ਕੈਪਟਨ ਸਰਕਾਰ ਨੇ ਟਿਊਬਵੈੱਲ ਕੁਨੈਕਸ਼ਨਾਂ ਦੀ ਝਾਕ ‘ਚ ਬੈਠੇ ਕਿਸਾਨਾਂ ਨੂੰ ਦਿੱਤਾ ਵੱਡਾ ਝਟਕਾ

Captain government Farmer to 1.5 Lakh Tubewell connections Restriction

ਕੈਪਟਨ ਸਰਕਾਰ ਨੇ ਟਿਊਬਵੈੱਲ ਕੁਨੈਕਸ਼ਨਾਂ ਦੀ ਝਾਕ ‘ਚ ਬੈਠੇ ਕਿਸਾਨਾਂ ਨੂੰ ਦਿੱਤਾ ਵੱਡਾ ਝਟਕਾ:ਪੰਜਾਬ ਸਰਕਾਰ ਨੇ ਟਿਊਬਵੈੱਲ ਕੁਨੈਕਸ਼ਨਾਂ ਦੀ ਝਾਕ ‘ਚ ਬੈਠੇ ਕਿਸਾਨਾਂ ਨੂੰ ਵੱਡਾ ਝਟਕਾ ਦਿੱਤਾ ਹੈ।ਪੰਜਾਬ ਸਰਕਾਰ ਨੇ ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਦਾ ਹਵਾਲਾ ਦੇ ਕੇ ਕਿਸਾਨਾਂ ਨੂੰ ਹੋਰ ਟਿਊਬਵੈੱਲ ਕੁਨੈਕਸ਼ਨ ਦੇਣ ‘ਤੇ ਪਾਬੰਦੀ ਲਾ ਦਿੱਤੀ ਹੈ।ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਕਰੀਬ ਡੇਢ ਲੱਖ ਕਿਸਾਨ ਪ੍ਰਭਾਵਿਤ ਹੋਣਗੇ।

ਜਾਣਕਾਰੀ ਅਨੁਸਾਰ ਕਿਸੇ ਕਿਸਾਨ ਨੂੰ ਅਖ਼ਤਿਆਰੀ ਕੋਟੇ ਵਿੱਚੋਂ ਵੀ ਕੁਨੈਕਸ਼ਨ ਨਹੀਂ ਦਿੱਤੇ ਜਾਣਗੇ।ਪਿਛਲੀ ਸਰਕਾਰ ਨੇ ਸਾਲ 2016 ਵਿੱਚ ਟਿਊਬਵੈੱਲ ਕੁਨੈਕਸ਼ਨ ਦੇਣ ਲਈ ‘ਖੇਤੀਬਾੜੀ ਟਿਊਬਵੈੱਲ ਨੀਤੀ’ ਬਣਾਈ ਸੀ।ਇਸ ਤਹਿਤ ਦੋ ਲੱਖ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣੇ ਸਨ।

ਹੁਣ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਨਵੇਂ ਟਿਊਬਵੈੱਲ ਕੁਨੈਕਸ਼ਨ ਨਾ ਦੇਣ ਬਾਰੇ ਸਰਕਾਰ ਦੇ ਫੈਸਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪਾਣੀ ਦਾ ਪੱਧਰ ਲਗਾਤਾਰ ਡਿੱਗਦਾ ਜਾ ਰਿਹਾ ਹੈ।ਇਸ ਕਰਕੇ ਹੋਰ ਟਿਊਬਵੈੱਲ ਕੁਨੈਕਸ਼ਨ ਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ।
-PTCNews