ਕੋਰੋਨਾ ਮਰੀਜ਼ਾਂ ਨਾਲ ਠੱਗੀ ਮਾਰਨ ਵਾਲੇ ਹਸਪਤਾਲਾਂ ਨੂੰ ਕੈਪਟਨ ਦੀ ਚਿਤਾਵਨੀ

Punjab CM declared Malerkotla as the 23rd new district of Punjab on the occasion of Eid

ਕੋਰੋਨਾ ਵਾਇਰਸ ਮਹਾਮਾਰੀ ਦੀ ਰੋਕਥਾਮ ਲਈ ਪੰਜਾਬ ਵਿੱਚ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਹੁਣ ਪੰਜਾਬ ਵਿੱਚ ਨਾਈਟ ਕਰਫਿਊ ਤੇ ਵੀਕੈਂਡ ਲਾਕਡਾਊਨ 31 ਮਈ ਤੱਕ ਵਧਾ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੁਝ ਹੀ ਸਮੇਂ ਵਿੱਚ ਪੰਜਾਬੀਆਂ ਦੇ ਰੂਬਰੂ ਹੋਣਗੇ। ਇਸ ਦੌਰਾਨ ਮੁੱਖ ਮੰਤਰੀ ਕੋਰੋਨਾ ਵਾਇਰਸ ਨੂੰ ਦੇਖਦਿਆਂ ਸੂਬੇ ‘ਚ ਕੁਝ ਹੋਰ ਨਵੀਆਂ ਹਿਦਾਇਤਾਂ ਵੀ ਜਾਰੀ ਹਨ। ਪਰ ਫਿਲਹਾਲ ਇਹ ਖ਼ਬਰ ਆਈ ਹੈ ਕਿ ਸੂਬੇ ਵਿੱਚ ਜਾਰੀ ਤਾਜ਼ਾ ਰੋਕਾਂ ਨੂੰ ਮਹੀਨੇ ਦੇ ਅੰਤ ਤੱਕ ਹੋਰ ਵਧਾ ਦਿੱਤਾ ਗਿਆ ਹੈ।

ਕੈਪਟਨ ਨੇ ਪਹਿਲਾਂ 15 ਮਈ ਤਕ ਕੋਰੋਨਾ ਰੋਕੂ ਨਿਰਦੇਸ਼ ਜਾਰੀ ਕੀਤੇ ਸਨ ਅਤੇ ਅੱਜ 16 ਮਈ ਤੋਂ ਇਹੋ ਨਿਰਦੇਸ਼ ਜਾਰੀ ਰਹਿਣਗੇ। ਇਸ ਸਮੇਂ ਪੰਜਾਬ ਵਿੱਚ ਹਫ਼ਤੇ ਦੇ ਅਖ਼ੀਰਲੇ ਦਿਨਾਂ ਯਾਨੀ ਕਿ ਸ਼ਨੀਵਾਰ ਤੇ ਐਤਵਾਰ ਨੂੰ ਲੌਕਡਾਊਨ ਅਤੇ ਬਾਕੀ ਦੇ ਦਿਨ ਸ਼ਾਮ ਨੂੰ ਛੇ ਵਜੇ ਤੋਂ ਸਵੇਰੇ ਪੰਜ ਵਜੇ ਤੱਕ ਰਾਤ ਸਮੇਂ ਕਰਫਿਊ ਦੀ ਪਾਲਣਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਹਰੇਕ ਜ਼ਿਲ੍ਹੇ ਵਿੱਚ ਮਹਾਮਾਰੀ ਦੇ ਫੈਲਾਅ ਦੇ ਹਿਸਾਬ ਨਾਲ ਦੁਕਾਨਾਂ ਤੇ ਬਾਜ਼ਾਰ ਵੱਖ-ਵੱਖ ਸਮੇਂ ਖੁੱਲ੍ਹਦੇ ਹਨ।Punjab Lockdown! All Covid curbs in Punjab extended till May 31

