Thu, Apr 25, 2024
Whatsapp

ਕੈਪਟਨ ਨੇ ਕਿਸਾਨਾਂ ਨੂੰ ਕਰਜ਼ ਮੁਆਫੀ ਦਾ ਲਾਰਾ ਲੈ ਕੇ ਲਈਆਂ ਵੋਟਾਂ :ਸੁਖਬੀਰ ਬਾਦਲ

Written by  Shanker Badra -- November 29th 2018 03:49 PM
ਕੈਪਟਨ ਨੇ ਕਿਸਾਨਾਂ ਨੂੰ ਕਰਜ਼ ਮੁਆਫੀ ਦਾ ਲਾਰਾ ਲੈ ਕੇ ਲਈਆਂ ਵੋਟਾਂ :ਸੁਖਬੀਰ ਬਾਦਲ

ਕੈਪਟਨ ਨੇ ਕਿਸਾਨਾਂ ਨੂੰ ਕਰਜ਼ ਮੁਆਫੀ ਦਾ ਲਾਰਾ ਲੈ ਕੇ ਲਈਆਂ ਵੋਟਾਂ :ਸੁਖਬੀਰ ਬਾਦਲ

ਕੈਪਟਨ ਨੇ ਕਿਸਾਨਾਂ ਨੂੰ ਕਰਜ਼ ਮੁਆਫੀ ਦਾ ਲਾਰਾ ਲੈ ਕੇ ਲਈਆਂ ਵੋਟਾਂ :ਸੁਖਬੀਰ ਬਾਦਲ :ਸ਼੍ਰੋਮਣੀ ਅਕਾਲੀ ਦਲ ਵੱਲੋਂ ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਅੱਜ ਗੁਰਦਾਸਪੁਰ ‘ਚ ਕਿਸਾਨਾਂ ਦੇ ਹੱਕ ‘ਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਇਹ ਧਰਨਾ ਦਿੱਤਾ ਜਾ ਰਿਹਾ ਹੈ।ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਹੈ।ਸ਼੍ਰੋਮਣੀ ਅਕਾਲੀ ਦਲ ਵੱਲੋਂ ਗੰਨਾ ਕਿਸਾਨਾਂ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ।Captain Amarinder Singh farmers Debt Waiver taken Votes : Sukhbir Badalਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਰੇ ਪੰਜਾਬ ਵਾਸੀ ਕਾਂਗਰਸ ਸਰਕਾਰ ਤੋਂ ਦੁਖੀ ਹਨ।ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਫਸਲ ਲੇਟ ਬਿਜਵਾਈ ਕਿਓਂਕਿ ਬਿਜਲੀ ਬਾਹਰ ਵੇਚਣੀ ਸੀ ਅਤੇ ਝੋਨੇ ਦੀ ਫਸਲ ਵੇਚਣ ਲਈ ਕਿਸਾਨਾਂ ਨੂੰ ਰਿਸ਼ਵਤ ਦੇਣੀ ਪਈ ਹੈ।ਬਾਦਲ ਨੇ ਕਿਹਾ ਕਿ ਝੋਨਾ ਲੇਟ ਹੋਣ ਕਾਰਨ ਕਣਕ ਦੀ ਬਿਜਾਈ ਲੇਟ ਹੋਈ ਸੀ ,ਜਿਸ ਕਾਰਨ ਹੁਣ ਝਾੜ ਘੱਟ ਨਿਕਲਿਆ ਹੈ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਗੰਨੇ ਦੀ ਫਸਲ ਦਾ ਬਕਾਇਆ ਨਹੀਂ ਦਿੱਤਾ ਜਦਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰਦਾਸਪੁਰ ਅੰਦਰ ਕਿੰਨੀ ਵਾਰੀ ਆ ਚੁੱਕੇ ਹਨ ਪਰ ਇੱਕ ਵਾਰ ਵੀ ਕਿਸਾਨਾਂ ਨੂੰ ਨਹੀਂ ਮਿਲੇ।