Advertisment

ਦਲਿਤ ਨੌਜਵਾਨ ’ਤੇ ਹਮਲਾ ਕਰਨ ਲਈ ਵਿਧਾਇਕ ਜੋਗਿੰਦਰਪਾਲ ਦੇ ਖਿਲਾਫ ਕੇਸ ਦਰਜ ਕਰ ਕੇ ਕੀਤਾ ਜਾਵੇ ਗ੍ਰਿਫਤਾਰ : ਅਕਾਲੀ ਦਲ

author-image
Riya Bawa
New Update
ਦਲਿਤ ਨੌਜਵਾਨ ’ਤੇ ਹਮਲਾ ਕਰਨ ਲਈ ਵਿਧਾਇਕ ਜੋਗਿੰਦਰਪਾਲ ਦੇ ਖਿਲਾਫ ਕੇਸ ਦਰਜ ਕਰ ਕੇ ਕੀਤਾ ਜਾਵੇ ਗ੍ਰਿਫਤਾਰ : ਅਕਾਲੀ ਦਲ
Advertisment
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਦੇ ਵਿਧਾਇਕ ਜੋਗਿੰਦਰਪਾਲ ਵੱਲੋਂ ਦਲਿਤ ਨੌਜਵਾਨ ਵੱਲੋਂ ਕਾਂਗਰਸ ਪਾਰਟੀ ਦੇ ਘਰ ਘਰ ਨੌਕਰੀ ਦੇ ਵਾਅਦੇ ਮੁਤਾਬਕ ਨੌਕਰੀ ਲਈ ਆਪਣਾ ਹੱਕ ਮੰਗਣ ’ਤੇ ਉਸ ’ਤੇ ਹਮਲਾ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪਵਨ ਟੀਨੂੰ ਨੇ ਕਿਹਾ ਕਿ ਇਹ ਵੇਖ ਕੇ ਹੈਰਾਨੀ ਹੋਈ ਕਿ ਕਿਵੇਂ ਕਾਂਗਰਸੀ ਵਿਧਾਇਕ ਨੇ ਸਮਰਾਲਾ ਪਿੰਡ ਦੇ ਦਲਿਤ ਨੌਜਵਾਨ ਵੱਲੋਂ ਨੌਕਰੀ ਮੰਗਣ ’ਤੇ ਉਸ ’ਤੇ ਹਮਲਾ ਕਰ ਦਿੱਤਾ। ਉਹਨਾਂ ਕਿਹਾ ਕਿ ਕਾਂਗਰਸੀ ਵਿਧਾਇਕ ਦਾ ਵਤੀਰਾ ਹੋਰ ਵੀ ਹੈਰਾਨੀਜਨਕ ਇਸ ਕਰ ਕੇ ਵੀ ਹੈ ਕਿਉਂਕਿ ਇਹ ਦਰਸਾਉਂਦਾ ਹੈ ਕਿ ਹੁਣ ਕਾਂਗਰਸੀ ਆਗੂਆਂ ਖਾਸ ਤੌਰ ’ਤੇ ਕਾਂਗਰਸੀ ਵਿਧਾਇਕ ਲੋਕਾਂ ਵੱਲੋਂ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਲੋਂ ਕੀਤੇ ਗਏ ਵੱਡੇ ਵੱਡੇ ਤੇ ਝੂਠੇ ਵਾਅਦਿਆਂ ਨੂੰ ਲਾਗੂ ਨਾ ਕਰਨ ਦਾ ਜਵਾਬ ਮੰਗਣ ’ਤੇ ਉਹਨਾਂ ’ਤੇ ਹਮਲੇ ਕਰਨ ਲੱਗ ਪਏ ਹਨ। ਅਕਾਲੀ ਆਗੂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੁੰ ਵੀ ਆਖਿਆ ਕਿ ਉਹ ਘਟਨਾ ਦਾ ਨੋਟਿਸ ਲੈਣ ਅਤੇ ਦਲਿਤ ਭਾਈਚਾਰੇ ਨੁੰ ਦਬਾਉਣ ਦਾ ਯਤਨ ਕਰਨ ਵਾਲੇ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਵਿਰੁੱਧ ਤੁਰੰਤ ਕੇਸ ਦਰਜ ਕਰ ਕੇ ਉਸਦੀ ਗ੍ਰਿਫਤਾਰੀ ਦੇ ਹੁਕਮ ਜਾਰੀ ਕਰਨ। ਉਹਨਾਂ ਕਿਹਾ ਕਿ ਅਜਿਹਾ ਵਿਵਹਾਰ ਇਕ ਸਭਿਅਕ ਸਮਾਜ ਵਿਚ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਤੇ ਵਿਧਾਇਕ ਜੋਗਿੰਦਰਪਾਲ ਨੂੰ ਲੋਕਾਂ ਦੇ ਆਗੂਆਂ ਦੇ ਰਵੱਈਏ ਦੀ ਲੀਹ ਟੱਪਣ ਲਈ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਟੀਨੂੰ ਨੇ ਕਿਹਾ ਕ ਨੌਜਵਾਨ ਜੋ ਆਪਣਾ ਹੱਕ ਮੰਗ ਰਿਹਾ ਸੀ, ’ਤੇ ਇਸ ਤਰੀਕੇ ਦਾ ਨਿਰਦਈ ਤਰੀਕੇ ਨਾਲ ਹਮਲਾ ਸਭਿਅਕ ਸਮਾਜ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੁੰ ਜੋਗਿੰਦਰਪਾਲ ਦੀ ਤੁਰੰਤ ਗ੍ਰਿਫਤਾਰੀ ਦੇ ਨਾਲ ਇਹ ਸਾਬਤ ਕਰਨਾ ਪਵੇਗਾ ਕਿ ਉਹ ਐਸ ਸੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਵਾਸਤੇ ਤਿਆਰ ਹਨ। ਉਹਨਾਂ ਕਿਹਾ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਅਕਾਲੀ ਦਲ ਦੇ ਆਗੂ ਤੇ ਵਰਕਰ ਜੋਗਿੰਦਰਪਾਲ ਦਾ ਘਿਰਾਓ ਕਰਨਗੇ ਅਤੇ ਉਸਨੁੰ ਐਸ ਸੀ ਨੌਜਵਾਨ ਦਾ ਅਪਮਾਨ ਕਰਨ ਦਾ ਹਿਸਾਬ ਲੈਣਗੇ। ਉਹਨਾਂ ਕਿਹਾ ਕਿ ਅਜਿਹਾ ਇਸ ਕਰ ਕੇ ਵੀ ਜ਼ਰੂਰੀ ਹੈ ਕਿਉਂਕਿ ਇਸ ਨਾਲ ਸਪਸ਼ਟ ਸੰਕੇਤ ਜਾਵੇਗਾ ਕਿ ਨੌਜਵਾਨਾਂ ਖਿਲਾਫ ਧੱਕੇਸ਼ਾਹੀ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਹੱਕ ਮੰਗਣ ਵਾਲੇ ਨੌਜਵਾਨਾਂ ’ਤੇ ਹਮਲੇ ਕਰਨ ਦੀ ਥਾਂ ਉਹਨਾਂ ਨਾਲ ਕੀਤੇ ਵਾਅਦੇ ਪੂਰੇ ਕਰੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇਕ ਸਮਾਂ ਹੱਦ ਤੈਅ ਕਰਨ ਜਿਸ ਵਿਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਸਾਰੇ ਵਾਅਦੇ ਪੂਰੇ ਕੀਤੇ ਜਾਣ। -PTC News-
akali-dal mla-joginderpal dalit-youth
Advertisment

Stay updated with the latest news headlines.

Follow us:
Advertisment