Advertisment

ਮੁੱਖ ਮੰਤਰੀ ਵੱਲੋਂ ਤੁਲੀ ਲੈਬ ਕੋਵਿਡ ਟੈਸਟਿੰਗ ਘੁਟਾਲੇ ਦੀ ਪੜਤਾਲ ਲਈ 3 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਐਲਾਨ

author-image
Shanker Badra
New Update
ਮੁੱਖ ਮੰਤਰੀ ਵੱਲੋਂ ਤੁਲੀ ਲੈਬ ਕੋਵਿਡ ਟੈਸਟਿੰਗ ਘੁਟਾਲੇ ਦੀ ਪੜਤਾਲ ਲਈ 3 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਐਲਾਨ
Advertisment
ਮੁੱਖ ਮੰਤਰੀ ਵੱਲੋਂ ਤੁਲੀ ਲੈਬ ਕੋਵਿਡ ਟੈਸਟਿੰਗ ਘੁਟਾਲੇ ਦੀ ਪੜਤਾਲ ਲਈ 3 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਐਲਾਨ:ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤੁਲੀ ਲੈਬ ਦੇ ਕੋਵਿਡ ਟੈਸਟਿੰਗ ਦੇ ਕਥਿਤ ਘੁਟਾਲੇ ਦੀ ਜਾਂਚ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਐਲਾਨ ਕੀਤਾ ਹੈ। publive-image ਮੁੱਖ ਮੰਤਰੀ ਵੱਲੋਂ ਤੁਲੀ ਲੈਬ ਕੋਵਿਡ ਟੈਸਟਿੰਗ ਘੁਟਾਲੇ ਦੀ ਪੜਤਾਲ ਲਈ 3 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਐਲਾਨ ਇਸੇ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਪ੍ਰਾਈਵੇਟ ਹਸਪਤਾਲਾਂ ਅਤੇ ਲੈਬਾਰਟਰੀਆਂ ਨੂੰ ਅਣਕਿਆਸੇ ਸੰਕਟ ਨਾਲ ਜੂਝ ਰਹੀ ਮਨੁੱਖਤਾ ਤੋਂ ਮੁਨਾਫਾਖੋਰੀ ਰਾਹੀਂ ਹੱਥ ਰੰਗਣ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗੀ।
Advertisment
publive-image ‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ ਅਗਲੀ ਲੜੀ ਤਹਿਤ ਫੇਸਬੁੱਕ ਲਾਈਵ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਨੂੰ ਤੁਲੀ ਲੈਬ ਦੇ ਖਿਲਾਫ ਇਕ ਸ਼ਿਕਾਇਤ ਪ੍ਰਾਪਤ ਹੋਈ ਸੀ ਅਤੇ ਉਨਾਂ ਨੇ ਵਿਜੀਲੈਂਸ ਬਿਊਰੋ ਨੂੰ ਜਾਂਚ ਕਰਨ ਲਈ ਆਖਿਆ ਸੀ। ਉਨਾਂ ਕਿਹਾ ਕਿ ਮੁਢਲੀ ਜਾਂਚ ਵਿੱਚ ਪਤਾ ਲੱਗਾ ਕਿ ਇਸ ਵਿੱਚ ਕਿਸੇ ਵੀ ਸਰਕਾਰੀ ਵਿਭਾਗ ਜਾਂ ਅਧਿਕਾਰੀਆਂ ਦੀ ਸ਼ਮੂਲੀਅਤ ਨਹੀਂ ਹੈ ਅਤੇ ਕੇਸ ਪੰਜਾਬ ਪੁਲੀਸ ਨੂੰ ਸੌਂਪ ਦਿੱਤਾ ਗਿਆ। publive-image ਮੁੱਖ ਮੰਤਰੀ ਨੇ ਦੱਸਿਆ ਕਿ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦੀ ਕਮਾਂਡ ਅੰਮਿ੍ਰਤਸਰ ਦੇ ਪੁਲੀਸ ਕਮਿਸ਼ਨਰ ਨੂੰ ਸੌਂਪੀ ਗਈ ਹੈ ਜੋ ਖੁਦ ਇਕ ਡਾਕਟਰ ਹਨ ਅਤੇ ਉਨਾਂ ਨਾਲ ਸਿਵਲ ਸਰਜਨ ਨੂੰ ਟੀਮ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਐਸ.ਆਈ.ਟੀ. ਵਿਸਥਾਰਤ ਜਾਂਚ ਕਰੇਗੀ ਅਤੇ ਆਪਣੀ ਰਿਪੋਰਟ ਛੇਤੀ ਸੌਂਪੇਗੀ ਤਾਂ ਕਿ ਢੁਕਵੀਂ ਕਾਰਵਾਈ ਕੀਤੀ ਜਾ ਸਕੇ। -PTCNews -
captain-amarinder-singh tulli-lab-covid-testing-scam
Advertisment

Stay updated with the latest news headlines.

Follow us:
Advertisment