ਅੱਜ ਫੇਸਬੂਕ ਲਾਈਵ ਹੋ ਕੇ ਮੁੱਖ ਮੰਤਰੀ ਵੱਲੋਂ ਕੀਤੇ ਗਏ ਅਹਿਮ ਐਲਾਨ ਅਤੇ ਨਾਲ ਹੀ ਖਾਸ ਹਿਦਾਇਤਾਂ ਵੀ ਦਿੱਤੀਆਂ

ਬਾਹਰਲੇ ਰਾਜਾਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਹਰ ਤਰ੍ਹਾਂ ਦੀ ਮਦਦ ਕਰਾਂਗੇ

ਕੋਰੋਨਾ ਹੈਲਪਲਾਈਨ ‘ਤੇ ਫੋਨ ਕਰਨ ਵਾਲੇ ਹਰੇਕ ਵਿਅਕਤੀ ਨੂੰ ਮਿਲੇਗਾ ਖਾਣਾ

ਕੋਰੋਨਾ ਮਰੀਜ਼ਾਂ ਨਾਲ ਠੱਗੀ ਮਾਰਨ ਵਾਲੇ ਹਸਪਤਾਲਾਂ ਨੂੰ ਬੰਦ ਕਰਾਂਗੇ-ਕੈਪਟਨ ਅਮਰਿੰਦਰ ਸਿੰਘ

ਕਿਰਪਾ ਕਰਕੇ ਸਰਕਾਰ ਦੀਆਂ ਹਦਾਇਤਾਂ ਦਾ ਕਰੋ ਪਾਲਨ

ਪਿੰਡਾਂ ਵਿਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਨਿਵੇਕਲੇ ਪੇਂਡੂ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਪੜਾਅਵਾਰ ਢੰਗ ਨਾਲ ਦੁਕਾਨਾਂ ਖੋਲ੍ਹਣ ਨੂੰ ਨਿਰਧਾਰਤ ਕਰਨਾ ਕੋਵਿਡ ਦੇ ਫੈਲਾਅ ਨੂੰ ਕਾਬੂ ਕਰਨ ਖਾਸ ਤੌਰ ਉਤੇ ਪੇਂਡੂ ਇਲਾਕਿਆਂ ਵਿਚ ਹੋਰ ਬੰਦਿਸ਼ਾਂ ਲਾਉਣ ਨੂੰ ਜਾਰੀ ਰੱਖਣਗੇ। ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸਥਾਨਕ ਹਾਲਤਾਂ ਦੇ ਅਧਾਰ ਉਤੇ ਢੁਕਵੀਂਆਂ ਸੋਧਾਂ ਕਰ ਸਕਦੇ ਹਨ ਬਸ਼ਰਤੇ ਕਿ ਇਹ ਸੋਧਾਂ ਸੂਬੇ ਵਿਚ ਸਮੁੱਚੇ ਤੌਰ ਲਾਈਆਂ ਬੰਦਿਸ਼ਾਂ ਨੂੰ ਕਮਜੋਰ ਨਾ ਕਰਦੀਆਂ ਹੋਣ।Punjab Lockdown-like Curbs: Amid coronavirus positivity, Punjab CM Captain Amarinder Singh ordered extension of existing restrictions.

Also Read | Coronavirus in India: PM Narendra Modi a ‘super-spreader’ of COVID-19, says IMA Vice President

