Thu, Apr 25, 2024
Whatsapp

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ

Written by  Jashan A -- July 26th 2019 01:44 PM
ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ,ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਰਗਿਲ ਜੰਗ ਦੀ 20ਵੀਂ ਵਰੇਗੰਢ ਮੌਕੇ ਵਿਜੈ ਦਿਵਸ ਸਮਾਗਮ ਦੌਰਾਨ ਜੰਗ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਮੁੱਖ ਮੰਤਰੀ ਨੇ ਇੱਥੇ ਬੋਗਨਵਿਲੀਆ ਗਾਰਡਨ ’ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕਰਕੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ 54 ਜਵਾਨਾਂ ਸਮੇਤ ਸਮੂਹ ਸ਼ਹੀਦਾਂ ਦੀ ਬਹਾਦਰੀ ਨੂੰ ਨਮਨ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ। ਕਾਰਗਿਲ ਵਿਜੈ ਦਿਵਸ ’ਤੇ ਜੰਗੀ ਨਾਇਕਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਚੇਤੇ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਬਹਾਦਰ ਜਵਾਨਾਂ ਵੱਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਪਾਏ ਪੂਰਨਿਆਂ ’ਤੇ ਚੱਲਣ ਦਾ ਸੱਦਾ ਦਿੰਦਿਆਂ ਆਪਣੇ ਆਪ ਨੂੰ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੇ ਜਜ਼ਬੇ ਪ੍ਰਤੀ ਸਮਰਪਿਤ ਹੋਣ ਲਈ ਆਖਿਆ। ਹੋਰ ਪੜ੍ਹੋ: ਪ੍ਰਧਾਨ ਮੰਤਰੀ ਮੋਦੀ ਨੇ ਜਨਮ ਦਿਨ 'ਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਦਿੱਤੀ ਵਧਾਈ, ਕੇਜਰੀਵਾਲ ਨੇ ਕਿਹਾ ਇਹ! ਇਸ ਦੌਰਾਨ ਰੱਖਿਆ ਸੈਨਾਵਾਂ ਵਿਭਾਗ ਦੇ ਡਾਇਰੈਕਟਰ ਬਿ੍ਰਗੇਡੀਅਰ ਸਤਿੰਦਰ ਸਿੰਘ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੰਜਾਬ ਦੇ 54 ਕਾਰਗਿਲ ਜੰਗੀ ਨਾਇਕਾਂ ਨੂੰ ਸ਼ਰਧਾਂਜਲੀਆਂ ਦੇਣ ਅਤੇ ਉਨਾਂ ਦੇ ਵਾਰਸਾਂ ਅਤੇ ਵੀਰ ਨਾਰੀਆਂ ਦੇ ਸਨਮਾਨ ਲਈ ਅਜਿਹੇ ਯਾਦਗਾਰੀ ਸਮਾਗਮ ਅੰਮਿ੍ਰਤਸਰ, ਜਲੰਧਰ, ਲੁਧਿਆਣਾ, ਹੁਸ਼ਿਆਰਪੁਰ ਅਤੇ ਸੰਗਰੂਰ ਵਿਖੇ ਵੀ ਨਾਲੋ-ਨਾਲ ਕਰਵਾਏ ਜਾ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਨੇ ਮਾਈ ਭਾਗੋ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿੳੂਟ, ਮੁਹਾਲੀ ਦੇ ਕੈਡਿਟਾਂ ਨਾਲ ਵੀ ਗੱਲਬਾਤ ਕੀਤੀ।ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖਸੀਅਤਾਂ ਵਿੱਚ ਮੁੱਖ ਮੰਤਰੀ ਨਾਲ ਉਨਾਂ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਟੀ.ਐਸ. ਸ਼ੇਰਗਿੱਲ, ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸਲਾਹਕਾਰ ਨਿਵੇਸ਼ ਪੰਜਾਬ ਮੇਜਰ ਬੀ.ਐਸ. ਕੋਹਲੀ ਤੋਂ ਇਲਾਵਾ ਰੱਖਿਆ ਸੈਨਾਵਾਂ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ। -PTC News


Top News view more...

Latest News view more...