Sat, Apr 20, 2024
Whatsapp

ਮੁੱਖ ਮੰਤਰੀ ਵੱਲੋਂ ਇੰਡੀਅਨ ਐਕਸਪ੍ਰੈਸ ਦੀ ਰੈਜ਼ੀਡੈਂਟ ਐਡੀਟਰ ਨਿਰੁਪਮਾ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Written by  Joshi -- November 04th 2018 06:27 PM
ਮੁੱਖ ਮੰਤਰੀ ਵੱਲੋਂ ਇੰਡੀਅਨ ਐਕਸਪ੍ਰੈਸ ਦੀ ਰੈਜ਼ੀਡੈਂਟ ਐਡੀਟਰ ਨਿਰੁਪਮਾ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਇੰਡੀਅਨ ਐਕਸਪ੍ਰੈਸ ਦੀ ਰੈਜ਼ੀਡੈਂਟ ਐਡੀਟਰ ਨਿਰੁਪਮਾ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਇੰਡੀਅਨ ਐਕਸਪ੍ਰੈਸ ਦੀ ਰੈਜ਼ੀਡੈਂਟ ਐਡੀਟਰ ਨਿਰੁਪਮਾ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ,ਚੰਡੀਗੜ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਇੰਡੀਅਨ ਐਕਸਪ੍ਰੈਸ’ ਅਖ਼ਬਾਰ ਦੇ ਚੰਡੀਗੜ ਦੇ ਰੈਜ਼ੀਡੈਂਟ ਐਡੀਟਰ ਨਿਰੁਪਮਾ ਸੁਬਰਾਮਨੀਅਨ ਦੀ ਮਾਤਾ ਵਿਜਯਾ ਸੁਬਰਾਮਨੀਅਨ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀਮਤੀ ਸੁਬਰਾਮਨੀਅਨ 86 ਵਰਿਆਂ ਦੇ ਸਨ ਜੋ ਅੱਜ ਸੰਖੇਪ ਬੀਮਾਰੀ ਮਗਰੋਂ ਚੇਨਈ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਪਤੀ, ਦੋ ਧੀਆਂ ਅਤੇ ਇਕ ਪੁੱਤਰ ਛੱਡ ਗਏ ਹਨ।ਦੁਖੀ ਪਰਿਵਾਰ ਤੇ ਸਾਕ ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ। ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਨਿਰੁਪਮਾ ਸੁਬਰਾਮਨੀਅਨ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਆਪਣੇ ਸੰਦੇਸ਼ ਵਿੱਚ ਰਵੀਨ ਠੁਕਰਾਲ ਨੇ ਆਖਿਆ ਕਿ ਪਰਿਵਾਰ ਲਈ ਇਹ ਬਹੁਤ ਦੁਖਦਾਈ ਪਲ ਹਨ ਅਤੇ ਉਹ ਦੁੱਖ ਦੀ ਇਸ ਘੜੀ ਵਿੱਚ ਉਨਾਂ ਨਾਲ ਸ਼ਰੀਕ ਹੁੰਦੇ ਹਨ। —PTC News


Top News view more...

Latest News view more...