਰ ਨੂੰ 650 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਹਰੀ ਝੰਡੀ ਦੇਣ ਨਾਲ ਲੁਧਿਆਣਾ ਵਿੱਚ ਸਭ ਤੋਂ ਵੱਧ ਪ੍ਰਦੂਸ਼ਿਤ ਬੁੱਢੇ ਨਾਲੇ ਦੀ ਹੁਣ ਪੂਰੀ ਤਰ੍ਹਾਂ ਕਾਇਆ ਕਲਪ ਹੋ ਜਾਵੇਗੀ। ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇਹ ਪ੍ਰਾਜੈਕਟ ਦੋ ਸਾਲ ਦੇ ਸਮੇਂ ਅੰਦਰ ਹਰ ਹੀਲੇ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ। ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਸੰਜੇ ਕੁਮਾਰ ਨੂੰ ਨਿਰਦੇਸ਼ ਦਿੱਤੇ ਕਿ ਬੁੱਢੇ ਨਾਲੇ ਦੀ ਕਾਇਆ ਕਲਪ ਕਰਨ ਲਈ ਲੋੜੀਂਦੇ ਸਾਰੇ ਕਦਮ ਚੁੱਕੇ ਜਾਣ ਜਿਸ ਦੀ ਕੁੱਲ ਲੰਬਾਈ 47.55 ਕਿਲੋਮੀਟਰ ਹੈ। ਇਸ ਵਿੱਚੋਂ 14 ਕਿਲੋ ਮੀਟਰ ਇਹ ਨਾਲਾ ਲੁਧਿਆਣਾ ਸ਼ਹਿਰ ਵਿੱਚੋਂ ਗੁਜ਼ਰਦਾ। ਨਾਲੇ ਵਿੱਚ ਸਨਅਤੀ ਅਤੇ ਘਰੇਲੂ ਕੂੜਾ ਵੱਡੀ ਮਾਤਰਾ ਵਿੱਚ ਸੁੱਟਣ ਨਾਲ ਸ਼ਹਿਰ ਭਾਰੀ ਪ੍ਰਦੂਸ਼ਿਤ ਹੋਇਆ ਹੈ ਜਿਸ ਨਾਲ ਲੋਕਾਂ ਦੀ ਸਿਹਤ ਅਤੇ ਵਾਤਾਵਰਣ ਨੂੰ ਵੱਡਾ ਖਤਰਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਪ੍ਰਾਜੈਕਟ ਨੂੰ ਮਿਸ਼ਨ ਦੇ ਤੌਰ 'ਤੇ ਅੱਗੇ ਲਿਜਾਣ ਲਈ ਲੋਕਾਂ ਦੀ ਵੱਡੇ ਪੱਧਰ 'ਤੇ ਹਿੱਸੇਦਾਰੀ ਪਾਉਣ ਲਈ ਸਥਾਨਕ ਸਨਅਤਾਂ, ਸ਼ਹਿਰ ਵਾਸੀਆਂ ਤੇ ਸਮਾਜਿਕ ਸੰਸਥਾਵਾਂ ਨੂੰ ਵੀ ਅੱਗੇ ਆਉਣ ਦਾ ਸੱਦਾ ਦਿੱਤਾ ਹੈ।ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਨੇ ਨਾਮਧਾਰੀ ਮੁਖੀ ਸਤਿਗੁਰੂ ਠਾਕੁਰ ਉਦੈ ਸਿੰਘ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਨਿੱਜੀ ਤੌਰ 'ਤੇ ਪਹਿਲਕਦਮੀ ਕਰਦਿਆਂ ਨਗਰ ਨਿਗਮ ਲੁਧਿਆਣਾ ਨਾਲ ਤਾਲਮੇਲ ਬਿਠਾ ਕੇ ਬੁੱਢੇ ਨਾਲੇ ਦੀ ਸਫਾਈ ਸ਼ੁਰੂ ਕੀਤੀ ਹੈ। ਸਤਿਗੁਰੂ ਜੀ ਵੱਲੋਂ ਇਸ ਨੇਕ ਕੰਮ ਲਈ ਮਸ਼ੀਨਰੀ ਖਰੀਦਣ ਵਾਸਤੇ 30 ਲੱਖ ਰੁਪਏ ਦਾ ਯੋਗਦਾਨ ਵੀ ਪਾਇਆ ਗਿਆ ਹੈ।ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਨੇ ਬੁੱਢੇ ਨਾਲੇ ਦੀ ਨਵੀਨੀਕਰਣ ਯੋਜਨਾ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਵਾੳਂਦਿਆਂ ਦੱਸਿਆ ਕਿ ਇਸ ਪ੍ਰਾਜੈਕਟ ਦੀ ਕੁੱਲ ਲਾਗਤ 650 ਕਰੋੜ ਰੁਪਏ ਵਿੱਚੋਂ ਸੂਬਾ ਸਰਕਾਰ 342 ਕਰੋੜ ਰੁਪਏ ਖਰਚ ਕਰੇਗੀ, ਜਦੋਂ ਕਿ 208 ਕਰੋੜ ਰੁਪਏ ਭਾਰਤ ਸਰਕਾਰ ਵੱਲੋਂ ਦਿੱਤੇ ਜਾਣਗੇ ਅਤੇ 100 ਕਰੋੜ ਰੁਪਏ ਨਿੱਜੀ ਆਪਰੇਟਰ ਦੁਆਰਾ ਖ਼ਰਚਿਆ ਜਾਵੇਗਾ। ਹੋਰ ਪੜ੍ਹੋ: ਖੇਤੀ ਰਹਿੰਦ-ਖੂੰਹਦ ਤੋਂ ਕਾਗਜ਼ ਤਿਆਰ ਕਰਨ ਲਈ ਨਾਮੀ ਕੰਪਨੀ ਵੱਲੋਂ ਪੰਜਾਬ ’ਚ 1000 ਕਰੋੜ ਰੁਪਏ ਦੀ ਲਾਗਤ ਨਾਲ ਯੂਨਿਟ ਸਥਾਪਤ ਕਰਨ ਦਾ ਪ੍ਰਸਤਾਵ ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਸੀਵਰੇਜ ਟਰੀਟਮੈਂਟ ਸਹੂਲਤ ਦੇ ਵਾਧੇ ਅਤੇ ਨਵੀਨੀਕਰਨ, ਡੇਅਰੀ ਰਹਿੰਦ-ਖੂੰਹਦ ਸਬੰਧੀ ਟਰੀਟਮੈਂਟ, ਉਦਯੋਗਿਕ ਗੰਦੇ ਪਾਣੀ ਲਈ ਗੁੰਮ ਹੋਏ ਲਿੰਕਾਂ ਦਾ ਪਤਾ ਲਗਾਉਣ ਲਈ ਸਰਵੇਖਣ ਅਤੇ ਲੋੜ ਪੈਣ 'ਤੇ ਉਦਯੋਗਾਂ ਦੇ ਗੰਦੇ ਪਾਣੀ ਨੂੰ ਸਾਂਝੇ ਟਰੀਟਮੈਂਟ ਪਲਾਂਟ ਤੱਕ ਪਹੁੰਚਾਉਣ ਲਈ ਲਈ ਇੱਕ ਸੁਚੱਜੀ ਕਨਵੇਨਸ ਪ੍ਰਣਾਲੀ ਰੱਖੀ ਗਈ ਹੈ। ਦੂਜੇ ਪੜਾਅ ਵਿੱਚ 150 ਕਰੋੜ ਰੁਪਏ ਦੀ ਲਾਗਤ ਨਾਲ ਸਾਫ ਕੀਤੇ ਪ੍ਰਦੂਸ਼ਿਤ ਪਾਣੀ ਦੀ ਮੁੜ ਵਰਤੋਂ ਅਤੇ 283 ਕਰੋੜ ਰੁਪਏ ਦੀ ਲਾਗਤ ਨਾਲ ਬੁੱਢੇ ਨਾਲ਼ੇ ਦੇ ਨਾਲੋ-ਨਾਲ ਫੁੱਲ-ਬੂਟੇ ਲਗਾ ਕੇ ਸੁੰਦਰਤਾ ਵਧਾਉੁਣ ਵਰਗੇ ਕੰਮ ਆਦਿ ਸ਼ਾਮਲ ਹਨ। ਉਦਯੋਗਿਕ ਰਹਿੰਦ-ਖੂੰਹਦ ਦੇ ਟਰੀਟਮੈਂਟ ਲਈ 105 ਐਮ.ਐਲ.ਡੀ ਦੀ ਕੁੱਲ ਸਮਰੱਥਾ ਵਾਲੇ ਸਾਂਝੇ ਟਰੀਟਮੈਂਟ ਪਲਾਂਟ (ਸੀ.ਈ.ਟੀ.