Wed, May 8, 2024
Whatsapp

ਪੰਜਾਬ ਸਰਕਾਰ ਵੱਲੋਂ ਸਰਦੂਲ ਸਿਕੰਦਰ ਦੇ ਹਸਪਤਾਲ ਦੇ ਬਿੱਲ ਅਦਾ ਕਰਨ ਦਾ ਐਲਾਨ

Written by  Jagroop Kaur -- February 24th 2021 10:07 PM -- Updated: February 24th 2021 10:08 PM
ਪੰਜਾਬ ਸਰਕਾਰ ਵੱਲੋਂ ਸਰਦੂਲ ਸਿਕੰਦਰ ਦੇ ਹਸਪਤਾਲ ਦੇ ਬਿੱਲ ਅਦਾ ਕਰਨ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸਰਦੂਲ ਸਿਕੰਦਰ ਦੇ ਹਸਪਤਾਲ ਦੇ ਬਿੱਲ ਅਦਾ ਕਰਨ ਦਾ ਐਲਾਨ

ਪੰਜਾਬ ਮੰਤਰੀ ਮੰਡਲ ਨੇ ਅੱਜ ਪ੍ਰਸਿੱਧ ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਦੀ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸਰਦੂਲ ਸਿਕੰਦਰ ਦੇ ਹਸਪਤਾਲ ਪ੍ਰਤੀ 10 ਲੱਖ ਰੁਪਏ ਦੇ ਬਕਾਏ ਦੀ ਅਦਾਇਗੀ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੀ ਜਾਵੇਗੀ। Sardool Sikandar Death: Captain Amarinder Singh condoled the sad and untimely demise of legendary Punjabi folk singer Sardool Sikandar. Read more : ਕੀ ਹੋਇਆ ਐਸਾ ਕਿ ਸਿੱਧੂ ਮੂਸੇਵਾਲਾ ਨੇ ਡੀਲੀਟ ਕੀਤੀਆਂ ਆਪਣੀਆਂ ਸਾਰੀਆਂ ਇੰਸਟਾ ਪੋਸਟਾਂ !! ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਮਰਹੂਮ ਗਾਇਕ ਦੇ ਪਰਿਵਾਰ ਕੋਲ ਹਸਪਤਾਲ ਦਾ ਬਕਾਇਆ ਦੇਣ ਲਈ ਕੋਈ ਪੈਸਾ ਨਹੀਂ ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਦਾ ਨਿਪਟਾਰਾ ਕਰਨ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਵੀ ਇਹ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਕਿ ਬਕਾਇਆ ਅਦਾ ਨਾ ਕਰਨ ਦੀ ਸੂਰਤ ਵਿੱਚ ਸਰਦੂਲ ਸਿਕੰਦਰ ਦੀ ਦੇਹ ਪਰਿਵਾਰ ਨੂੰ ਸੌਂਪੇ ਜਾਣ 'ਚ ਪ੍ਰਾਈਵੇਟ ਹਸਪਤਾਲ ਵੱਲੋਂ ਕਿਸੇ ਤਰ੍ਹਾਂ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ। Sardool Sikandar Death: Captain Amarinder Singh condoled the sad and untimely demise of legendary Punjabi folk singer Sardool Sikandar. Also Read | Punjabi singer Sardool Sikander passes away at Fortis hospital ਇਕ ਸ਼ੋਕ ਸੰਦੇਸ਼ ਵਿੱਚ ਮੰਤਰੀ ਮੰਡਲ ਨੇ ਇਸ ਪੱਖ ਨੂੰ ਅੰਕਿਤ ਕੀਤਾ ਕਿ ਸਰਦੂਲ ਸਿੰਕਦਰ ਦੇ ਵਿਛੋੜੇ ਨਾਲ ਮੁਲਕ ਨੇ ਨਾਮਵਰ ਪੰਜਾਬੀ ਗਾਇਕਾਂ ਵਿੱਚੋਂ ਇਕ ਅਨਮੋਲ ਹੀਰਾ ਗੁਆ ਲਿਆ। ਉਨ੍ਹਾਂ ਦੇ ਤੁਰ ਜਾਣ ਨਾਲ ਪੈਦਾ ਹੋਏ ਖਲਾਅ ਨੂੰ ਪੂਰਨਾ ਨਾ-ਮੁਮਕਿਨ ਹੈ।

-PTC News

Top News view more...

Latest News view more...