Fri, Apr 19, 2024
Whatsapp

ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਅੱਜ ਗੱਲਬਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ

Written by  Shanker Badra -- November 21st 2020 10:40 AM
ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਅੱਜ ਗੱਲਬਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ

ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਅੱਜ ਗੱਲਬਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ

ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਅੱਜ ਗੱਲਬਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ: ਚੰਡੀਗੜ੍ਹ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ 31 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ 'ਚ ਰੇਲ ਗੱਡੀਆਂ ਦੀ ਆਮਦ ਰੋਕੀ ਹੋਈ ਹੈ, ਉਥੇ ਹੀ ਟੌਲ ਪਲਾਜ਼ਾ ਅਤੇ ਵੱਡੇ ਘਰਾਣਿਆਂ ਦੇ ਪੈਟਰੋਲ ਪੰਪਾਂ ਸਮੇਤ ਕੁੱਝ ਭਾਜਪਾ ਨੇਤਾਵਾਂ ਦੇ ਘਰਾਂ ਅੱਗੇ ਵੀ ਪੱਕੇ ਮੋਰਚੇ ਲਾਏ ਹੋਏ ਹਨ। ਕੇਂਦਰੀ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨਾਲ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੀਟਿੰਗ ਕਰਨਗੇ। [caption id="attachment_451029" align="aligncenter" width="700"]Captain Amarinder Singh will hold talks with the leaders of farmers' organizations ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਅੱਜ ਗੱਲਬਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ[/caption] ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨੂੰ 21 ਨਵੰਬਰ ਨੂੰ ਮੀਟਿੰਗ ਲਈ ਚੰਡੀਗੜ੍ਹ ਸੱਦਿਆ ਹੈ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ 21 ਨਵੰਬਰ ਨੂੰ ਬਾਅਦ ਦੁਪਹਿਰ 1.30 ਵਜੇ ਮੀਟਿੰਗ ਦਾ ਸੱਦਾ ਦਿੱਤਾ ਹੈ। [caption id="attachment_451028" align="aligncenter" width="700"]Captain Amarinder Singh will hold talks with the leaders of farmers' organizations ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਅੱਜ ਗੱਲਬਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ[/caption] ਉਨ੍ਹਾਂ ਕਿਹਾ ਕਿਮੁੱਖ ਮੰਤਰੀ ਨੂੰ ਮਿਲਣ ਤੋਂ ਪਹਿਲਾਂ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਸਵੇਰੇ 11 ਵਜੇ ਕਿਸਾਨ ਭਵਨ ਵਿਚ ਆਪਣੀਮੀਟਿੰਗ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਦੇ ਕੋਲ ਚੁੱਕੇ ਜਾਣ ਵਾਲੇ ਮਾਮਲਿਆਂ ਉੱਤੇ ਵਿਚਾਰ ਕੀਤਾ ਜਾਵੇਗਾ। ਮੁੱਖ ਮੰਤਰੀ ਦੇ ਦਫਤਰ ਵੱਲੋਂ ਫੋਨ ਰਾਹੀਂ ਕਿਸਾਨ ਆਗੂਆਂ ਨੂੰ ਮੀਟਿੰਗ ਦਾ ਸੱਦਾਦਿੱਤਾ ਗਿਆ ਹੈ। [caption id="attachment_451031" align="aligncenter" width="750"]Captain Amarinder Singh will hold talks with the leaders of farmers' organizations ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਅੱਜ ਗੱਲਬਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ[/caption] ਦੱਸ ਦੇਈਏ ਕਿ ਇਸ ਮੀਟਿੰਗ 'ਚ ਅਗਲੀ ਰਣਨੀਤੀ ਦੀ ਰੂਪਰੇਖਾ ਉਲੀਕੀ ਜਾਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੂੰ ਪੰਜਾਬ ਦੇ ਹਾਲਾਤਾਂ ਬਾਰੇ ਜਾਣੂ ਕਰਵਾਉਣਗੇ। ਓਧਰ ਦੂਜੇ ਪਾਸੇ 26-27 ਨਵੰਬਰ ਨੂੰ ਦਿੱਲੀ ਘਿਰਾਓ ਦੀਆਂ ਕਿਸਾਨ ਜਥੇਬੰਦੀਆਂ ਨੇ ਤਿਆਰੀਆਂ ਵਿੱਢ ਦਿੱਤੀਆਂ ਹਨ ਅਤੇ ਪੰਜਾਬ 'ਚੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਨੂੰ ਜਾਣਗੇ। -PTCNews


Top News view more...

Latest News view more...