ਪੰਜਾਬ

ਕਾਰ ਸਵਾਰ ਨੇ ਰਿਕਸ਼ਾ ਚਾਲਕ ਨੂੰ ਮਾਰੀ ਗੋਲੀ, ਜਾਣੋ ਕੀ ਸੀ ਵਜ੍ਹਾ

By Riya Bawa -- September 06, 2022 8:10 am -- Updated:September 06, 2022 8:11 am

ਅੰਮ੍ਰਿਤਸਰ: ਪੰਜਾਬ ਵਿਚ ਕਤਲ ਗੋਲੀ ਤੇ ਗੁੰਡਾਗਰਦੀ ਦੀਆਂ ਘਟਨਾਵਾਂ ਦਿਨੋ-ਦਿਨ ਵਧਦੀਆਂ ਜਾ ਰਹੀਆਂ ਹਨ। ਇੰਝ ਲੱਗਦਾ ਹੈ ਕਿ ਲੋਕਾਂ ਦੇ ਮਨਾਂ ਵਿਚ ਕਾਨੂੰਨ ਦਾ ਡਰ ਖਤਮ ਹੁੰਦਾ ਜਾ ਰਿਹਾ ਹੈ। ਅੰਮ੍ਰਿਤਸਰ ਦੇ ਥਾਣਾ ਡੀ ਡਵੀਜ਼ਨ ਨੇੜੇ ਕਾਰ ਸਵਾਰ ਅਤੇ ਰਿਕਸ਼ਾ ਚਾਲਕ ਦਰਮਿਆਨ ਮਾਮੂਲੀ ਤਕਰਾਰ ਤੋਂ ਬਾਅਦ ਕਾਰ ਸਵਾਰਾਂ ਨੇ ਰਿਕਸ਼ਾ ਚਾਲਕ ਨੂੰ ਗੋਲੀ ਮਾਰ ਦਿੱਤੀ। ਇਸ ਦੌਰਾਨ ਰਿਕਸ਼ਾ ਚਾਲਕ ਗੰਭੀਰ ਜ਼ਖ਼ਮੀ ਹੋਇਆ ਹੈ।

ਮਿਲੀ ਜਾਣਕਾਰੀ ਦੇ ਮੁਤਾਬਿਕ ਇਹ ਘਟਨਾ ਰਾਤ 11.30 ਵਜੇ ਵਾਪਰੀ। ਲੋਕਾਂ ਨੇ ਘਟਨਾ ਵਾਲੀ ਥਾਂ ਤੋਂ ਥੋੜੀ ਦੂਰ ਪੁਲਿਸ ਸਟੇਸ਼ਨ ਜਾ ਕੇ ਘਟਨਾ ਦੀ ਸੂਚਨਾ ਦਿੱਤੀ ਪਰ ਦੋਸ਼ੀ ਕਾਰ ਚਾਲਕ ਉਥੋਂ ਆਪਣੀ ਕਾਰ ਸਮੇਤ ਫ਼ਰਾਰ ਹੋ ਗਿਆ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:ਜੰਗਲਾਤ ਘੁਟਾਲਾ: ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

(ਮਨਿੰਦਰ ਸਿੰਘ ਮੋਂਗਾ)

-PTC News

  • Share