ਮੁੱਖ ਖਬਰਾਂ

ਕੈਪਟਨ ਵੱਲੋਂ ਰੈਲੀ 'ਚ ਅਖਾੜਾ ਲਵਾਉਣਾ ਕਾਂਗਰਸ ਦੀ ਮਾੜੀ ਸੋਚ ਨੂੰ ਦਰਸਾਉਂਦਾ :ਬਿਕਰਮਜੀਤ ਮਜੀਠੀਆ

By Shanker Badra -- October 07, 2018 1:56 pm

ਕੈਪਟਨ ਵੱਲੋਂ ਰੈਲੀ 'ਚ ਅਖਾੜਾ ਲਵਾਉਣਾ ਕਾਂਗਰਸ ਦੀ ਮਾੜੀ ਸੋਚ ਨੂੰ ਦਰਸਾਉਂਦਾ :ਬਿਕਰਮਜੀਤ ਮਜੀਠੀਆ:ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਕੈਪਟਨ ਦੇ ਗੜ੍ਹ ਪਟਿਆਲਾ ਵਿਖੇ ਜਬਰ ਵਿਰੋਧੀ ਰੈਲੀ ਕੀਤੀ ਜਾ ਰਹੀ ਹੈ।ਇਹ ਰੈਲੀ ਪਟਿਆਲਾ-ਸੰਗਰੂਰ ਰੋਡ 'ਤੇ ਪਿੰਡ ਮਹਿਮਦਪੁਰ 'ਚ ਕੀਤੀ ਜਾ ਰਹੀ ਹੈ।ਸ਼੍ਰੋਮਣੀ ਅਕਾਲੀ ਦਲ ਦੀ ਇਸ ਰੈਲੀ ਵਿਚ ਨਿਊ ਮੋਤੀ ਮਹਿਲ ਨਿਸ਼ਾਨੇ 'ਤੇ ਰਿਹਾ ਹੈ।Captain rally Akhada Congress poor thinking Showing : Bikram Majithiaਇਸ ਮੌਕੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਸਮੂਲੀਅਤ ਕੀਤੀ ਹੈ।ਸ਼੍ਰੋਮਣੀ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ ਵਿੱਚ ਅਕਾਲੀ ਦਲ ਦੇ ਵਰਕਰਾਂ ਅਤੇ ਖ਼ਾਸ ਕਰ ਔਰਤਾਂ ਨੇ ਵੀ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਹੈ।ਇਸ ਰੈਲੀ ਨੂੰ ਲੈ ਕੇ ਅਕਾਲੀ ਲੀਡਰਾਂ ਅਤੇ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।Captain rally Akhada Congress poor thinking Showing : Bikram Majithiaਸ਼੍ਰੋਮਣੀ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੇ ਕਿਹਾ ਕਿ ਕੈਪਟਨ ਵੱਲੋਂ ਕਿੱਲ੍ਹਿਆਂਵਾਲੀ ਵਿਖੇ ਰੈਲੀ 'ਚ ਅਖਾੜਾ ਲਵਾਉਣਾ ਕਾਂਗਰਸ ਦੀ ਮਾੜੀ ਸੋਚ ਨੂੰ ਦਰਸਾਉਂਦਾ ਹੈ।ਮਜੀਠੀਆ ਨੇ ਕਿਹਾ ਕਿ ਕਾਂਗਰਸ ਨੇ ਲੋਕਾਂ ਨੂੰ ਸਹੂਲਤਾਂ ਦੇਣ ਬਜਾਏ ਵਾਧੂ ਭਾਰ ਪਾਇਆ ਹੈ।ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਅਧਿਆਪਕਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਖੜੇਗਾ।ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਕਾਂਗਰਸ ਨੇ ਸ਼ਰੇਆਮ ਧੱਕੇਸ਼ਾਹੀ ਕੀਤੀ ਹੈ।Captain rally Akhada Congress poor thinking Showing : Bikram Majithiaਮਜੀਠੀਆ ਨੇ ਕਿਹਾ ਕਿ ਕੈਪਟਨ ਨੇ ਪੰਜਾਬ ਦੇ ਲੋਕਾਂ ਨੂੰ ਠੱਗਿਆ ਹੈ।ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਅੱਜ ਦੇ ਭਰਵੇਂ ਇਕੱਠ ਵਾਲੀ ਇਹ ਰੈਲੀ ਕੈਪਟਨ ਸਰਕਾਰ ਨੂੰ ਜਾਂ ਜਗਾ ਦੇਵੇਗੀ ਅਤੇ ਸੁਲਾ ਦੇਵੇਗੀ।ਇਸ ਰੈਲੀ ਵਿੱਚ ਲੋਕਾਂ ਦੇ ਹੋਏ ਵੱਡੇ ਇਕੱਠ ਨੇ ਅੱਜ ਬਾਗੋਬਾਗ ਕਰ ਦਿਤਾ ਹੈ।ਉਨ੍ਹਾਂ ਨੇ ਕਿਹਾ ਕਿ ਅੱਜ ਦੇ ਇਕੱਠ ਨੇ ਰੈਲੀ ਤੋਂ ਵੱਡਾ ਰੂਪ ਧਾਰਨ ਕਰ ਲਿਆ ਹੈ।Captain rally Akhada Congress poor thinking Showing : Bikram Majithiaਉਨ੍ਹਾਂ ਤੋਂ ਇਲਾਵਾ ਰੈਲੀ 'ਚ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸ਼੍ਰੋਮਣੀ ਅਕਾਲੀ ਦੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ,ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ,ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ,ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ,ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ,ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ,ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ, ਪੰਜਾਬ ਦੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ,ਪ੍ਰੋ. ਕਿਰਪਾਲ ਸਿੰਘ ਬਡੂੰਗਰ, ਹੀਰਾ ਸਿੰਘ ਗਾਬੜੀਆ, ਸਿਕੰਦਰ ਸਿੰਘ ਮਲੂਕਾ, ਹਰਿੰਦਰਪਾਲ ਚੰਦੂਮਾਜਰਾ ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਮੌਜੂਦ ਹੈ।
-PTCNews

  • Share