ਕੈਪਟਨ ਦੀ ਡਿਨਰ ਡਿਪਲੋਮੈਸੀ, ਫ਼ਿਰ ਕੀਤਾ ਸ਼ਕਤੀ ਪ੍ਰਦਰਸ਼ਨ

By Riya Bawa - August 26, 2021 9:08 pm

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਦੇ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਚੱਲ ਰਿਹਾ ਵਿਵਾਦ ਰੁਕਣ ਦੀ ਥਾਂ ਹੋਰ ਵੀ ਵਧਦਾ ਜਾ ਰਿਹਾ ਹੈ। ਨਵਜੋਤ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਆਪੋ-ਆਪਣੇ ਸ਼ਕਤੀ ਪ੍ਰਦਰਸ਼ਨ ਵਿੱਚ ਲੱਗੇ ਹੋਏ ਹਨ। ਇਸ ਦੌਰਾਨ ਹੁਣ ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਵਿਧਾਇਕਾਂ ਤੇ ਲੀਡਰਾਂ ਨੂੰ ਡਿੰਨਰ ਡਿਪਲੋਮੈਸੀ 'ਤੇ ਸੱਦ ਕੇ ਸ਼ਕਤੀ ਪ੍ਰਦਰਸ਼ਨ ਕੀਤਾ।

ਇਸ ਮੀਟਿੰਗ 55 ਵਿਧਾਇਕ ਤੇ 8 ਸੰਸਦ ਮੈਂਬਰ ਪਹੁੰਚੇ ਹੋਣ ਦਾ ਦਾਅਵਾ ਕੀਤਾ ਗਿਆ ਹੈ। ਇਹ ਡਿਨਰ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰ 'ਚ ਰੱਖਿਆ ਗਿਆ ਹੈ।

ਇਸ ਡਿਨਰ ਡਿਪਲੋਮੈਸੀ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹਮਾਇਤੀ ਧੜੇ ਵੱਲੋਂ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਬਾਗੀ ਧੜੇ ਨਾਲ ਮੀਟਿੰਗਾਂ ਕੀਤੀਆਂ ਸਨ। ਸਿੱਧੂ ਦੇ ਸਲਾਹਕਾਰਾਂ ਵੱਲੋਂ ਕੈਪਟਨ ਖਿਲਾਫ ਕੀਤੀ ਜਾ ਰਹੀ ਬਿਆਨਬਾਜ਼ੀ ਕਾਰਨ ਸਿਆਸਤ ਕਾਫੀ ਗਰਮਾਈ ਹੋਈ ਹੈ।

ਦੂਜੇ ਪਾਸੇ ਮੁੱਖ ਮੰਤਰੀ ਨੂੰ ਬਦਲਣ ਦੀ ਮੰਗ ਨੂੰ ਲੈ ਕੇ ਬੀਤੇ ਦਿਨ ਚਰਨਜੀਤ ਚੰਨੀ, ਸੁਖਜਿੰਦਰ ਰੰਧਾਵਾ, ਸੁਖਬਿੰਦਰ ਸੁੱਖ ਸਰਕਾਰੀਆ, ਤ੍ਰਿਪਤ ਬਾਜਵਾ, ਕੁਲਬੀਰ ਜ਼ੀਰਾ, ਬਰਿੰਦਰਜੀਤ ਪਾਹੜਾ, ਸੁਰਜੀਤ ਧੀਮਾਨ ਹਰੀਸ਼ ਰਾਵਤ ਨੂੰ ਮਿਲਣ ਪਹੁੰਚੇ ਸਨ।

-PTC News

 

adv-img
adv-img