Thu, May 2, 2024
Whatsapp

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

Written by  Shanker Badra -- August 19th 2019 11:22 AM
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ:ਰੋਪੜ : ਹਿਮਾਚਲ ਪ੍ਰਦੇਸ਼ ‘ਚ ਇਸ ਵਾਰ ਪੈ ਰਹੇ ਲਗਾਤਾਰ ਮੀਹਾਂ ਕਾਰਨ ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਜਿਸ ਦੌਰਾਨ ਬੀਤੇ ਦਿਨੀਂ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਸਨ।ਸਤਲੁਜ ਦਰਿਆ 'ਚ ਭਾਖੜਾ ਡੈਮ ਤੋਂ ਫਲੱਡ ਗੇਟਾਂ ਰਾਹੀਂ ਛੱਡੇ ਪਾਣੀ ਨਾਲ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਸਤਲੁਜ ਦਰਿਆ 'ਚ ਪਾਣੀ ਕਾਫੀ ਮਾਤਰਾ 'ਚ ਛੱਡਿਆ ਗਿਆ ਹੈ, ਉਥੇ ਹੀ ਲਗਾਤਾਰ ਪੈ ਰਹੇ ਮੀਂਹ ਕਾਰਨ ਸੁਆਂ ਨਦੀ 'ਚ ਹੜ੍ਹ ਆਉਣ ਦਾ ਖਦਸ਼ਾ ਹੈ। [caption id="attachment_330201" align="aligncenter" width="300"]Captain Amarinder Singh Today Punjab Flood affected areas Will Survey ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ[/caption] ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਰੋਪੜ ਜ਼ਿਲ੍ਹੇ ਵਿੱਚ ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੁੱਜ ਰਹੇ ਹਨ। ਉਹ ਹਵਾਈ ਜਹਾਜ਼ ਰਾਹੀਂ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਰੂਪਨਗਰ ਵਿੱਚ ਅਧਿਕਾਰੀਆਂ ਨਾਲ ਇੱਕ ਮੀਟਿੰਗ ਕਰਕੇ ਸਮੁੱਚੇ ਹਾਲਾਤ ਦਾ ਜਾਇਜ਼ਾ ਲੈਣਗੇ। [caption id="attachment_330197" align="aligncenter" width="300"]Captain Amarinder Singh Today Punjab Flood affected areas Will Survey ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ[/caption] ਮਿਲੀ ਜਾਣਕਾਰੀ ਅਨੁਸਾਰ ਅੱਜ ਸੋਮਵਾਰ ਨੂੰ ਪਾਣੀ ਦਾ ਪੱਧਰ ਕੁੱਝ ਹੱਦ ਤੱਕ ਘਟਿਆ ਹੈ। ਇਸ ਵੇਲੇ ਰੂਪਨਗਰ ਹੈੱਡਵਰਕਸ ਤੋਂ 75,000 ਕਿਊਸਿਕਸ ਪਾਣੀ ਸਤਲੁਜ ਦਰਿਆ ਵਿੱਚ ਛੱਡਿਆ ਜਾ ਰਿਹਾ ਹੈ ਅਤੇ ਕੱਲ੍ਹ ਐਤਵਾਰ ਸਵੇਰੇ 2.40 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ। ਇਸ ਦੌਰਾਨ ਪੰਜਾਬ ਵਿੱਚ ਬਹੁਤ ਥਾਵਾਂ ਉੱਤੇ ਅੱਜ ਵੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। [caption id="attachment_330199" align="aligncenter" width="299"]Captain Amarinder Singh Today Punjab Flood affected areas Will Survey ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪੰਜਾਬ ‘ਚ ਭਾਰੀ ਮੀਂਹ ਨੇ ਮਚਾਈ ਤਬਾਹੀ , ਮੀਂਹ ਕਾਰਨ ਪੰਜ ਮੌਤਾਂ , 189 ਪਿੰਡ ਕਰਵਾਏ ਖ਼ਾਲੀ ਇਸ ਸਬੰਧੀ ਰੂਪਨਗਰ ਦੇ ਡਿਪਟੀ ਕਮਿਸ਼ਨਰ ਸੁਮੀਤ ਜਾਰੰਗਲ ਨੇ ਦੱਸਿਆ ਕਿ ਅੱਜ ਹਾਲਾਤ ਵਿੱਚ ਕੁਝ ਸੁਧਾਰ ਹੈ। ਪ੍ਰਸ਼ਾਸਨ ਨੇ ਹਾਲਾਤ ਉੱਤੇ ਚੌਕਸ ਨਜ਼ਰ ਰੱਖੀ ਹੋਈ ਹੈ। ਭਾਖੜਾ ਵਿੱਚ ਅੱਜ ਬਾਅਦ ਦੁਪਹਿਰ ਪਾਣੀ ਛੱਡਿਆ ਜਾਵੇਗਾ; ਜੋ 70,000 ਕਿਊਸਿਕਸ ਤੋਂ 80,000 ਕਿਊਸਿਕਸ ਦੇ ਤੱਕ ਹੋਵੇਗਾ। -PTCNews


Top News view more...

Latest News view more...