ਕੈਪਟਨ ਹਰਮਿੰਦਰ ਸਿੰਘ 2022 ਦੀਆਂ ਚੋਣਾਂ ’ਚ ਸੁਲਤਾਨਪੁਰ ਲੋਧੀ ਤੋਂ ਹੋਣਗੇ ਅਕਾਲੀ ਦਲ ਦੇ ਉਮੀਦਵਾਰ
ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਾਸਮ-ਖਾਸ, ਸੀਨੀਅਰ ਕਾਂਗਰਸ ਆਗੂ ਅਤੇ ਮਿਲਕਫੈੱਡ ਪੰਜਾਬ ਦੇ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਨੇ ਅੱਜ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫ਼ੜ ਲਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਪਾਰਟੀ 'ਚ ਸਵਾਗਤ ਕੀਤਾ ਹੈ।
ਕੈਪਟਨ ਹਰਮਿੰਦਰ ਸਿੰਘ 2022 ਦੀਆਂ ਚੋਣਾਂ ’ਚ ਸੁਲਤਾਨਪੁਰ ਲੋਧੀ ਤੋਂ ਹੋਣਗੇ ਅਕਾਲੀ ਦਲ ਦੇ ਉਮੀਦਵਾਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਕੈਪਟਨ ਹਰਮਿੰਦਰ ਸਿੰਘ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਕੈਪਟਨ ਹਰਮਿੰਦਰ ਸਿੰਘ ਨੇ ਕਿਹਾ ਕਿ ਵੱਡੇ ਫਰਕ ਨਾਲ ਚੋਣ ਜਿੱਤ ਕੇ ਸੁਲਤਾਨਪੁਰ ਲੋਧੀ ਦੀ ਸੀਟ ਪਾਰਟੀ ਦੀ ਝੋਲੀ ਪਾਵਾਂਗਾ।
ਕੈਪਟਨ ਹਰਮਿੰਦਰ ਸਿੰਘ 2022 ਦੀਆਂ ਚੋਣਾਂ ’ਚ ਸੁਲਤਾਨਪੁਰ ਲੋਧੀ ਤੋਂ ਹੋਣਗੇ ਅਕਾਲੀ ਦਲ ਦੇ ਉਮੀਦਵਾਰ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦੇ ਅੰਨਦਾਤੇ ਨਾਲ ਮੰਦਭਾਗਾ ਹੋਇਆ ਹੈ। ਕੇਂਦਰ ਸਰਕਾਰ ਹੁਣ ਦੇਰੀ ਨਾ ਕਰੇ ਅਤੇ ਕੇਂਦਰ ਸਰਕਾਰ ਤੁਰੰਤ ਕਾਲੇ ਕਾਨੂੰਨਾਂ ਨੂੰ ਵਾਪਸ ਲਵੇ। ਉਨ੍ਹਾਂ ਕਿਹਾ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਾਂ ਦੇ ਮਾਮਲਿਆਂ ਵਿੱਚ ਦਖਲ ਦੇਣ ਲੱਗੀ ਹੈ।
ਕੈਪਟਨ ਹਰਮਿੰਦਰ ਸਿੰਘ 2022 ਦੀਆਂ ਚੋਣਾਂ ’ਚ ਸੁਲਤਾਨਪੁਰ ਲੋਧੀ ਤੋਂ ਹੋਣਗੇ ਅਕਾਲੀ ਦਲ ਦੇ ਉਮੀਦਵਾਰ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਨਜਿੰਦਰ ਸਿਰਸਾ ਦੀ ਸਿਆਸੀ ਕਾਰਨਾਂ ਕਰਕੇ ਨੌਮੀਨੇਸ਼ਨ ਰੱਦ ਕੀਤੀ ਗਈ ਹੈ। ਦਿੱਲੀ ਸਰਕਾਰ ਵੱਲੋਂ ਲਾਟਰੀ ਸਿਸਟਮ ਦੌਰਾਨ ਸਿੰਘ ਸਭਾਵਾਂ ਦੇ ਪ੍ਰਧਾਨਾਂ ਨੂੰ ਨੌਮੀਨੇਟ ਨਾ ਕਰਕੇ ਬਾਹਰੀ ਬੰਦਿਆਂ ਨੂੰ ਨੌਮੀਨੇਟ ਕੀਤਾ ਗਿਆ। ਸਿੱਖ ਕੌਮ 'ਤੇ ਕੇਜਰੀਵਾਲ ਸਰਕਾਰ ਨੇ ਵਾਰ ਕੀਤਾ ਹੈ।
-PTCNews