Sat, Apr 27, 2024
Whatsapp

Republic Day 2020: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ 'ਚ ਲਹਿਰਾਇਆ ਤਿਰੰਗਾ

Written by  Jashan A -- January 26th 2020 10:12 AM
Republic Day 2020: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ 'ਚ ਲਹਿਰਾਇਆ ਤਿਰੰਗਾ

Republic Day 2020: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ 'ਚ ਲਹਿਰਾਇਆ ਤਿਰੰਗਾ

Republic Day 2020: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ 'ਚ ਲਹਿਰਾਇਆ ਤਿਰੰਗਾ,ਮੁਹਾਲੀ: ਦੇਸ਼ ਭਰ 'ਚ ਅੱਜ ਗਣਤੰਤਰ ਦਿਵਸ ਦੀਆਂ ਰੌਣਕਾਂ ਹਨ। 71ਵੇਂ ਗਣਰਾਜ ਦਿਹਾੜੇ ਨੂੰ ਲੈ ਕੇ ਅੱਜ ਦੇਸ਼ ਭਰ 'ਚ ਕਈ ਥਾਈਂ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ ਤੇ ਕੌਮੀ ਝੰਡਾ ਲਹਿਰਾਇਆ ਜਾ ਰਿਹਾ ਹੈ। ਉਥੇ ਹੀ ਅੱਜ ਪੰਜਾਬ 'ਚ ਵੱਖ-ਵੱਖ ਜਿਲ੍ਹਿਆਂ 'ਚ ਤਿਰੰਗਾ ਲਹਿਰਾਇਆ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਹਾਲੀ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਲਈ। ਹੋਰ ਪੜ੍ਹੋ: ਮੁੱਖ ਮੰਤਰੀ ਵੱਲੋਂ ਐਸ.ਸੀ. ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਬਰਕਰਾਰ ਰੱਖਣ ਲਈ ਨਿਰਵਿਘਨ ਦਾਖਲੇ ਯਕੀਨੀ ਬਣਾਉਣ ਦੇ ਹੁਕਮ ਤੁਹਾਨੂੰ ਦੱਸ ਦੇਈਏ ਕਿ ਇਸ ਮੌਕੇ ਵੱਖ-ਵੱਖ ਸਕੂਲਾਂ ਤੋਂ ਆਏ ਹੋਏ ਵਿਦਿਆਰਥੀਆਂ ਨੇ ਆਏ ਹੋਏ ਮਹਿਮਾਨਾਂ ਦੇ ਸਾਹਮਣੇ ਕਈ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤੇ ਜਾਣਗੇ ਅਤੇ ਪ੍ਰੇਰਨਾ ਸ੍ਰੋਤ ਝਾਕੀਆਂ ਦਿਖਾਈਆਂ ਜਾਣਗੀਆਂ। ਜ਼ਿਕਰ ਏ ਖਾਸ ਹੈ ਕਿ ਅੱਜ ਤੋਂ 70 ਸਾਲ ਪਹਿਲਾਂ 26 ਜਨਵਰੀ 1950 ਨੂੰ ਭਾਰਤ ਦਾਸੰਵਿਧਾਨ ਲਾਗੂ ਹੋਇਆ ਸੀ ਅਤੇ ਇਸ ਦਿਨ ਨੂੰ ਉਸ ਸਮੇਂ ਤੋਂ ਗਣਤੰਤਰ ਦਿਵਸ ਦੇ ਰੂਪ 'ਚ ਮਨਾਇਆ ਜਾ ਰਿਹਾ ਹੈ। -PTC News


Top News view more...

Latest News view more...