Mon, Apr 29, 2024
Whatsapp

ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਤਹਿਤ ਪੰਜਾਬ ਆਏ ਨੌਜਵਾਨਾਂ ਨਾਲ ਮੁਲਾਕਾਤ

Written by  Jashan A -- August 13th 2019 09:11 PM
ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਤਹਿਤ ਪੰਜਾਬ ਆਏ ਨੌਜਵਾਨਾਂ ਨਾਲ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਤਹਿਤ ਪੰਜਾਬ ਆਏ ਨੌਜਵਾਨਾਂ ਨਾਲ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਤਹਿਤ ਪੰਜਾਬ ਆਏ ਨੌਜਵਾਨਾਂ ਨਾਲ ਮੁਲਾਕਾਤ ਵਾਪਸ ਪਰਤ ਕੇ ਪੰਜਾਬ ਵਿਰੁੱਧ ਕੂੜ ਪ੍ਰਚਾਰ ਕਰਨ ਵਾਲਿਆਂ ਅੱਗੇ ਸੂਬੇ ਦੀ ਅਸਲ ਤਸਵੀਰ ਪੇਸ਼ ਕਰਨ ਦੀ ਅਪੀਲ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਤਹਿਤ ਸੂਬੇ ਵਿੱਚ ਆਏ ਨੌਜਵਾਨਾਂ ਨੂੰ ਕੁਝ ਲੋਕਾਂ ਵੱਲੋਂ ਵਿਦੇਸ਼ੀ ਧਰਤੀ ’ਤੇ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਟਾਕਰਾ ਕਰਨ ਲਈ ਸੂਬੇ ਦੇ ਦੂਤ ਵਜੋਂ ਭੂਮਿਕਾ ਅਦਾ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਅੱਜ ਇਸ ਪ੍ਰੋਗਰਾਮ ਤਹਿਤ ਇੰਗਲੈਂਡ ਤੋਂ ਆਏ 17 ਨੌਜਵਾਨਾਂ ਅਤੇ ਫਰਾਂਸ ਤੋਂ ਆਏ ਇਕ ਨੌਜਵਾਨ ’ਤੇ ਆਧਾਰਤ ਤੀਜੇ ਬੈਚ ਨਾਲ ਆਪਣੀ ਸਰਕਾਰੀ ਰਿਹਾਇਸ਼ ’ਤੇ ਚਾਹ ’ਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਇਹ ਨੌਜਵਾਨ 10-ਦਿਨਾ ਦੌਰੇ ’ਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਜਾਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਆਖਿਆ,‘‘ਤੁਸੀਂ ਸਾਡੇ ਦੂਤ ਹੋ ਜੋ ਪੰਜਾਬ ਬਾਰੇ ਪਾਈਆਂ ਜਾ ਰਹੀਆਂ ਗਲਤਫਹਿਮੀਆਂ ਨੂੰ ਦੂਰ ਕਰਨ ਵਿੱਚ ਅਹਿਮ ਰੋਲ ਅਦਾ ਕਰੋਗੇ ਕਿਉਂਜੋ ਸੌੜੇ ਹਿੱਤਾਂ ਵਾਲੇ ਕੁਝ ਲੋਕ ਵਿਦੇਸ਼ ਵਿੱਚ ਪੰਜਾਬ ਬਾਰੇ ਗਲਤ ਤਸਵੀਰ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਹਨ।’’ ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਇਸ ਉਪਰਾਲੇ ਨਾਲ ਨੇੜਿਓਂ ਜੁੜਣ ਤਾਂ ਕਿ ਇਸ ਨੂੰ ਅੱਗੇ ਲਿਜਾਣ ਤੋਂ ਇਲਾਵਾ ਪੰਜਾਬ ਦੇ ਵਿਕਾਸ ਦੇ ਸਫ਼ਰ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਪਿਛਲੇ ਦੋ ਸਾਲਾਂ ਵਿੱਚ ਸੂਚਨਾ ਤਕਨਾਲੋਜੀ, ਉਦਯੋਗ ਅਤੇ ਖੇਤੀਬਾੜੀ ਦੇ ਖੇਤਰ ਵਿੱਚ ਪੰਜਾਬ ਵੱਲੋਂ ਸਹੀ ਮਾਅਨਿਆਂ ਵਿੱਚ ਕੀਤੇ ਵਿਕਾਸ ਤੇ ਤਰੱਕੀ ਦੀ ਜ਼ਮੀਨੀ ਹਕੀਕਤ ਖੁਦ ਅੱਖੀ ਦੇਖਣ ਅਤੇ ਵਾਪਸ ਆਪਣੇ ਘਰਾਂ ’ਚ ਜਾਣ ਮੌਕੇ ਇਹ ਤਜਰਬਾ ਬਾਕੀਆਂ ਨਾਲ ਵੀ ਸਾਂਝਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਅਸਲ ਉਦੇਸ਼ ਉਨ੍ਹਾਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਵਿਰਾਸਤ ਬਾਰੇ ਆਨੰਦ ਮਾਨਣ ਦੇ ਯੋਗ ਬਣਾਉਣਾ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸੂਬੇ ਵਿੱਚ ਵਧੀਆ ਸਮਾਂ ਬਿਤਾਉਣ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਇਨ੍ਹਾਂ ਨੌਜਵਾਨਾਂ ਨੂੰ ਬੀਤੇ ਦਿਨ ਚੰਡੀਗੜ੍ਹ ਆਉਣ ’ਤੇ ਕੈਪੀਟਲ ਕੰਪਲੈਕਸ, ਰੌਕ ਗਾਰਡਨ ਅਤੇ ਸੁਖਨਾ ਝੀਲ ’ਤੇ ਲਿਜਾਇਆ ਗਿਆ। ਨੌਜਵਾਨਾਂ ਦਾ ਇਹ ਵਫਦ ਹੁਸ਼ਿਆਰਪੁਰ ਵਿੱਚ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਿੱਚ ਸ਼ਾਮਲ ਹੋਵੇਗਾ। ਆਪਣੀ ਪੰਜਾਬ ਯਾਤਰਾ ਦੌਰਾਨ ਉਹ ਵਿਰਾਸਤ-ਏ-ਖਾਲਸਾ ਕੰਪਲੈਕਸ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਜਾਣਗੇ। ਜ਼ਿਕਰਯੋਗ ਹੈ ਕਿ ਵਿਦੇਸ਼ਾਂ ’ਚ ਵਸਦੇ ਨੌਜਵਾਨਾਂ ਨੂੰ ਆਪਣੀ ਜਨਮ ਭੂਮੀ ਜਾਂ ਆਪਣੇ ਪੁਰਖਿਆਂ ਦੇ ਪਿੰਡਾਂ ਦਾ ਦੌਰਾ ਕਰਵਾ ਕੇ ਜੜ੍ਹਾਂ ਨਾਲ ਜੋੜਣ ਦੇ ਮਕਸਦ ਤਹਿਤ ਮੰਚ ਮੁਹੱਈਆ ਕਰਾਉਣ ਲਈ ਇਹ ਪ੍ਰੋਗਰਾਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਤੰਬਰ, 2017 ਵਿੱਚ ਸ਼ੁਰੂ ਕੀਤਾ ਗਿਆ ਸੀ। ਨੌਜਵਾਨਾਂ ਦੇ ਪਹਿਲੇ ਬੈਚ ਨੇ ਅਗਸਤ, 2018 ਵਿੱਚ ਪੰਜਾਬ ਦੀ ਯਾਤਰਾ ਕੀਤੀ ਸੀ ਅਤੇ ਇਸੇ ਸਾਲ ਫਰਵਰੀ ਮਹੀਨੇ ਵਿੱਚ 22 ਵਿਦਿਆਰਥੀਆਂ ਦਾ ਦੂਜਾ ਵਫਦ ਪੰਜਾਬ ਦੌਰੇ ’ਤੇ ਆਇਆ ਸੀ। ਇਸ ਮੌਕੇ ਐਨ.ਆਰ.ਆਈ. ਮਾਮਲਿਆਂ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਉਦਯੋਗ ਤੇ ਵਪਾਰ ਮੰਤਰੀ ਸੁੰਦਰ ਸ਼ਾਮ ਅਰੋੜਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਿਪਾਲ ਸਿੰਘ, ਐਨ.ਆਰ.ਆਈ. ਮਾਮਲਿਆਂ ਦੇ ਸਕੱਤਰ ਰਾਹੁਲ ਭੰਡਾਰੀ, ਡੀ.ਜੀ.ਪੀ. ਦਿਨਕਰ ਗੁਪਤਾ, ਡੀ.ਜੀ.ਪੀ. ਇੰਟੈਲੀਜੈਂਸ ਵੀ.ਕੇ. ਭਾਵਰਾ, ਐਨ.ਆਰ.ਆਈ. ਮਾਮਲਿਆਂ ਦੇ ਵਿਸ਼ੇਸ਼ ਸਕੱਤਰ ਐਮ.ਪੀ. ਅਰੋੜਾ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਡਾਇਰੈਕਟਰ ਮਾਲਵਿੰਦਰ ਸਿੰਘ ਜੱਗੀ ਹਾਜ਼ਰ ਸਨ। -PTC News


Top News view more...

Latest News view more...