Fri, Apr 26, 2024
Whatsapp

ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਭਲਕੇ ਗੱਲਬਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ

Written by  Shanker Badra -- November 20th 2020 03:14 PM
ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਭਲਕੇ ਗੱਲਬਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ

ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਭਲਕੇ ਗੱਲਬਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ

ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਭਲਕੇ ਗੱਲਬਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ:ਚੰਡੀਗੜ੍ਹ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ 31 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ 'ਚ ਰੇਲ ਗੱਡੀਆਂ ਦੀ ਆਮਦ ਰੋਕੀ ਹੋਈ ਹੈ, ਉਥੇ ਹੀ ਟੌਲ ਪਲਾਜ਼ਾ ਅਤੇ ਵੱਡੇ ਘਰਾਣਿਆਂ ਦੇ ਪੈਟਰੋਲ ਪੰਪਾਂ ਸਮੇਤ ਕੁਝ ਭਾਜਪਾ ਨੇਤਾਵਾਂ ਦੇ ਘਰਾਂ ਅੱਗੇ ਵੀ ਪੱਕੇ ਮੋਰਚੇ ਲਾਏ ਹੋਏ ਹਨ। ਕੇਂਦਰੀ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਪੰਜਾਬ ਦੇ ਕਿਸਾਨਾਂ ਨਾਲ ਸ਼ਨੀਵਾਰ ਨੂੰ ਯਾਨੀ ਭਲਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੱਲ ਕਰਨਗੇ। [caption id="attachment_450880" align="aligncenter" width="700"]Captain Amarinder Singh to Meeting with farmers struggling against agricultural laws tomorrow ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਭਲਕੇ ਗੱਲਬਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ[/caption] ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨੂੰ 21 ਨਵੰਬਰ ਨੂੰ ਮੀਟਿੰਗ ਲਈ ਚੰਡੀਗੜ੍ਹ ਸੱਦਿਆ ਹੈ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ 21 ਨਵੰਬਰ ਨੂੰ ਬਾਅਦ ਦੁਪਹਿਰ 1.30 ਵਜੇ ਮੀਟਿੰਗ ਦਾ ਸੱਦਾ ਦਿੱਤਾ ਹੈ। ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਲਈ ਗਈ ਵਾਪਿਸ, ਸ਼੍ਰੋਮਣੀ ਅਕਾਲੀ ਦਲ ਨੇ ਚੁੱਕੇ ਸਵਾਲ [caption id="attachment_450878" align="aligncenter" width="700"]Captain Amarinder Singh to Meeting with farmers struggling against agricultural laws tomorrow ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਭਲਕੇ ਗੱਲਬਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ[/caption] ਉਨ੍ਹਾਂ ਕਿਹਾ ਕਿਮੁੱਖ ਮੰਤਰੀ ਨੂੰ ਮਿਲਣ ਤੋਂ ਪਹਿਲਾਂ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਸਵੇਰੇ 11 ਵਜੇ ਕਿਸਾਨ ਭਵਨ ਵਿਚ ਆਪਣੀ ਮੀਟਿੰਗ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਦੇ ਕੋਲ ਚੁੱਕੇ ਜਾਣ ਵਾਲੇ ਮਾਮਲਿਆਂ ਉੱਤੇ ਵਿਚਾਰ ਕੀਤਾ ਜਾਵੇਗਾ।ਇਹ ਮੀਟਿੰਗ ਪੰਜਾਬ ਭਵਨ ਵਿਚ ਹੋਵੇਗੀ।  ਮੁੱਖ ਮੰਤਰੀ ਦੇ ਦਫਤਰ ਵੱਲੋਂ ਫੋਨ ਰਾਹੀਂ ਕਿਸਾਨ ਆਗੂਆਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ। [caption id="attachment_450879" align="aligncenter" width="700"]Captain Amarinder Singh to Meeting with farmers struggling against agricultural laws tomorrow ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਭਲਕੇ ਗੱਲਬਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ[/caption] ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਰੇਲਾਂ ਦੇ ਰੋਕੇ ਜਾਣ ਨਾਲ ਪੰਜਾਬ ਵਿੱਚ ਵੱਧ ਰਹੇ ਆਰਥਿਕ ਸੰਕਟ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਵੱਡਾ ਦਿਲ ਰੱਖਣ ਦੀ ਅਪੀਲ ਕੀਤੀ ਸੀ ਅਤੇ ਕਿਹਾ ਸੀ ਕਿ ਉਹ ਮਾਲ ਗੱਡੀਆਂ ਨੂੰ ਫਿਰ ਤੋਂ ਸ਼ੁਰੂ ਕਰਨ। ਅਜਿਹਾ ਕਰਨ ਤੋਂ ਬਾਅਦ ਕਿਸਾਨ ਯਾਤਰੀ ਗੱਡੀਆਂ ਚਲਾਉਣ ਲਈ ਮੰਨ ਜਾਣਗੇ। -PTCNews


Top News view more...

Latest News view more...