ਮੌਜੂਦਾ SIT ਦਾ ਗ਼ਲਤ ਇਸਤੇਮਾਲ ਕਰ ਰਹੇ ਨੇ ਕੈਪਟਨ ਅਮਰਿੰਦਰ ਸਿੰਘ : ਸ਼੍ਰੋਮਣੀ ਅਕਾਲੀ ਦਲ   

By Shanker Badra - June 22, 2021 2:06 pm

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਅੱਜ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ 'ਤੇ ਐੱਸ.ਆਈ.ਟੀ. ਦੇ ਸਾਹਮਣੇ ਪੇਸ਼ ਹੋਏ ਹਨ ਅਤੇ ਕਰੀਬ ਡੇਢ ਘੰਟਾਐੱਸ.ਆਈ.ਟੀ. ਨੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ,ਮਹੇਸ਼ਇੰਦਰ ਗਰੇਵਾਲ ਅਤੇ ਡਾ.ਦਲਜੀਤ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿਸਿਹਤ ਠੀਕ ਨਾ ਹੋਣ ਦੇ ਬਾਵਜੂਦ ਵੀ ਪ੍ਰਕਾਸ਼ ਸਿੰਘ ਬਾਦਲ ਨੇ ਪੂਰਾ ਸਹਿਯੋਗ ਕੀਤਾ ਹੈ।

ਮੌਜੂਦਾ SIT ਦਾ ਗ਼ਲਤ ਇਸਤੇਮਾਲ ਕਰ ਰਹੇ ਨੇ ਕੈਪਟਨ ਅਮਰਿੰਦਰ ਸਿੰਘ : ਸ਼੍ਰੋਮਣੀ ਅਕਾਲੀ ਦਲ

ਪੜ੍ਹੋ ਹੋਰ ਖ਼ਬਰਾਂ : ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਨੂੰ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਦੁਬਾਰਾ ਪੋਸਟਮਾਰਟਮ ਲਈ ਲਿਆਂਦਾ PGI

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿਬਹੁਤ ਗੰਭੀਰ ਘਟਨਾਵਾਂ ਨੂੰ ਸਿਆਸਤ ਲਈ ਵਰਤਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਨਵੀਂ SIT ਨੂੰ ਵੀ ਰਾਜਸੀ ਹਿੱਤਾਂ ਲਈ ਵਰਤਿਆ ਜਾ ਰਿਹਾ ਹੈ ਅਤੇ ਪਹਿਲਾਂ ਵੀਐੱਸ.ਆਈ.ਟੀ. ਨੂੰ ਰਾਜਸੀ ਮਨਸੂਬਿਆਂ ਲਈ ਵਰਤਿਆ ਗਿਆ ਸੀ। ਉਨਾਂ ਕਿਹਾਕੈਪਟਨ ਸਰਕਾਰਲੋਕ ਰਾਜ ਨੂੰ ਛਿੱਕੇ ਟੰਗੇ ਰਹੀ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਬੇਅਦਬੀ ਮਾਮਲੇ 'ਤੇ ਗੰਭੀਰ ਹੈ। ਚੰਦੂਮਾਜਰਾ ਨੇ ਕਿਹਾ ਹੈ ਕਿ ਇਨਸਾਫ ਮਿਲੇ ਪਰ ਸਿਆਸਤ ਨਾ ਹੋਵੇ। ਉਨ੍ਹਾਂ SIT ਤੋਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਮੌਜੂਦਾ SIT ਦਾ ਗ਼ਲਤ ਇਸਤੇਮਾਲ ਕਰ ਰਹੇ ਨੇ ਕੈਪਟਨ ਅਮਰਿੰਦਰ ਸਿੰਘ : ਸ਼੍ਰੋਮਣੀ ਅਕਾਲੀ ਦਲ

ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਜਾਂਚ 'ਤੇ ਨਹੀਂ ਬਲਕਿ ਕਾਂਗਰਸ ਸਰਕਾਰ ਦੇ ਤੌਰ ਤਰੀਕਿਆਂ 'ਤੇ ਇਤਰਾਜ ਹੈ। ਨਾਨਕ ਨਾਮ ਲੇਵਾ ਸੰਗਤ ਨਾਲ ਧੋਖਾ ਕੀਤਾ ਜਾ ਰਿਹਾ ਹੈ। ਚੰਦੂਮਾਜਰਾ ਨੇ ਕਿਹਾ ਜਾਂਚ ਦੇ ਨਾਂਅ 'ਤੇ ਮਨਾਂ 'ਤੇ ਚੋਟ ਪਹੁੰਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਜਾਂਚ ਲਈ ਸਹਿਯੋਗ ਕਰਦੇ ਰਹਾਂਗੇ।  ਉਨ੍ਹਾਂ ਕਿਹਾ ਕਿਕੁੰਵਰ ਵਿਜੇ ਪ੍ਰਤਾਪ ਨੇ ਜਾਂਚ ਜਰੀਏ ਸਿਆਸੀ ਮੈਦਾਨ ਤਿਆਰ ਕੀਤਾ ਹੈ। ਚੰਦੂਮਾਜਰਾ ਨੇ ਕਿਹਾ ਹੈ ਕਿਜਾਂਚ ਬਹਾਨੇ ਡਰਾਮਾ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਨਵੀਂ ਸਿਟ ਰਾਹੀਂ ਸਰਕਾਰ ਵੱਲੋਂ ਸਿਆਸਤ ਕੀਤੇ ਜਾਣ ਦੇ ਦੋਸ਼ ਲਗਾਏ ਗਏ ਹਨ।