ਪੀਜ਼) ਦਾ ਜ਼ਿਕਰ ਕਰਦਿਆਂ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਨੇ ਮੀਟਿੰਗ ਨੂੰ ਦੱਸਿਆ ਕਿ ਇਸ ਸਾਲ ਮਈ ਮਹੀਨੇ ਤੱਕ ਤਾਜਪੁਰ ਰੋਡ, ਜਮਾਲਪੁਰ ਖੇਤਰ ਵਿੱਚ 50 ਐਮਐਲਡੀ ਦੀ ਸਮਰੱਥਾ ਵਾਲਾ ਸੀ.ਈ.ਟੀ.ਪੀ ਲਗਾਇਆ ਜਾਵੇਗਾ। ਫੋਕਲ ਪੁਆਇੰਟ ਇੰਡਸਟਰੀਅਲ ਏਰੀਆ, ਜਮਾਲਪੁਰ ਵਿਖੇ 40 ਐਮ.ਐਲ.ਡੀ. ਸਮਰੱਥਾ ਦਾ ਇੱਕ ਹੋਰ ਸੀ.ਈ.ਟੀ.ਪੀ. ਮਾਰਚ 2020 ਤੱਕ ਚਾਲੂ ਕਰ ਦਿੱਤਾ ਜਾਵੇਗਾ ਜਦੋਂ ਕਿ ਬਹਾਦਰਕੇ ਰੋਡ ਵਿਖੇ ਇਕ ਸੀ.ਈ.ਟੀ.ਪੀ. ਪਹਿਲਾਂ ਹੀ 31 ਦਸੰਬਰ 2019 ਤੱਕ ਚਾਲੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਮੁਤਾਬਕ ਸ਼ਹਿਰ ਵਿੱਚ ਪੈਦਾ ਹੁੰਦਾ ਅਸਲ ਕੂੜਾ-ਕਰਕਟ 711 ਐਮ.ਐਲ.ਡੀ. ਹੈ ਜਿਸ ਵਿੱਚ ਘਰੇਲੂ ਸੀਵਰੇਜ ਦਾ ਡਿਸਚਾਰਜ 610 ਐਮ.ਐਲ.ਡੀ., ਡੇਅਰੀ ਕੰਪਲੈਕਸ ਤੋਂ 15 ਐਮ.ਐਲ.ਡੀ ਡਿਸਚਾਰਜ ਅਤੇ 86 ਐਮ.ਐਲ.ਡੀ ਦੇ ਉਦਯੋਗਿਕ ਪਦਾਰਥ ਡਿਸਚਾਰਜ ਸ਼ਾਮਲ ਹਨ। ਇਸ ਸਮੇਂ ਸ਼ਹਿਰ ਵਿੱਚ ਸੀਵਰੇਜ ਵਾਟਰ ਟਰੀਟਮੈਂਟ ਲਈ 466 ਐਮ.ਐਲ.ਡੀ. ਸਮਰੱਥਾ ਵਾਲਾ ਟਰੀਟਮੈਂਟ ਪਲਾਂਟ ਸਥਾਪਤ ਕੀਤਾ ਗਿਆ ਹੈ ਅਤੇ ਉਦਯੋਗਿਕ ਰਹਿੰਦ-ਖੂੰਹਦ ਦੇ ਪਾਣੀ ਨਾਲ ਨਜਿੱਠਣ ਲਈ 105 ਐਮ.ਐਲ.ਡੀ. ਸਮਰੱਥਾ ਵਾਲਾ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ (ਸੀ.ਈ.ਟੀ.ਪੀ.) ਨਿਰਮਾਣ ਅਧੀਨ ਹੈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਪ੍ਰਮੁੱਖ ਸਕੱਤਰ ਵਿੱਤ ਅਨਿਰੁੱਧ ਤਿਵਾਰੀ, ਪ੍ਰਮੁੱਖ ਸਕੱਤਰ ਜਲ ਸਰੋਤ ਏ ਵੇਣੂ ਪ੍ਰਸਾਦ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ ਤੇ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਕੰਵਲਪ੍ਰੀਤ ਕੌਰ ਬਰਾੜ ਵੀ ਹਾਜ਼ਰ ਸਨ। -PTC News


Top News view more...

Latest News view more...