Fri, Apr 26, 2024
Whatsapp

ਮੁੱਖ ਮੰਤਰੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਕਿਰਪਾਲ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Written by  Jashan A -- May 07th 2019 03:13 PM
ਮੁੱਖ ਮੰਤਰੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਕਿਰਪਾਲ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਕਿਰਪਾਲ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਕਿਰਪਾਲ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ,ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਡਾ. ਕਿਰਪਾਲ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਹ 95 ਵਰਿਆਂ ਦੇ ਸਨ ਜੋ ਸੰਖੇਪ ਬਿਮਾਰੀ ਮਗਰੋਂ ਅੱਜ ਸਵੇਰੇ ਇੱਥੇ ਆਪਣੀ ਰਿਹਾਇਸ਼ ’ਤੇ ਚੱਲ ਵਸੇ। ਉੁਹ ਆਪਣੇ ਪਿੱਛੇ ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ। [caption id="attachment_292324" align="aligncenter" width="300"]cm ਮੁੱਖ ਮੰਤਰੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਕਿਰਪਾਲ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ[/caption] ਹੋਰ ਪੜ੍ਹੋ:“ਸਿੱਟ” ਰਾਜਨੀਤੀ ਤੋਂ ਪ੍ਰੇਰਿਤ ਪਰ ਫਿਰ ਵੀ ਮੈਂ ਸਹਿਯੋਗ ਕਰਾਂਗਾ: ਬਾਦਲ ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਡਾ. ਕਿਰਪਾਲ ਸਿੰਘ ਨੂੰ ਨਾਮਵਰ ਸਿੱਖ ਇਤਿਹਾਸਕਾਰ ਅਤੇ ਇਕ ਉੱਘੇ ਸਿੱਖਿਆ ਸ਼ਾਸਤਰੀ ਦੱਸਿਆ ਜਿਨਾਂ ਨੇ ਭਾਰਤ ਦੇ ਆਧੁਨਿਕ ਅਤੇ ਮੱਧਕਾਲੀਨ ਇਤਿਹਾਸ ਨੂੰ ਸਕੰਲਿਤ ਕਰਨ ਅਤੇ ਪ੍ਰਸਾਰ ਕਰਨ ਵਿੱਚ ਅਥਾਹ ਯੋਗਦਾਨ ਪਾਇਆ। [caption id="attachment_292325" align="aligncenter" width="300"]cm ਮੁੱਖ ਮੰਤਰੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਕਿਰਪਾਲ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ[/caption] ਉਸ ਦੀ ਇਸ ਮਹਾਨ ਦੇਣ ਨੂੰ ਦੁਨੀਆਂ ਭਰ ਦੇ ਖੋਜਾਰਥੀਆਂ ਅਤੇ ਇਤਿਹਾਸਕਾਰਾਂ ਵੱਲੋਂ ਹਮੇਸ਼ਾ ਚੇਤੇ ਰੱਖਿਆ ਜਾਵੇਗਾ। ਹੋਰ ਪੜ੍ਹੋ:ਅੰਮ੍ਰਿਤਸਰ ਸਪੈਸ਼ਲ ਸੈੱਲ ਨੇ ਆਈਐੱਸਆਈ ਦਾ ਸ਼ੱਕੀ ਜਾਸੂਸ ਜਲੰਧਰ ਤੋਂ ਕੀਤਾ ਗ੍ਰਿਫਤਾਰ [caption id="attachment_292322" align="aligncenter" width="300"]cm ਮੁੱਖ ਮੰਤਰੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਕਿਰਪਾਲ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ[/caption] ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। -PTC News


Top News view more...

Latest News view more...