Thu, Apr 18, 2024
Whatsapp

ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ ਪਹੁੰਚੇ ਡੇਰਾ ਬਾਬਾ ਨਾਨਕ , ਕੁਝ ਸਮੇਂ ਬਾਅਦ ਸ਼ੁਰੂ ਹੋਵੇਗੀ ਕੈਬਨਿਟ ਦੀ ਮੀਟਿੰਗ

Written by  Shanker Badra -- September 19th 2019 12:37 PM -- Updated: September 19th 2019 12:41 PM
ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ ਪਹੁੰਚੇ ਡੇਰਾ ਬਾਬਾ ਨਾਨਕ , ਕੁਝ ਸਮੇਂ ਬਾਅਦ ਸ਼ੁਰੂ ਹੋਵੇਗੀ ਕੈਬਨਿਟ ਦੀ ਮੀਟਿੰਗ

ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ ਪਹੁੰਚੇ ਡੇਰਾ ਬਾਬਾ ਨਾਨਕ , ਕੁਝ ਸਮੇਂ ਬਾਅਦ ਸ਼ੁਰੂ ਹੋਵੇਗੀ ਕੈਬਨਿਟ ਦੀ ਮੀਟਿੰਗ

ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ ਪਹੁੰਚੇ ਡੇਰਾ ਬਾਬਾ ਨਾਨਕ , ਕੁਝ ਸਮੇਂ ਬਾਅਦ ਸ਼ੁਰੂ ਹੋਵੇਗੀ ਕੈਬਨਿਟ ਦੀ ਮੀਟਿੰਗ:ਡੇਰਾ ਬਾਬਾ ਨਾਨਕ : ਡੇਰਾ ਬਾਬਾ ਨਾਨਕ 'ਚ ਕਰਤਾਰਪੁਰ ਲਾਂਘੇ ਨੂੰ ਲੈ ਕੇ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗਗੁਰਦਾਸਪੁਰ ਦੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ 'ਚ ਹੋਵੇਗੀ। ਇਹ ਪੰਜਾਬ ਕੈਬਨਿਟ ਦੀ ਬੈਠਕ ਕੁੱਝ ਸਮੇਂ ਬਾਅਦ ਸ਼ੁਰੂ ਹੋਣ ਜਾ ਰਹੀ ਹੈ।ਜਿਸ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਚੁੱਕੇ ਹਨ। [caption id="attachment_341413" align="aligncenter" width="300"]Captain Amarinder Singh And Cabinet ministers Arrived at Dera Baba Nanak ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ ਪਹੁੰਚੇ ਡੇਰਾ ਬਾਬਾ ਨਾਨਕ , ਕੁਝ ਸਮੇਂ ਬਾਅਦ ਸ਼ੁਰੂ ਹੋਵੇਗੀ ਕੈਬਨਿਟ ਦੀ ਮੀਟਿੰਗ[/caption] ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਕੈਬਨਿਟ ਮੰਤਰੀਆਂ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਤਿਆਰ ਹੋ ਰਹੇ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਹੈ। ਇੱਥੋਂ ਉਹ ਦੂਰਬੀਨ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਰਵਾਨਾ ਹੋਏ ਹਨ। ਇਸ ਮੌਕੇ ਪੰਜਾਬ ਕੈਬਨਿਟ ਦੀ ਮੀਟਿੰਗ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। [caption id="attachment_341411" align="aligncenter" width="300"]Captain Amarinder Singh And Cabinet ministers Arrived at Dera Baba Nanak ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ ਪਹੁੰਚੇ ਡੇਰਾ ਬਾਬਾ ਨਾਨਕ , ਕੁਝ ਸਮੇਂ ਬਾਅਦ ਸ਼ੁਰੂ ਹੋਵੇਗੀ ਕੈਬਨਿਟ ਦੀ ਮੀਟਿੰਗ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪਾਤੜਾਂ ਨੇੜੇ ਵਾਪਰਿਆ ਦਰਦਨਾਕ ਹਾਦਸਾ , ਮਾਂ – ਪੁੱਤ ਸਮੇਤ ਤਿੰਨ ਦੀ ਮੌਤ , ਪੁੱਤ ਦਾ 2 ਮਹੀਨੇ ਬਾਅਦ ਹੋਣਾ ਸੀ ਵਿਆਹ ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ਵਿਖੇ ਪਹਿਲਾਂ ਡੇਰਾ ਬਾਬਾ ਨਾਨਕ ਵਿਕਾਸ ਅਥਾਰਿਟੀ ਨਾਲ ਮੀਟਿੰਗ ਕੀਤੀਹੈ ਅਤੇ ਇਸ ਮਗਰੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਹੈ। ਇਸ ਤੋਂ ਬਾਅਦ ਪੰਜਾਬ ਕੈਬਨਿਟ ਦੀ ਬੈਠਕ ਸ਼ੁਰੂ ਹੋਵੇਗੀ। --PTCNews


Top News view more...

Latest News view more...