Advertisment

ਕਿਸਾਨਾਂ ਨੂੰ ਕਣਕ ਦੇ ਬੀਜ ਦੀ ਸਬਸਿਡੀ ਨੀਤੀ `ਤੇ ਕੈਪਟਨ ਦੀ ਮਨਜ਼ੂਰੀ,2.5 ਲੱਖ ਕਿਸਾਨਾਂ ਨੂੰ ਮਿਲੇਗਾ ਲਾਭ

author-image
Jagroop Kaur
New Update
ਕਿਸਾਨਾਂ ਨੂੰ ਕਣਕ ਦੇ ਬੀਜ ਦੀ ਸਬਸਿਡੀ ਨੀਤੀ `ਤੇ ਕੈਪਟਨ ਦੀ ਮਨਜ਼ੂਰੀ,2.5 ਲੱਖ ਕਿਸਾਨਾਂ ਨੂੰ ਮਿਲੇਗਾ ਲਾਭ
Advertisment
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹਾੜੀ ਸੀਜ਼ਨ ਦੌਰਾਨ ਕਿਸਾਨਾਂ ਨੂੰ 50 ਫ਼ੀਸਦੀ Wheat Seed Subsidy ਨੂੰ ਪ੍ਰਮਾਣਿਤ ਬੀਜ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਮਹਿਕਮੇ ਦੀ ਕਣਕ ਦੇ ਬੀਜ ਸਬੰਧੀ ਸਬਸਿਡੀ ਨੀਤੀ-2020-21 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨੀਤੀ ਤਹਿਤ ਕਿਸਾਨਾਂ ਨੂੰ 18.50 ਕਰੋੜ ਰੁਪਏ ਦੀ ਸਬਸਿਡੀ ਦੇ ਨਾਲ ਕੁੱਲ 1.85 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਸਿੱਧੇ ਤੌਰ 'ਤੇ ਲਗਭਗ 2.5 ਲੱਖ ਕਿਸਾਨਾਂ ਨੂੰ ਲਾਭ ਮਿਲੇਗਾ।
Advertisment
कैप्टन ने गेहूं के बीज पर सब्सिडी देने की नीति को दी मंजूरी - captain  approved the policy of subsidizing wheat seedsਮੁੱਖ ਮੰਤਰੀ ਨੇ ਮਹਿਕਮੇ ਨੂੰ ਨਿਰਦੇਸ਼ ਦਿੱਤੇ ਹਨ ਕਿ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਸਬਸਿਡੀ ਵਾਲਾ ਬੀਜ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾਵੇ। ਉਨਾਂ ਕਿਹਾ ਕਿ ਸਬਸਿਡੀ ਸਿਰਫ ਯੋਗ ਕਿਸਾਨਾਂ ਨੂੰ ਦਿੱਤੀ ਜਾਵੇ ਅਤੇ ਸਬਸਿਡੀ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ 'ਚ ਟਰਾਂਸਫਰ ਕੀਤੀ ਜਾਵੇ| ਹੋਰ ਪੜ੍ਹੋ   http://ਸਰਕਾਰ ਵੱਲੋਂ ਮਨੋਰੰਜਨ ਜਗਤ ਲਈ ਵੱਡੀ ਰਾਹਤ ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਸਟਾਫ਼ ਨੂੰ ਆਪਣੇ ਖੇਤਰ ਵਿਚ ਵੇਚੇ ਜਾ ਰਹੇ ਬੀਜਾਂ 'ਤੇ ਨੇੜਿਓਂ ਨਜ਼ਰ ਰੱਖਣ ਲਈ ਵਿਸਥਾਰਤ ਨਿਰਦੇਸ਼ ਜਾਰੀ ਕਰਨ।ਉਨ੍ਹਾਂ ਵਧੀਕ ਮੁੱਖ ਸਕੱਤਰ (ਵਿਕਾਸ) ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸਾਨਾਂ ਤੱਕ ਸਿਰਫ਼ ਮਿਆਰੀ ਬੀਜ ਹੀ ਪਹੁੰਚਣ। ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਸ ਸਬੰਧ 'ਚ ਕੋਈ ਸ਼ਿਕਾਇਤ ਮਿਲਦੀ ਹੈ ਜਾਂ ਕੋਈ ਗਲਤੀ ਕਾਰਵਾਈ ਸਾਹਮਣੇ ਆਉਂਦੀ ਹੈ ਤਾਂ ਬੀਜ ਏਜੰਸੀਆਂ ਦੇ ਸਬੰਧਤ ਅਧਿਕਾਰੀ/ਕਰਮਚਾਰੀਆਂ ਦੇ ਨਾਲ-ਨਾਲ ਜ਼ਿਲ੍ਹਾ ਅਤੇ ਬਲਾਕ ਪੱਧਰੀ ਖੇਤੀਬਾੜੀ ਅਧਿਕਾਰੀਆਂ ਨੂੰ ਵੀ ਇਸ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਮੰਨਿਆ ਜਾਵੇਗਾ।ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 1 ਨਵੰਬਰ ਤੋਂ ਆਪਣੇ ਖੇਤਰਾਂ ਵਿਚਲੇ ਖੇਤੀਬਾੜੀ ਮਹਿਕਮੇ ਦੇ ਦਫ਼ਤਰਾਂ 'ਚ ਅਰਜ਼ੀਆਂ ਜਮਾਂ ਕਰਵਾ ਸਕਦੇ ਹਨ। High Quality Wheat Seed Distributed Among Growers. - E Agriculture Service  for Farmers – Bakhabar Kissanਇਸ ਦੌਰਾਨ ਵਧੀਕ ਮੁੱਖ ਸਕੱਤਰ (ਵਿਕਾਸ) ਨੇ ਕਿਹਾ ਕਿ ਖੇਤੀਬਾੜੀ ਮਹਿਕਮੇ ਨੇ ਕਿਸਾਨਾਂ ਨੂੰ ਸਬਸਿਡੀ ਦਰਾਂ 'ਤੇ ਕਣਕ ਦਾ ਬੀਜ ਮੁਹੱਈਆ ਕਰਵਾਉਣ ਲਈ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਹੈ। ਸਬਸਿਡੀ ਬੀਜਾਂ ਦੀ ਕੁੱਲ ਕੀਮਤ ਦੇ 50 ਫ਼ੀਸਦੀ ਦੇ ਬਰਾਬਰ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਯੋਗ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟਰਾਂਸਫਰ ਕੀਤੀ ਜਾਵੇਗੀ ਅਤੇ ਕਣਕ ਦੇ ਬੀਜ 'ਤੇ ਸਬਸਿਡੀ ਵੱਧ ਤੋਂ ਵੱਧ 5 ਏਕੜ ਰਕਬੇ ਲਈ ਦਿੱਤੀ ਜਾਵੇਗੀ। ਗੌਰਤਲਬ ਹੈ ਕਿ ਹਾੜੀ ਸੀਜ਼ਨ 2020-21 ਦੌਰਾਨ ਸੂਬੇ ਦੇ ਲਗਭਗ 35 ਲੱਖ ਹੈਕਟੇਅਰ ਰਕਬੇ 'ਚ ਕਣਕ ਦੀ ਕਾਸ਼ਤ ਹੋਣ ਦੀ ਉਮੀਦ ਹੈ।-
punjab-chief-minister-captain-amarinder-singh wheat-seed-subsidy-policy farmer-get-chance provide-subsidy-certified-se
Advertisment

Stay updated with the latest news headlines.

Follow us:
Advertisment