Advertisment

ਪੰਜਾਬ ਸਰਕਾਰ ਵੱਲੋਂ ਸਰਦੂਲ ਸਿਕੰਦਰ ਦੇ ਹਸਪਤਾਲ ਦੇ ਬਿੱਲ ਅਦਾ ਕਰਨ ਦਾ ਐਲਾਨ

author-image
Jagroop Kaur
New Update
ਪੰਜਾਬ ਸਰਕਾਰ ਵੱਲੋਂ ਸਰਦੂਲ ਸਿਕੰਦਰ ਦੇ ਹਸਪਤਾਲ ਦੇ ਬਿੱਲ ਅਦਾ ਕਰਨ ਦਾ ਐਲਾਨ
Advertisment
ਪੰਜਾਬ ਮੰਤਰੀ ਮੰਡਲ ਨੇ ਅੱਜ ਪ੍ਰਸਿੱਧ ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਦੀ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸਰਦੂਲ ਸਿਕੰਦਰ ਦੇ ਹਸਪਤਾਲ ਪ੍ਰਤੀ 10 ਲੱਖ ਰੁਪਏ ਦੇ ਬਕਾਏ ਦੀ ਅਦਾਇਗੀ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੀ ਜਾਵੇਗੀ। Sardool Sikandar Death: Captain Amarinder Singh condoled the sad and untimely demise of legendary Punjabi folk singer Sardool Sikandar.
Advertisment
Read more : ਕੀ ਹੋਇਆ ਐਸਾ ਕਿ ਸਿੱਧੂ ਮੂਸੇਵਾਲਾ ਨੇ ਡੀਲੀਟ ਕੀਤੀਆਂ ਆਪਣੀਆਂ ਸਾਰੀਆਂ ਇੰਸਟਾ ਪੋਸਟਾਂ !! ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਮਰਹੂਮ ਗਾਇਕ ਦੇ ਪਰਿਵਾਰ ਕੋਲ ਹਸਪਤਾਲ ਦਾ ਬਕਾਇਆ ਦੇਣ ਲਈ ਕੋਈ ਪੈਸਾ ਨਹੀਂ ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਦਾ ਨਿਪਟਾਰਾ ਕਰਨ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਵੀ ਇਹ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਕਿ ਬਕਾਇਆ ਅਦਾ ਨਾ ਕਰਨ ਦੀ ਸੂਰਤ ਵਿੱਚ ਸਰਦੂਲ ਸਿਕੰਦਰ ਦੀ ਦੇਹ ਪਰਿਵਾਰ ਨੂੰ ਸੌਂਪੇ ਜਾਣ 'ਚ ਪ੍ਰਾਈਵੇਟ ਹਸਪਤਾਲ ਵੱਲੋਂ ਕਿਸੇ ਤਰ੍ਹਾਂ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ। Sardool Sikandar Death: Captain Amarinder Singh condoled the sad and untimely demise of legendary Punjabi folk singer Sardool Sikandar. Also Read | Punjabi singer Sardool Sikander passes away at Fortis hospital ਇਕ ਸ਼ੋਕ ਸੰਦੇਸ਼ ਵਿੱਚ ਮੰਤਰੀ ਮੰਡਲ ਨੇ ਇਸ ਪੱਖ ਨੂੰ ਅੰਕਿਤ ਕੀਤਾ ਕਿ ਸਰਦੂਲ ਸਿੰਕਦਰ ਦੇ ਵਿਛੋੜੇ ਨਾਲ ਮੁਲਕ ਨੇ ਨਾਮਵਰ ਪੰਜਾਬੀ ਗਾਇਕਾਂ ਵਿੱਚੋਂ ਇਕ ਅਨਮੋਲ ਹੀਰਾ ਗੁਆ ਲਿਆ। ਉਨ੍ਹਾਂ ਦੇ ਤੁਰ ਜਾਣ ਨਾਲ ਪੈਦਾ ਹੋਏ ਖਲਾਅ ਨੂੰ ਪੂਰਨਾ ਨਾ-ਮੁਮਕਿਨ ਹੈ।
-PTC News
-
mohali sardool-sikander-death punjab-gov government-will-pay-hospital-dues-of-sardool-sikander forties-hospital singer-died
Advertisment

Stay updated with the latest news headlines.

Follow us:
Advertisment