Advertisment

ਕੈਪਟਨ ਨੇ ਮਾਲ ਗੱਡੀਆਂ ਨੂੰ ਮੁਸਾਫਰ ਗੱਡੀਆਂ ਨਾਲ ਜੋੜਨ ਵਾਲੇ ਰੇਲਵੇ ਦੇ ਫੈਸਲੇ ਨੂੰ ਅਣਉੱਚਿਤ ਤੇ ਤਰਕਹੀਣ ਦੱਸਿਆ

author-image
Shanker Badra
New Update
ਕੈਪਟਨ ਨੇ ਮਾਲ ਗੱਡੀਆਂ ਨੂੰ ਮੁਸਾਫਰ ਗੱਡੀਆਂ ਨਾਲ ਜੋੜਨ ਵਾਲੇ ਰੇਲਵੇ ਦੇ ਫੈਸਲੇ ਨੂੰ ਅਣਉੱਚਿਤ ਤੇ ਤਰਕਹੀਣ ਦੱਸਿਆ
Advertisment
ਕੈਪਟਨ ਨੇ ਮਾਲ ਗੱਡੀਆਂ ਨੂੰ ਮੁਸਾਫਰ ਗੱਡੀਆਂ ਨਾਲ ਜੋੜਨ ਵਾਲੇ ਰੇਲਵੇ ਦੇ ਫੈਸਲੇ ਨੂੰ ਅਣਉੱਚਿਤ ਤੇ ਤਰਕਹੀਣ ਦੱਸਿਆ:ਚੰਡੀਗੜ੍ਹ : ਸੂਬੇ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਨੂੰ ਮੁਸਾਫਰ ਗੱਡੀਆਂ ਨਾਲ ਜੋੜਨ ਵਾਲੇ ਰੇਲਵੇ ਦੇ ਫੈਸਲੇ ਨੂੰ ਪੂਰਨ ਤੌਰ 'ਤੇ ਅਣਉੱਚਿਤ ਤੇ ਤਰਕਹੀਣ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਰੇਲਵੇ ਦੇ ਇਸ ਫੈਸਲੇ ਦੀ ਪ੍ਰੋੜਤਾ ਕਰਕੇ ਕਿਸਾਨਾਂ ਦੇ ਰੋਹ ਨੂੰ ਹੋਰ ਭੜਕਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਆਪਣੇ ਨਾਗਰਿਕਾਂ ਪ੍ਰਤੀ ਭਾਜਪਾ ਨਾਲੋਂ ਵੱਧ ਸੰਜੀਦਗੀ ਦਿਖਾਈ ਹੈ। ਭਾਜਪਾ ਸੂਬਾਈ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਕੇਂਦਰ ਦੀ ਬਾਂਹ ਮਰੋੜਨ ਦੇ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਭਾਜਪਾ ਲੀਡਰਸ਼ਿਪ ਹੀ ਹੈ ਜਿਹੜੀ ਇਸ ਮਾਮਲੇ ਉਤੇ ਪੰਜਾਬ ਵਿਰੋਧੀ ਪੈਂਤੜਿਆਂ ਨਾਲ ਕਿਸਾਨਾਂ ਨੂੰ ਭੜਕਾ ਰਹੀ ਹੈ। ਉਨ੍ਹਾਂ ਕਿਹਾ ਕਿ ਰੇਲਵੇ ਨੂੰ ਸਵਾਲ ਕਰਨ ਅਤੇ ਕੇਂਦਰ ਤੋਂ ਮਾਲ ਗੱਡੀਆਂ ਚਲਾਉਣ ਦੀ ਮੰਗ ਲਈ ਸੂਬਾ ਸਰਕਾਰ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਨ ਦੀ ਬਜਾਏ ਭਾਜਪਾ ਆਗੂ ਪੰਜਾਬ ਅਤੇ ਗੁਆਂਢੀ ਸੂਬਿਆਂ ਦੇ ਲੋਕਾਂ ਦੇ ਭਲੇ ਦੀ ਕੀਮਤ 'ਤੇ ਨਿਰੰਤਰ ਗੰਦੀ ਰਾਜਨੀਤੀ ਕਰ ਰਹੇ ਹਨ।
Advertisment
