ਕੈਪਟਨ ਸਰਕਾਰ ਵੱਲੋਂ ਘਰ-ਘਰ ਨੌਕਰੀ ਦੇਣ ਦੇ ਖੋਖਲੇ ਦਾਅਵਿਆਂ ਖਿਲਾਫ਼ ਕੀਤਾ ਗਿਆ ਅਨੋਖਾ ਪ੍ਰਦਰਸ਼ਨ

By Shanker Badra - June 25, 2021 1:06 pm

ਬਠਿੰਡਾ : ਪੰਜਾਬ ਦੀ ਕੈਪਟਨ ਸਰਕਾਰ (Captain Amarinder Singh )ਵੱਲੋਂ ਘਰ-ਘਰ ਨੌਕਰੀ (Jobs In Punjab)ਦੇਣ ਦੇ ਦਾਅਵਿਆਂ ਖਿਲਾਫ਼ ਸੰਘਰਸ਼ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਵਿਜੈ ਕੁਮਾਰ ਨੇ ਇੱਕ ਵੱਖਰੇ ਤਰੀਕੇ ਨਾਲ ਕੈਪਟਨ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ , ਇਸ ਪ੍ਰਦਰਸ਼ਨ ਦੀ ਤਸਵੀਰ ਸੋਸਲ ਮੀਡਿਆ 'ਤੇ ਖ਼ੂਬ ਵਾਇਰਲ ਹੋ ਰਹੀ ਹੈ ,ਜਿਸ ਵਿੱਚ ਇੱਕ ਵਿਅਕਤੀ ਕੈਪਟਨ ਅਮਰਿੰਦਰ ਸਿੰਘ ਦੇ ਭੇਸ ਵਿੱਚ ਦਿਖਾਈ ਦੇ ਰਿਹਾ ਹੈ।

ਕੈਪਟਨ ਸਰਕਾਰ ਵੱਲੋਂ ਘਰ-ਘਰ ਨੌਕਰੀ ਦੇਣ ਦੇ ਖੋਖਲੇ ਦਾਅਵਿਆਂ ਖਿਲਾਫ਼ ਕੀਤਾ ਗਿਆ ਅਨੋਖਾ ਪ੍ਰਦਰਸ਼ਨ

ਪੜ੍ਹੋ ਹੋਰ ਖ਼ਬਰਾਂ : ਸਰਿੰਜ 'ਚ ਨਹੀਂ ਭਰੀ ਕੋਰੋਨਾ ਵੈਕਸੀਨ , ਨੌਜਵਾਨ ਨੂੰ ਲਗਾ ਦਿੱਤੀ ਖਾਲੀ ਸੂਈ

ਦਰਅਸਲ 'ਚ ਅਨੋਖੇ ਪ੍ਰਦਰਸ਼ਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh )ਦੀ ਪੋਸ਼ਾਕ ਵਿਚ ਇੱਕ ਵਿਅਕਤੀ ਨੌਕਰੀ ਦੀ ਮੰਗ ਕਰਨ ਵਾਲੇ ਪ੍ਰਦਰਸ਼ਨਕਾਰੀ ਨੂੰ ਡਾਂਗਾਂ ਦੇ ਕੇ ਇਨਾਮ ਦਿੰਦੇ ਹੋਏ ਦਿਖਾਇਆ ਗਿਆ ਹੈ, ਇਹ ਤਸਵੀਰ ਪੰਜਾਬ ਸਰਕਾਰ ਦੀ ਅਸਲੀਅਤ ਬਿਆਨ ਕਰਦੀ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਕੈਪਟਨ ਨੂੰ ਆਪਣੇ ਦੋਸਤਾਂ ਨੂੰ ਨੌਕਰੀਆਂ ਦੇ ਜੁਆਈਨਿੰਗ ਲੈਟਰ ਵੀ ਵੰਡਦੇ ਹੋਏ ਦਿਖਾਇਆ ਗਿਆ ਹੈ।

ਕੈਪਟਨ ਸਰਕਾਰ ਵੱਲੋਂ ਘਰ-ਘਰ ਨੌਕਰੀ ਦੇਣ ਦੇ ਖੋਖਲੇ ਦਾਅਵਿਆਂ ਖਿਲਾਫ਼ ਕੀਤਾ ਗਿਆ ਅਨੋਖਾ ਪ੍ਰਦਰਸ਼ਨ

