Fri, Apr 26, 2024
Whatsapp

ਬਠਿੰਡਾ-ਚੰਡੀਗੜ੍ਹ ਰੋਡ 'ਤੇ ਕਾਰ ਅਤੇ ਟਰਾਲੇ ਵਿਚਾਲੇ ਹੋਈ ਭਿਆਨਕ ਟੱਕਰ ,ਇੱਕ ਬੱਚੇ ਸਮੇਤ ਤਿੰਨ ਦੀ ਮੌਤ

Written by  Shanker Badra -- November 20th 2020 12:10 PM
ਬਠਿੰਡਾ-ਚੰਡੀਗੜ੍ਹ ਰੋਡ 'ਤੇ ਕਾਰ ਅਤੇ ਟਰਾਲੇ ਵਿਚਾਲੇ ਹੋਈ ਭਿਆਨਕ ਟੱਕਰ ,ਇੱਕ ਬੱਚੇ ਸਮੇਤ ਤਿੰਨ ਦੀ ਮੌਤ

ਬਠਿੰਡਾ-ਚੰਡੀਗੜ੍ਹ ਰੋਡ 'ਤੇ ਕਾਰ ਅਤੇ ਟਰਾਲੇ ਵਿਚਾਲੇ ਹੋਈ ਭਿਆਨਕ ਟੱਕਰ ,ਇੱਕ ਬੱਚੇ ਸਮੇਤ ਤਿੰਨ ਦੀ ਮੌਤ

