ਕੈਪਟਨ ਅਮਰਿੰਦਰ ਸਿੰਘ ਨੇ ਪੀਰਾ ਨੂੰ ਸਥਿਰ ਵਿਕਾਸ ਲਈ ਸੂਬਾ ਸਰਕਾਰ ਦੇ ਯਤਨਾਂ ‘ਚ ਸਹਿਯੋਗ ਕਰਨ ਲਈ ਆਖਿਆ

ਕੈਪਟਨ ਅਮਰਿੰਦਰ ਸਿੰਘ ਨੇ ਪੀਰਾ ਨੂੰ ਸਥਿਰ ਵਿਕਾਸ ਲਈ ਸੂਬਾ ਸਰਕਾਰ ਦੇ ਯਤਨਾਂ 'ਚ ਸਹਿਯੋਗ ਕਰਨ ਲਈ ਆਖਿਆ
ਕੈਪਟਨ ਅਮਰਿੰਦਰ ਸਿੰਘ ਨੇ ਪੀਰਾ ਨੂੰ ਸਥਿਰ ਵਿਕਾਸ ਲਈ ਸੂਬਾ ਸਰਕਾਰ ਦੇ ਯਤਨਾਂ 'ਚ ਸਹਿਯੋਗ ਕਰਨ ਲਈ ਆਖਿਆ

ਕੈਪਟਨ ਅਮਰਿੰਦਰ ਸਿੰਘ ਨੇ ਪੀਰਾ ਨੂੰ ਸਥਿਰ ਵਿਕਾਸ ਲਈ ਸੂਬਾ ਸਰਕਾਰ ਦੇ ਯਤਨਾਂ ‘ਚ ਸਹਿਯੋਗ ਕਰਨ ਲਈ ਆਖਿਆ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਰਾਜ ਬੁਨਿਆਦੀ ਢਾਂਚਾ ਨਿਯੰਤਰਨ ਅਥਾਰਟੀ (ਪੀਰਾ) ਦੇ ਚੇਅਰਮੈਨ ਨੂੰ ਸੂਬੇ ਵਿੱਚ ਹੰਢਣਸਾਰ ਵਿਕਾਸ ਨੂੰ ਉਤਸ਼ਾਹਤ ਕਰਨ ਲਈ ਸੂਬਾ ਸਰਕਾਰ ਦੇ ਯਤਨਾਂ ‘ਚ ਸਹਿਯੋਗ ਕਰਨ ਲਈ ਆਖਿਆ ਹੈ |

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੀਰਾ ਦੇ ਨਵ-ਨਿਯੁਕਤ ਚੇਅਰਮੈਨ ਜਤਿੰਦਰਬੀਰ ਸਿੰਘ ਆਈ.ਏ.ਐਸ. (ਸੇਵਾ ਮੁਕਤ) ਤੇ ਅਥਾਰਟੀ ਦੇ ਮੈਂਬਰ ਮਨਮੋਹਨ ਸਿੰਘ (ਸੇਵਾ ਮੁਕਤ ਚੀਫ ਇੰਜੀਨੀਅਰ) ਨੇ ਅੱਜ ਸਵੇਰੇ ਇਥੇ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ |

ਵਿਚਾਰ-ਚਰਚਾ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਜਨਤਕ-ਨਿੱਜੀ ਭਾਈਵਾਲੀ ਵਿਧੀ ਤਹਿਤ ਹੋਰ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਜਿਨ੍ਹਾਂ ਵਿੱਚ ਸੜਕਾਂ, ਮਾਰਗ, ਪੁਲ, ਟਰਾਂਸਪੋਰਟ, ਸਿੱਖਿਆ, ਤਕਨੀਕੀ ਸਿੱਖਿਆ, ਮੈਡੀਕਲ ਜਾਂ ਸੈਰ ਸਪਾਟੇ ਨਾਲ ਸਬੰਧਤ ਪ੍ਰੋਜੈਕਟ ਸ਼ਾਮਲ ਹਨ | ਉਨ੍ਹਾਂ ਕਿਹਾ ਕਿ ਇਸ ਨਾਲ ਸੂਬਾ ਭਰ ਵਿੱਚ ਵਿਆਪਕ ਪੱਧਰ ‘ਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਵਿਚ ਸਹਾਇਤਾ ਮਿਲੇਗੀ |

ਚੇਅਰਮੈਨ ਨੇ ਦੱਸਿਆ ਕਿ ਪੀਰਾ ਨੇ ਪੀ.ਪੀ.ਪੀ. ਪ੍ਰਣਾਲੀ ਰਾਹੀਂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਸਿਰਜਣਾ ਅਤੇ ਸਫ਼ਲਤਾਪੂਰਵਕ ਮੁਕੰਮਲ ਕਰਨ ਲਈ ਨਵ-ਗਠਿਤ ਅਥਾਰਟੀ ਦੇ ਮੁੱਖ ਉਦੇਸ਼ ਦੇ ਸੰਦਰਭ ਵਿੱਚ ਵਿਕਾਸ ਪ੍ਰੋਜੈਕਟਾਂ ਨੂੰ ਪਹਿਲਾਂ ਹੀ ਆਰੰਭ ਕਰ ਦਿੱਤਾ ਹੈ |

ਮੀਟਿੰਗ ਦੀ ਸ਼ੁਰੂਆਤ ਵਿੱਚ ਅਥਾਰਟੀ ਦੇ ਚੇਅਰਮੈਨ ਤੇ ਮੈਂਬਰ ਨੇ ਉਨ੍ਹਾਂ ਵਿੱਚ ਭਰੋਸਾ ਜ਼ਾਹਰ ਕਰਕੇ ਸੂਬੇ ਦੀ ਸੇਵਾ ਕਰਨ ਦੇ ਦਿੱਤੇ ਮੌਕੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ |

ਇਹ ਜ਼ਿਕਰਯੋਗ ਹੈ ਕਿ ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਪੀਰਾ ਦੇ ਕੰਮ ਦਾ ਦਾਇਰਾ ਵਧਾ ਦਿੱਤਾ ਗਿਆ ਸੀ ਜਿਸ ਨਾਲ ਪੰਜ ਕਰੋੜ ਰੁਪਏ ਜਾਂ ਇਸ ਤੋਂ ਵੱਧ ਦੇ ਦਾਅਵਿਆਂ ਵਾਲੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਨਾਲ ਸਬੰਧਤ ਠੇਕੇਦਾਰਾਂ ਅਤੇ ਸਰਕਾਰੀ ਵਿਭਾਗਾਂ, ਬੋਰਡਾਂ ਤੇ ਨਿਗਮਾਂ ਦਰਮਿਆਨ ਵਿਵਾਦ ਲਈ ਸਾਰੇ ਸਾਲਸੀ ਕੇਸਾਂ ਦਾ ਫੈਸਲਾ ਪੀਰਾ ਵੱਲੋਂ ਕੀਤਾ ਜਾਵੇਗਾ |

—PTC News