ਇਸ ਦੌਰਾਨ ਵਿਜੇ ਕੁਮਾਰ (Vijay Kumar )ਨੇ ਕਿਹਾ ਕਿ ਪੰਜਾਬ ਦੇ ਲੱਖਾਂ ਨੌਜਵਾਨ ਨੌਕਰੀਆਂ ਦੀ ਭਾਲ ਵਿੱਚ ਦਰ -ਦਰ ਤੋਂ ਠੋਕਰਾਂ ਖਾ ਰਹੇ ਹਨ ਅਤੇ ਨੌਕਰੀਆਂ ਦੀ ਮੰਗ ਕਰ ਵਾਲਿਆਂ ਨੂੰ ਕੈਪਟਨ ਸਰਕਾਰ ਵੱਲੋਂ ਸੋਟੀਆਂ ਮਾਰੀਆਂ ਜਾ ਰਹੀਆਂ ਹਨ। ਇੰਨਾ ਹੀ ਨਹੀਂ ਕੈਪਟਨ ਸਰਕਾਰ ਉਨ੍ਹਾਂ ਦੇ ਅਜ਼ੀਜ਼ਾਂ ਨੂੰ 'ਤਰਸ' ਦੇ ਅਧਾਰ 'ਤੇ ਨੌਕਰੀਆਂ ਵੰਡ ਰਹੀ ਹੈ, ਜਦੋਂਕਿ ਅਸਲ ਵਿਚ ਤਰਸ ਦੇ ਅਧਾਰ 'ਤੇ ਨੌਕਰੀ ਭਾਲਣ ਵਾਲਿਆਂ ਦਾ ਧਿਆਨ ਨਹੀਂ ਰੱਖਿਆ ਜਾ ਰਿਹਾ।

ਕੈਪਟਨ ਸਰਕਾਰ ਵੱਲੋਂ ਘਰ-ਘਰ ਨੌਕਰੀ ਦੇਣ ਦੇ ਖੋਖਲੇ ਦਾਅਵਿਆਂ ਖਿਲਾਫ਼ ਕੀਤਾ ਗਿਆ ਅਨੋਖਾ ਪ੍ਰਦਰਸ਼ਨ

ਪੜ੍ਹੋ ਹੋਰ ਖ਼ਬਰਾਂ : ਮਹਾਰਾਸ਼ਟਰ : ਕੋਰੋਨਾ ਦੇ ਖਤਰੇ ਨੂੰ ਦੇਖਦਿਆਂ ਸੱਤ ਪਿੰਡਾਂ 'ਚ ਲੱਗਿਆ ਮੁਕੰਮਲ ਲੌਕਡਾਊਨ

ਉਨ੍ਹਾਂ ਕਿਹਾ ਕਿ ਨੌਕਰੀਆਂ ਦੀ ਘਾਟ ਕਾਰਨ ਨੌਜਵਾਨ ਵਿਦੇਸ਼ ਜਾ ਰਹੇ ਹਨ ਜਾਂ ਨਸ਼ਿਆਂ ਦੀ ਦਲਦਲ ਵਿੱਚ ਫਸ ਰਹੇ ਹਨ ਪਰ ਕੈਪਟਨ ਸਰਕਾਰ ਇਨ੍ਹਾਂ ਗੱਲਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਇਸ ਕਾਰਨ ਕੈਪਟਨ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਹੋਇਆ, ਜਿਸ ਵਿੱਚ ਕੈਪਟਨ ਸਰਕਾਰ ਦਾ ਅਸਲ ਚਿਹਰਾ ਲੋਕਾਂ ਨੂੰ ਦਿਖਾਇਆ ਗਿਆ ਹੈ। ਦੱਸ ਦੇਈਏ ਕਿ ਇਸ ਸਮੇਂ ਪੰਜਾਬ ਦਾ ਹਰ ਵਰਗਕੈਪਟਨ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰ ਰਿਹਾ ਹੈ।

-PTCNews

adv-img
adv-img