Sat, Apr 27, 2024
Whatsapp

ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਕ੍ਰਿਸਮਿਸ ਦੀ ਵਧਾਈ

Written by  Jashan A -- December 24th 2018 05:49 PM -- Updated: December 24th 2018 05:51 PM
ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਕ੍ਰਿਸਮਿਸ ਦੀ ਵਧਾਈ

ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਕ੍ਰਿਸਮਿਸ ਦੀ ਵਧਾਈ

ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਕ੍ਰਿਸਮਿਸ ਦੀ ਵਧਾਈ,ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿ੍ਸਮਿਸ ਦੇ ਸ਼ੁੱਭ ਮੌਕੇ 'ਤੇ ਪੰਜਾਬ ਵਾਸੀਆਂ ਖਾਸ ਕਰਕੇ ਈਸਾਈ ਭਾਈਚਾਰੇ ਨੂੰ ਨਿੱਘੀ ਵਧਾਈ ਦਿੰਦਿਆਂ ਅਸਹਿਣਸ਼ੀਲਤਾ ਅਤੇ ਫਿਰਕੂ ਨਫ਼ਰਤ ਤੋਂ ਉਪਰ ਉਠ ਕੇ ਭਾਈਚਾਰਕ ਸਾਂਝ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਹੈ। [caption id="attachment_232022" align="aligncenter" width="300"]Punjab CM Capt. Amarinder Singh greets people on Christmas ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਕ੍ਰਿਸਮਿਸ ਦੀ ਵਧਾਈ[/caption] ਕ੍ਰਿਸਮਿਸ ਦੀ ਪੂਰਵ ਸੰਧਿਆ 'ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਦਾ ਸ਼ਾਂਤੀ, ਪਿਆਰ ਅਤੇ ਦਇਆ ਦਾ ਸੰਦੇਸ਼ ਦੁਨੀਆ ਭਰ ਦੇ ਲੋਕਾਂ ਦੀਆਂ ਜ਼ਿੰਦਗੀਆਂ ਰੁਸ਼ਨਾ ਰਿਹਾ ਹੈ ਅਤੇ ਇਹ ਸੰਦੇਸ਼ ਅੱਜ ਵੀ ਸਾਨੂੰ ਭਾਈਚਾਰਕ ਸਾਂਝ ਅਤੇ ਏਕਤਾ ਦਾ ਰਾਹ ਦਿਖਾਉਂਦਾ ਹੈ। ਹੋਰ ਪੜ੍ਹੋ:ਮੁੱਖ ਮੰਤਰੀ ਨੇ ਅੰਮ੍ਰਿਤਸਰ ‘ਚ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ ਸੰਕਟ ਪ੍ਰਬੰਧਨ ਗਰੁੱਪ ਦਾ ਕੀਤਾ ਗਠਨ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਭੂ ਯਿਸੂ ਮਸੀਹ ਦੀ ਫਿਲਾਸਫੀ ਦੀ ਸਾਰਥਿਕਤਾ ਦਾ ਜ਼ਿਕਰ ਕਰਦਿਆਂ ਸਮੁੱਚੀ ਮਨੁੱਖਤਾ ਨੂੰ ਉਨ੍ਹਾਂ ਦੇ ਸਿਧਾਂਤਾਂ 'ਤੇ ਪਹਿਰਾ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪ੍ਰਭੂ ਯਿਸੂ ਮਸੀਹ ਦੇ ਆਦਰਸ਼ਾਂ 'ਤੇ ਲੋਕਾਂ ਨੂੰ ਚੱਲਣ ਅਤੇ ਆਪਣੇ ਆਪ ਨੂੰ ਮੁੜ ਸਮਰਪਿਤ ਕਰਨ ਲਈ ਕਿਹਾ ਹੈ। [caption id="attachment_232023" align="aligncenter" width="300"]Punjab CM Capt. Amarinder Singh greets people on Christmas ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਕ੍ਰਿਸਮਿਸ ਦੀ ਵਧਾਈ[/caption] ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਇਸ ਤਿਉਹਾਰ ਨੂੰ ਰਲ-ਮਿਲ ਕੇ ਰਵਾਇਤੀ ਉਤਸ਼ਾਹ ਤੇ ਜੋਸ਼ ਨਾਲ ਮਨਾਉਣ ਦਾ ਸੱਦਾ ਦਿੱਤਾ ਤਾਂ ਕਿ ਸਮਾਜ ਵਿੱਚ ਸਾਂਝੀਵਾਲਤਾ ਰਾਹੀਂ 'ਅਨੇਕਤਾ ਵਿੱਚ ਏਕਤਾ' ਦੇ ਸਿਧਾਂਤ ਨੂੰ ਉਜਾਗਰ ਕੀਤਾ ਸਕੇ। -PTC News


Top News view more...

Latest News view more...