ਬਠਿੰਡਾ-ਚੰਡੀਗੜ੍ਹ ਰੋਡ 'ਤੇ ਕਾਰ ਅਤੇ ਟਰਾਲੇ ਵਿਚਾਲੇ ਹੋਈ ਭਿਆਨਕ ਟੱਕਰ ,ਇੱਕ ਬੱਚੇ ਸਮੇਤ ਤਿੰਨ ਦੀ ਮੌਤ:ਬਠਿੰਡਾ : ਪੰਜਾਬ 'ਚ ਆਏ ਦਿਨ ਸੜਕੀ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ ਦਾ ਮੁੱਖ ਕਾਰਨ ਤੇਜ਼ ਰਫ਼ਤਾਰ ਹੈ। ਇਹਨਾਂ ਸੜਕੀ ਹਾਦਸਿਆਂ 'ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾਬਠਿੰਡਾ-ਚੰਡੀਗੜ੍ਹ ਸੜਕ 'ਤੇ ਪਿੰਡ ਜੇਠੂਕੇ ਨੇੜੇ ਵਾਪਰਿਆ ਹੈ। [caption id="attachment_450825" align="aligncenter" width="599"]Car and Truck between collision on Bathinda-Chandigarh road, Three killed ਬਠਿੰਡਾ-ਚੰਡੀਗੜ੍ਹ ਰੋਡ 'ਤੇਕਾਰ ਅਤੇ ਟਰਾਲੇ ਵਿਚਾਲੇ ਹੋਈ ਭਿਆਨਕ ਟੱਕਰ ,ਇੱਕ ਬੱਚੇ ਸਮੇਤ ਤਿੰਨ ਦੀ ਮੌਤ[/caption] ਜਿੱਥੇ ਕਾਰ ਅਤੇ ਟਰਾਲੇ ਵਿਚਾਲੇ ਭਿਆਨਕ ਟੱਕਰ ਹੋ ਗਈ ਹੈ। ਇਸ ਹਾਦਸੇ ਦੌਰਾਨ ਇਕ ਬੱਚੇ ਸਮੇਤਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦੋ ਔਰਤਾਂ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈਆਂ ਹਨ। ਜਾਣਕਾਰੀ ਅਨੁਸਾਰ ਇਹ ਸਾਰੇ ਵਿਅਕਤੀ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਤੋਂ ਮਰੀਜ਼ ਨੂੰ ਛੁੱਟੀ ਦਿਵਾ ਕੇ ਵਾਪਸ ਮਲੇਰਕੋਟਲਾ ਜਾ ਰਹੇ ਸਨ। ਇਹ ਵੀ ਪੜ੍ਹੋ : ਬਰਾਤੀਆਂ ਨਾਲ ਭਰੀ ਬਲੈਰੋ ਕਾਰ ਦੀ ਟਰੱਕ ਨਾਲ ਟੱਕਰ, 6 ਬੱਚਿਆਂ ਸਮੇਤ 14 ਲੋਕਾਂ ਦੀ ਮੌਤ [caption id="attachment_450827" align="aligncenter" width="750"]Car and Truck between collision on Bathinda-Chandigarh road, Three killed ਬਠਿੰਡਾ-ਚੰਡੀਗੜ੍ਹ ਰੋਡ 'ਤੇਕਾਰ ਅਤੇ ਟਰਾਲੇ ਵਿਚਾਲੇ ਹੋਈ ਭਿਆਨਕ ਟੱਕਰ ,ਇੱਕ ਬੱਚੇ ਸਮੇਤ ਤਿੰਨ ਦੀ ਮੌਤ[/caption] ਜਾਣਕਾਰੀ ਅਨੁਸਾਰ ਸੰਗਰੂਰ ਜ਼ਿਲ੍ਹੇ ਦੇ ਪਿੰਡ ਮੌਲੀਵਾਲਾ ਦਾ ਗੁਰਇਕਬਾਲ ਸਿੰਘ ਆਪਣੀ ਕਾਰ 'ਤੇ ਸਵਾਰ ਹੋ ਕੇ ਬਠਿੰਡਾ ਤੋਂ ਸੰਗਰੂਰ ਨੂੰ ਜਾ ਰਿਹਾ ਸੀ। ਜਦੋਂ ਉਨ੍ਹਾਂ ਦੀ ਗੱਡੀ ਪਿੰਡ ਜੇਠੂਕੇ ਨੇੜੇ ਪੁੱਜੀ ਤਾਂ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾ ਗਈ। ਸਿੱਟੇ ਵਜੋਂ ਗੁਰਇਕਬਾਲ ਸਿੰਘ ਸਮੇਤ ਉਸ ਦੇ ਇਕ ਸਾਥੀ ਅਤੇ ਬੱਚੇ ਦੀ ਮੌਤ ਹੋ ਗਈ, ਜਦੋਂਕਿ ਦੋ ਔਰਤਾਂ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈਆਂ ਹਨ। [caption id="attachment_450826" align="aligncenter" width="700"]Car and Truck between collision on Bathinda-Chandigarh road, Three killed ਬਠਿੰਡਾ-ਚੰਡੀਗੜ੍ਹ ਰੋਡ 'ਤੇਕਾਰ ਅਤੇ ਟਰਾਲੇ ਵਿਚਾਲੇ ਹੋਈ ਭਿਆਨਕ ਟੱਕਰ ,ਇੱਕ ਬੱਚੇ ਸਮੇਤ ਤਿੰਨ ਦੀ ਮੌਤ[/caption] ਇਸ ਦੌਰਾਨ ਸਹਾਰਾ ਜਨਸੇਵਾ ਰਾਮਪੁਰਾ ਦੇ ਮੈਂਬਰਾਂ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਰਾਮਪੁਰਾ ਦੇ ਸਿਵਲ ਹਸਪਤਾਲ 'ਚ ਇਲਾਜ ਲਈ ਲਿਆਂਦਾ ਗਿਆ ਪਰ ਡਾਕਟਰਾਂ ਨੇ ਦੋ ਜ਼ਖ਼ਮੀਆਂ ਨੂੰ ਆਦੇਸ਼ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂਕਿ ਇਕ ਵਿਅਕਤੀ ਦੀ ਰਾਮਪੁਰਾ ਹਸਪਤਾਲ 'ਚ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਇਸ ਹਾਦਸੇ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Car and Truck between collision on Bathinda-Chandigarh road, Three killed -PTCNews


Top News view more...

Latest News view more...