Captain Amarinder tells Ashwani Kumar to stop fuelling anger among Punjab farmers ਕੈਪਟਨ ਨੇ ਮਾਲ ਗੱਡੀਆਂ ਨੂੰ ਮੁਸਾਫਰ ਗੱਡੀਆਂ ਨਾਲ ਜੋੜਨ ਵਾਲੇ ਰੇਲਵੇ ਦੇ ਫੈਸਲੇ ਨੂੰ ਅਣਉੱਚਿਤ ਤੇ ਤਰਕਹੀਣ ਦੱਸਿਆ ਉਨ੍ਹਾਂ ਕਿਹਾ, ''ਸਭ ਤੋਂ ਮਾੜੀ ਗੱਲ ਇਹ ਹੈ ਕਿ ਭਾਜਪਾ ਨੂੰ ਲੱਦਾਖ ਅਤੇ ਕਸ਼ਮੀਰ ਵਿਖੇ ਤਾਇਨਾਤ ਸਾਡੇ ਸੈਨਿਕਾਂ ਬਾਰੇ ਵੀ ਚਿੰਤਾ ਨਹੀਂ ਹੈ ,ਜਿਹੜੇ ਬਰਫਬਾਰੀ ਦੇ ਸੀਜ਼ਨ ਤੋਂ ਪਹਿਲਾਂ ਜ਼ਰੂਰੀ ਵਸਤਾਂ ਦੀ ਸਪਲਾਈ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਸਰਦੀ ਦੇ ਮਹੀਨਿਆਂ ਦੌਰਾਨ ਉਹ ਦੇਸ਼ ਦੇ ਬਾਕੀ ਹਿੱਸਿਆਂ ਨਾਲ ਟੁੱਟੇ ਹੋਏ ਹਨ। ਸ਼ਰਮਾ ਵੱਲੋਂ ਲਾਏ ਦੋਸ਼ਾਂ, ਕਿ ਸੂਬਾ ਸਰਕਾਰ ਪ੍ਰਦਰਸ਼ਨਕਾਰੀਆਂ ਨੂੰ ਰੇਲ ਸੇਵਾਵਾਂ ਰੋਕਣ ਤੋਂ ਹਟਾਉਣ ਵਿੱਚ ਅਸਫਲ ਰਹੀ, ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਇਹ ਉਨ੍ਹਾਂ ਦੀ ਹੀ ਸਰਕਾਰ ਹੈ ,ਜਿਸ ਨੇ ਜ਼ਰੂਰੀ ਸਪਲਾਈ ਨੂੰ ਲਿਜਾਣ ਲਈ ਕਿਸਾਨਾਂ ਨੂੰ ਰੋਕਾਂ ਹਟਾਉਣ ਲਈ ਮਨਾਇਆ ਹੈ। Captain Amarinder tells Ashwani Kumar to stop fuelling anger among Punjab farmers ਕੈਪਟਨ ਨੇ ਮਾਲ ਗੱਡੀਆਂ ਨੂੰ ਮੁਸਾਫਰ ਗੱਡੀਆਂ ਨਾਲ ਜੋੜਨ ਵਾਲੇ ਰੇਲਵੇ ਦੇ ਫੈਸਲੇ ਨੂੰ ਅਣਉੱਚਿਤ ਤੇ ਤਰਕਹੀਣ ਦੱਸਿਆ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਲ ਗੱਡੀਆਂ ਦੀ ਆਵਾਜਾਈ ਨੂੰ ਯਾਤਰੀ ਗੱਡੀਆਂ ਨਾਲ ਜੋੜਨਾ ਬਿਲਕੁਲ ਤਰਕ ਨਹੀਂ ਰੱਖਦਾ, ਜਿਸ ਬਾਰੇ ਕਿ ਰੇਲਵੇ ਵੱਲੋਂ ਮਾਲ ਗੱਡੀਆਂ ਦੀ ਸੇਵਾਵਾਂ ਨਿਰੰਤਰ ਬੰਦ ਰੱਖਣ ਦਾ ਬਹਾਨਾ ਘੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਉਣ ਵਾਲੇ ਮੁਸਾਫਰ ਅਸਾਨੀ ਨਾਲ ਸੂਬੇ ਦੇ ਨੇੜਲੇ ਸਟੇਸ਼ਨਾਂ ਜਿਵੇਂ ਕਿ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਅੰਬਾਲਾ ਵਿਖੇ ਆ ਸਕਦੇ ਹਨ, ਜਿੱਥੋਂ ਉਹ ਸੜਕ ਰਸਤੇ ਰਾਹੀਂ ਆਪਣੇ ਪਹੁੰਚ ਸਥਾਨਾਂ 'ਤੇ ਸੁਖਾਲਿਆ ਜਾ ਸਕਦੇ ਹਨ ,ਜਿੱਥੋਂ ਕੁਝ ਘੰਟਿਆਂ ਦਾ ਹੀ ਰਸਤਾ ਬਣਦਾ ਹੈ। ਉਨ੍ਹਾਂ ਕਿਹਾ ਕਿ ਇਹ ਮਾਲ ਗੱਡੀਆਂ ਦੀ ਆਵਾਜਾਈ ਲਈ ਬਦਲ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਕਿਸਾਨਾਂ ਸਮੇਤ ਪੰਜਾਬ ਦੇ ਲੋਕਾਂ ਨੂੰ ਇਸੇ ਤਰੀਕੇ ਨਾਲ ਜ਼ਰੂਰੀ ਵਸਤਾਂ ਤੋਂ ਵਾਂਝਿਆ ਰੱਖਿਆ ਗਿਆ ਤਾਂ ਸਥਿਤੀ ਗੰਭੀਰ ਬਣ ਜਾਵੇਗੀ। Captain Amarinder tells Ashwani Kumar to stop fuelling anger among Punjab farmers ਕੈਪਟਨ ਨੇ ਮਾਲ ਗੱਡੀਆਂ ਨੂੰ ਮੁਸਾਫਰ ਗੱਡੀਆਂ ਨਾਲ ਜੋੜਨ ਵਾਲੇ ਰੇਲਵੇ ਦੇ ਫੈਸਲੇ ਨੂੰ ਅਣਉੱਚਿਤ ਤੇ ਤਰਕਹੀਣ ਦੱਸਿਆ ਮੁੱਖ ਮੰਤਰੀ ਨੇ ਕਿਹਾ ਕਿ ਰੇਲਵੇ ਦਾ ਅੜੀਅਲ ਵਤੀਰਾ, ਜਿਸ ਨੂੰ ਭਾਜਪਾ ਵੀ ਧੜੱਲੇ ਨਾਲ ਥਾਪੜਾ ਦੇ ਰਹੀ ਹੈ, ਮਾਲ ਗੱਡੀਆਂ ਦੇ ਮੁੱਦੇ ਦੀ ਪੇਚੀਦਗੀ ਨੂੰ ਸੁਲਝਾਉਣ ਵਿੱਚ ਇਰਾਦੇ ਦੀ ਘਾਟ ਦਰਸਾਉਂਦਾ ਹੈ। ਉਨ੍ਹਾਂ ਕਿਹਾ,''ਕਿਸਾਨਾਂ ਵੱਲੋਂ ਮਾਲ ਗੱਡੀਆਂ ਦੀ ਆਵਾਜਾਈ ਲਈ ਸਾਰੇ ਟਰੈਕ ਖਾਲੀ ਕਰਨ ਅਤੇ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਵੱਲੋਂ ਮਾਲ ਗੱਡੀਆਂ ਦੀ ਸੁਰੱਖਿਆ ਲਈ ਨਿੱਜੀ ਤੌਰ 'ਤੇ ਗਾਰੰਟੀ ਦੇਣ ਅਤੇ ਇੱਥੋਂ ਤੱਕ ਕਿ ਜੀ.ਆਰ.ਪੀ. ਰੇਲਵੇ ਦੀ ਸੁਰੱਖਿਆ ਲਈ ਹੋਣ ਦੇ ਬਾਵਜੂਦ ਰੇਲਵੇ ਵੱਲੋਂ ਪੰਜਾਬ ਵਿੱਚ ਰੇਲ ਸੇਵਾਵਾਂ ਮੁਅੱਤਲ ਕਰਨ ਲਈ ਇਕ ਤੋਂ ਇਕ ਬਹਾਨਾ ਕਿਉਂ ਘੜਿਆ ਜਾ ਰਿਹਾ ਹੈ? ਉਨ੍ਹਾਂ ਕਿਹਾ,''ਭਾਰਤੀ ਜਨਤਾ ਪਾਰਟੀ ਨੇ ਰੇਲਵੇ ਦੇ ਇਸ ਅਣਉਚਿਤ ਫੈਸਲੇ ਦਾ ਸਮਰਥਨ ਕਿਉਂ ਕੀਤਾ ਅਤੇ ਸਮੁੱਚੇ ਮਾਮਲੇ 'ਤੇ ਝੂਠ ਕਿਉਂ ਫੈਲਾ ਰਹੀ ਹੈ?'' -PTCNews-
farmers-protest-in-punjab rail-roko-andolan passenger-trains-in-punjab
Advertisment

Stay updated with the latest news headlines.

Follow us:
Advertisment