ਮੌਜੂਦਾ SIT ਦਾ ਗ਼ਲਤ ਇਸਤੇਮਾਲ ਕਰ ਰਹੇ ਨੇ ਕੈਪਟਨ ਅਮਰਿੰਦਰ ਸਿੰਘ : ਸ਼੍ਰੋਮਣੀ ਅਕਾਲੀ ਦਲ

ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਐਲ.ਕੇ ਯਾਦਵ ਨੂੰ ਰਾਤੋ ਰਾਤ ਪ੍ਰਮੋਟ ਕੀਤਾ ਗਿਆ ਹੈ ਅਤੇ ਫਿਰ ਸਿੱਟ ਦਾ ਇੰਚਾਰਜ ਲਗਾਇਆ ਗਿਆ ਹੈ। ਪਹਿਲੀ ਵਾਰ ਧਾਰਾ 307 ਦੇ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕੀਤਾ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਲਈ ਆਈ ਟੀਮ 'ਚਵਿਜੇ ਸਿੰਗਲਾ ਦੀ ਸਮੂਲੀਅਤ 'ਤੇ ਸਖ਼ਤ ਇਤਰਾਜ ਜਤਾਇਆ ਹੈ। ਉਨ੍ਹਾਂ ਕਿਹਾ ਕਿ ਵਿਜੇ ਸਿੰਗਲਾ ਨੂੰ ਐਸਆਈਟੀ ਵਿੱਚ ਸ਼ਾਮਲ ਕਿਵੇਂ ਕੀਤਾ ਗਿਆ , ਕੀ ਕੋਰਟ ਤੋਂ ਇਜਾਜ਼ਤ ਲਈ ਗਈ ਸੀ।

ਮੌਜੂਦਾ SIT ਦਾ ਗ਼ਲਤ ਇਸਤੇਮਾਲ ਕਰ ਰਹੇ ਨੇ ਕੈਪਟਨ ਅਮਰਿੰਦਰ ਸਿੰਘ : ਸ਼੍ਰੋਮਣੀ ਅਕਾਲੀ ਦਲ

ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੁਰਜੀਤ ਸਿੰਘ ਡੀਆਈਜੀ ਦੀ ਜਗ੍ਹਾ ਵਿਜੇ ਸਿੰਗਲਾ ਦਾ ਆਉਣਾ ਗਲਤ ਹੈ। ਉਨ੍ਹਾਂ ਕਿਹਾ ਕਿ ਰਿਟਾਇਰਡ ਅਧਿਕਾਰੀ ਨੂੰ ਐਸਆਈਟੀ ਵਿੱਚ ਸ਼ਾਮਲ ਕਰਨਾ ਮਾਨਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦੇ ਹੁਕਮਾਂ 'ਚ ਬਿਲਕੁੱਲ ਸਾਫ਼ ਕਿ ਪੁੱਛਗਿੱਛ 'ਚ ਕਿਸੇ ਤੀਜੇ ਵਿਅਕਤੀ ਨੂੰ ਸ਼ਾਮਿਲ ਨਹੀਂ ਕੀਤਾ ਜਾ ਸਕਦਾ। ਉਨਾਂ ਕਿਹਾ ਕਿ ਮਾਨਯੋਗ ਹਾਈਕੋਰਟ ਵੱਲੋਂ ਜਾਂਚ ਲਈ ਤੈਅ ਹੋਈਆਂ ਹਦਾਇਤਾਂ ਦੀ ਉਲੰਘਣਾ ਹੋਈ ਹੈ।

ਮੌਜੂਦਾ SIT ਦਾ ਗ਼ਲਤ ਇਸਤੇਮਾਲ ਕਰ ਰਹੇ ਨੇ ਕੈਪਟਨ ਅਮਰਿੰਦਰ ਸਿੰਘ : ਸ਼੍ਰੋਮਣੀ ਅਕਾਲੀ ਦਲ

ਪੜ੍ਹੋ ਹੋਰ ਖ਼ਬਰਾਂ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਲਈ MLA ਹੋਸਟਲ ਪਹੁੰਚੀ IT ਟੀਮ 

ਉਨ੍ਹਾਂ ਕਿਹਾ ਕਿ ਕੱਲ ਕੁੰਵਰ ਵਿਜੇ ਪ੍ਰਤਾਪ ਦਾ ਆਪ ਵਿੱਚ ਸ਼ਾਮਲ ਹੋਣਾ ਸਾਬਿਤ ਕਰਦਾ ਹੈ ਅਕਾਲੀ ਦਲ ਨੂੰ ਬਦਨਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਕੈਪਟਨ ਅਮਰਿੰਦਰ ਸਿੰਘ ਜਾਂਚ ਦੇ ਨਾਂਅ 'ਤੇ ਸਿਆਸੀ ਰੋਟੀਆਂ ਸੇਕ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਨਵੀਂ ਐਸਆਈਟੀ ਦੇ ਰਾਹੀਂ ਕਾਂਗਰਸ ਸਰਕਾਰ ਵੱਲੋਂ ਸਿਆਸਤ ਕੀਤੇ ਜਾਣ ਦੇ ਦੋਸ਼ ਲਗਾਏ ਗਏ ਹਨ। ਸਾਬਕਾ ਮੁੱਖ ਮੰਤਰੀ ਫਰਾਖਦਿਲੀ ਦਿਖਾ ਕੇ ਜਾਂਚ ਦਾ ਹਿੱਸਾ ਬਣੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਤਾਂ ਡਰ ਹੈ ਕਿ ਇਸ ਜਾਂਚ ਟੀਮ ਦਾ ਕੋਈ ਮੈਬਰ ਇਲੈਕਸ਼ਨ ਨਾ ਲੜੇ।

-PTCNews

adv-img
adv-img