Captain Amarinder Singh farmers Debt Waiver taken Votes : Sukhbir Badalਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦੀ ਕੋਈ ਫਿਕਰ ਨਹੀਂ ਅਤੇ ਕੈਪਟਨ ਨੂੰ ਵੋਟਾਂ ਲੈਣ ਤੱਕ ਹੀ ਮਤਲਬ ਸੀ।ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਸਰਕਾਰ ਨੇ ਜੋ ਕਿਹਾ ਉਹ ਕਰਕੇ ਦਿਖਾਇਆ ਹੈ ਅਤੇ ਕਾਂਗਰਸ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਾਰਨ ਸੂਬੇ ਦੇ ਲੋਕ ਪ੍ਰੇਸ਼ਾਨ ਹਨ।ਅਕਾਲੀ ਦਲ ਨੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵੱਡੇ -ਵੱਡੇ ਉਪਰਾਲੇ ਕੀਤੇ ਹਨ। ਸ.ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਮੈਰੀਟੋਰੀਅਸ ਅਤੇ ਆਦਰਸ਼ ਸਕੂਲ ਖੋਲ੍ਹੇ ਸਨ ਪਰ ਕਾਂਗਰਸ ਸਰਕਾਰ ਨੇ 10 ਮੈਰੀਟੋਰੀਅਸ ਸਕੂਲ ,ਆਦਰਸ਼ ਸਕੂਲ ਅਤੇ 400 ਪ੍ਰਾਇਮਰੀ ਸਕੂਲ ਬੰਦ ਕਰ ਦਿੱਤੇ ਹਨ।Captain Amarinder Singh farmers Debt Waiver taken Votes : Sukhbir Badalਉਨ੍ਹਾਂ ਨੇ ਕਿਹਾ ਕਿ ਇੱਕ ਸਾਲ ਤੋਂ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਦਾ 750 ਕਰੋੜ ਅਤੇ ਗਰੀਬ ਬੱਚਿਆਂ ਦੀ ਸਕਾਲਰਸ਼ਿਪ ਲਈ 1200 ਕਰੋੜ ਦੀ ਰਾਸ਼ੀ ਨਹੀਂ ਦਿੱਤੀ।ਸ਼੍ਰੋਮਣੀ ਅਕਾਲੀ ਦਲ ਨੇ ਜਿੰਨੀਆਂ ਤਰੱਕੀਆਂ ਅਤੇ ਨੌਕਰੀਆਂ ਦਿੱਤੀਆਂ ਹਨ ਤੇ ਕਾਂਗਰਸ ਨੇ ਇੱਕ ਪ੍ਰਤੀਸ਼ਤ ਵੀ ਨੌਕਰੀਆਂ ਨਹੀਂ ਦਿੱਤੀਆਂ।ਉਨ੍ਹਾਂ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨਾਂ ਨੂੰ ਅੱਜ ਆਪਣਾ ਕੰਮ ਕਾਰ ਛੱਡ ਕੇ ਰੋਸ ਧਰਨੇ ਦੇਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ ਜਦੋਂ ਕਿ ਪਹਿਲਾਂ ਮੰਡੀਆਂ ਵਿਚ ਕਿਸਾਨ ਰੁਲਣ ਲਈ ਮਜ਼ਬੂਰ ਸੀ, ਹੁਣ ਆਪਣੀ ਹੀ ਫਸਲ ਗੰਨੇ ਦੀ ਬਕਾਇਆ ਰਾਸ਼ੀ ਵਸੂਲਣ ਲਈ ਸੜਕਾਂ ਤੇ ਰੁਲਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।ਜਦੋਂ ਕਿ ਗੰਨੇ ਦਾ ਨਵਾਂ ਸੀਜ਼ਨ ਵੀ ਸ਼ੁਰੂ ਹੋ ਚੁੱਕਾ ਹੈ ਪਰ ਕਿਸਾਨਾਂ ਨੂੰ ਬਕਾਇਆ ਨਹੀਂ ਦਿੱਤਾ ਗਿਆ। -PTCNews


Top News view more...

Latest News view more...