ਜਿਲ੍ਹਾ ਅਥਾਰਟੀਆਂ ਸਮਾਜਿਕ ਦੂਰੀ ਦੇ ਨੇਮਾਂ, ਬਜਾਰਾਂ ਅਤੇ ਜਨਤਕ ਆਵਾਜਾਈ ਵਿਚ ਭੀੜ ਉਤੇ ਨਿਯੰਤਰਨ ਬਣਾਉਣਾ ਅਤੇ ਨੇਮਾਂ/ਬੰਦਿਸ਼ਾਂ ਦੀ ਉਲੰਘਣਾ ਦੀ ਸੂਰਤ ਵਿਚ ਜੁਰਮਾਨੇ ਲਾਉਣ ਸਮੇਤ ਕੋਵਿਡ ਸਬੰਧੀ ਇਹਤਿਆਤ ਵਰਤਣ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਨੂੰ ਸਖ਼ਤੀ ਨਾਲ ਅਮਲ ਵਿਚ ਲਿਆਉਣਗੀਆਂ।Punjab Lockdown-like Curbs: Amid coronavirus positivity, Punjab CM Captain Amarinder Singh ordered extension of existing restrictions.

ਕੋਵਿਡ ਦੀ ਸਥਿਤੀ ਦਾ ਜਾਇਜਾ ਲੈਣ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਰੋਕਾਂ ਲਾਉਣ ਨਾਲ ਕੁਝ ਨਤੀਜੇ ਸਾਹਮਣੇ ਆਏ ਹਨ ਅਤੇ ਆਏ ਦਿਨ ਪਾਜੇਟਿਵਿਟੀ ਕੇਸਾਂ ਵਿਚ ਕੁਝ ਕਮੀ ਆਈ ਹੈ ਅਤੇ ਇਸ ਸਮੇਂ ਦੌਰਾਨ ਕੋਵਿਡ ਕੇਸਾਂ ਦੀ ਗਿਣਤੀ ਘਟ ਕੇ ਲਗਪਗ 9000 ਤੋਂ 6000 ਕੇਸਾਂ ਉਤੇ ਆਈ, ਪਰ 9 ਤੋਂ 15 ਮਈ ਤੱਕ ਦੇ ਸਮੇਂ ਦੌਰਾਨ ਵੱਧ ਪਾਜੇਟਿਵਿਟੀ ਦਰ 13.1 ਫੀਸਦੀ ਅਤੇ ਮਿਰਤਕ ਦਰ 2.4 ਫੀਸਦੀ ਰਹਿਣ ਕਾਰਨ ਇਹ ਰੋਕਾਂ ਹੋਰ ਵਧਾਉਣ ਦੀ ਲੋੜ ਸੀ।

ਮੁੱਖ ਮੰਤਰੀ ਨੇ ਜਿਲ੍ਹਾ ਪ੍ਰਸ਼ਾਸਨ ਨੂੰ ਕੁਝ ਪ੍ਰਾਈਵੇਟ ਹਸਪਤਾਲਾਂ ਵੱਲੋਂ ਮਰੀਜਾਂ ਦੀ ਲੁੱਟ ਕਰਨ ਦੀਆਂ ਸ਼ਿਕਾਇਤਾਂ ਦੀ ਜਾਂਚ ਕਰਨ ਦੇ ਹੁਕਮ ਦਿੰਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਲੋਕ ਲੁੱਟ ਦਾ ਸ਼ਿਕਾਰ ਹੁੰਦੇ ਰਹੇ ਤਾਂ ਇਨ੍ਹਾਂ ਹਸਪਤਾਲਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਅਜਿਹੇ ਮਾਮਲਿਆਂ ਨਾਲ ਸਖ਼ਤੀ ਨਾਲ ਪੇਸ਼ ਆਉਣ ਲ਼ਈ ਕਿਹਾ। ਉਨ੍ਹਾਂ ਨੇ ਪੁਲੀਸ ਵਿਭਾਗ ਨੂੰ ਕੋਵਿਡ ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਜ਼ਰੂਰਤਾਂ ਤੇ ਦਵਾਈਆਂ ਦੀ ਕਾਲਾਬਾਜਾਰੀ ਜਾਂ ਜਮ੍ਹਾਂਕੋਰੀ ਵਿਚ ਸ਼ਾਮਲ ਪਾਏ ਜਾਣ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ।

Click here to follow PTC News on Twitter