ਵੀਆਈਪੀਜ਼ ਦੀ ਸੁਰੱਖਿਆ ਵਾਪਸ ਲੈਣ ਦਾ ਮਾਮਲਾ ; HC ਵੱਲੋਂ ਪੰਜਾਬ ਸਰਕਾਰ ਨੂੰ ਜਾਣਕਾਰੀ ਦੇਣ ਦੇ ਹੁਕਮ
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ ਕੁੱਲ੍ਹ 28 ਪਟੀਸ਼ਨਾਂ ਦਾਇਰ ਕੀਤੀਆਂ ਜਾ ਚੁੱਕੀਆਂ ਹਨ। ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਅਤੇ ਰਾਜ ਮੰਤਰੀ ਮਹਿੰਦਰ ਕੌਰ ਜੋਸ਼ ਵੱਲੋਂ ਪਾਈ ਗਈ ਪਟੀਸ਼ਨ ਉਤੇ ਵੀ ਸੁਣਵਾਈ ਹੋਈ ਸੀ । ਇਸ ਦੇ ਨਾਲ ਹੀ ਹਾਈ ਕੋਰਟ ਨੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਜਿਨ੍ਹਾਂ ਕੋਲ ਇੱਕ ਵੀ ਸੁਰੱਖਿਆ ਮੁਲਾਜ਼ਮ ਨਹੀਂ ਹੈ, ਉਨ੍ਹਾਂ ਨੂੰ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਸਨ। ਇਸ ਮਾਮਲੇ ਵਿੱਚ ਹਾਈ ਕੋਰਟ ਨੇ ਇੱਕ ਹਫਤੇ ਵਿੱਚ ਜਵਾਬ ਮੰਗਿਆ ਸੀ।
ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਵੀਆਈਪੀ ਦੀ ਸੁਰੱਖਿਆ ਵਾਪਸ ਲੈਣ ਦੀ ਜਾਣਕਾਰੀ ਲੀਕ ਹੋਣ ਦੇ ਮਾਮਲੇ ਵਿੱਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਸੀ ਕਿ ਇਸ ਸਬੰਧੀ ਜਾਣਕਾਰੀ ਕਿਵੇਂ ਲੀਕ ਹੋਈ। ਇਕ ਹਫ਼ਤੇ ਵਿੱਚ ਇਸ ਸਬੰਧੀ ਜਾਣਕਾਰੀ ਮੰਗੀ ਗਈ ਸੀ। ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਸੀ ਕਿ ਅਸੀਂ ਜਾਂਚ ਕਰ ਰਹੇ ਹਾਂ ਤੇ ਜ਼ਿੰਮੇਵਾਰੀ ਤੈਅ ਕਰਾਂਗੇ। ਸਰਕਾਰੀ ਵਕੀਲ ਨੇ ਰਿਪੋਰਟ ਪੇਸ਼ ਕਰਨ ਲਈ ਦੋ ਹਫਤਿਆਂ ਦਾ ਸਮਾਂ ਮੰਗਿਆ ਸੀ।
ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ ਦੇ ਸੂਰਤ-ਏ-ਹਾਲ ; 4 ਮਹੀਨੇ ਮਗਰੋਂ ਵੀ ਵਿਦਿਆਰਥੀ ਕਿਤਾਬਾਂ ਤੋਂ ਵਾਂਝੇ