Thu, Apr 25, 2024
Whatsapp

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ NSA ਅਜੀਤ ਡੋਭਾਲ ਨਾਲ ਕੀਤੀ ਮੁਲਾਕਾਤ

Written by  Shanker Badra -- September 30th 2021 11:51 AM
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ NSA ਅਜੀਤ ਡੋਭਾਲ ਨਾਲ ਕੀਤੀ ਮੁਲਾਕਾਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ NSA ਅਜੀਤ ਡੋਭਾਲ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੇ ਇੱਕ ਦਿਨ ਬਾਅਦ ਵੀਰਵਾਰ ਨੂੰ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਨਾਲ ਕੈਪਟਨ ਦੀਆਂ ਯੋਜਨਾਵਾਂ ਬਾਰੇ ਸਿਆਸੀ ਅਟਕਲਾਂ ਤੇਜ਼ ਹੋ ਗਈਆਂ ਹਨ। [caption id="attachment_538100" align="aligncenter" width="300"] ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ NSA ਅਜੀਤ ਡੋਭਾਲ ਨਾਲ ਕੀਤੀ ਮੁਲਾਕਾਤ[/caption] ਕੈਪਟਨ ਅਮਰਿੰਦਰ ਸਿੰਘ ਦੀ ਅਜੀਤ ਡੋਭਾਲ ਨਾਲ ਇਸ ਮੀਟਿੰਗ ਨੂੰ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਕੁਝ ਸਮਾਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਜੀਤ ਡੋਭਾਲ ਨੂੰ ਮਿਲੇ ਸਨ। ਅਸਤੀਫਾ ਦੇਣ ਤੋਂ ਬਾਅਦ ਵੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ 'ਤੇ ਵੀ ਨਿਸ਼ਾਨਾ ਸਾਧਿਆ ਸੀ। [caption id="attachment_538097" align="aligncenter" width="300"] ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ NSA ਅਜੀਤ ਡੋਭਾਲ ਨਾਲ ਕੀਤੀ ਮੁਲਾਕਾਤ[/caption] ਦੱਸ ਦੇਈਏ ਕਿ ਬੁੱਧਵਾਰ ਨੂੰ ਕੈਪਟਨ ਅਮਰਿੰਦਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਹਾਲਾਂਕਿ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਉਹ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਕੇ ਅਤੇ ਐਮਐਸਪੀ ਦੀ ਗਾਰੰਟੀ ਦੇ ਕੇ ਪਿਛਲੇ 10 ਮਹੀਨਿਆਂ ਤੋਂ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਮੁੱਦੇ ਨੂੰ ਹੱਲ ਕਰਨ। [caption id="attachment_538098" align="aligncenter" width="300"] ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ NSA ਅਜੀਤ ਡੋਭਾਲ ਨਾਲ ਕੀਤੀ ਮੁਲਾਕਾਤ[/caption] ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਿੱਚ ਚੱਲ ਰਿਹਾ ਅੰਦਰੂਨੀ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ। ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਖੁੱਸ ਜਾਣ ਅਤੇ ਨਵਜੋਤ ਸਿੰਘ ਸਿੱਧੂ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਦੀ ਸਿਆਸੀ ਗਰਮਾ ਗਈ ਹੈ। ਅਸਤੀਫਾ ਦੇਣ ਤੋਂ ਬਾਅਦ ਕੈਪਟਨ ਨਾਰਾਜ਼ ਹਨ ਅਤੇ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ। -PTCNews


Top News view more...

Latest News view more...