Mon, Apr 29, 2024
Whatsapp

ਕੈਪਟਨ ਸਰਕਾਰ ਨੂੰ ਲੱਗਾ ਵੱਡਾ ਝਟਕਾ , ਪੰਜਾਬ ਦੇ DGP ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵੱਲੋਂ ਰੱਦ

Written by  Shanker Badra -- January 17th 2020 02:09 PM
ਕੈਪਟਨ ਸਰਕਾਰ ਨੂੰ ਲੱਗਾ ਵੱਡਾ ਝਟਕਾ , ਪੰਜਾਬ ਦੇ DGP ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵੱਲੋਂ ਰੱਦ

ਕੈਪਟਨ ਸਰਕਾਰ ਨੂੰ ਲੱਗਾ ਵੱਡਾ ਝਟਕਾ , ਪੰਜਾਬ ਦੇ DGP ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵੱਲੋਂ ਰੱਦ

ਕੈਪਟਨ ਸਰਕਾਰ ਨੂੰ ਲੱਗਾ ਵੱਡਾ ਝਟਕਾ , ਪੰਜਾਬ ਦੇ DGP ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵੱਲੋਂ ਰੱਦ:ਚੰਡੀਗੜ੍ਹ : ਕੈਪਟਨ ਸਰਕਾਰ ਨੂੰ ਅੱਜ ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ ਚੰਡੀਗੜ੍ਹ (ਕੈਟ) ਨੇ ਵੱਡਾ ਝਟਕਾ ਦਿੱਤਾ ਹੈ। ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਨੇ ਰੱਦ ਕਰ ਦਿੱਤੀ ਹੈ। ਪੰਜਾਬ ਦੇ ਡੀਜੀਪੀ ਅਹੁਦੇ 'ਤੇ ਆਪਣੇ ਤੋਂ ਜੂਨੀਅਰ ਅਧਿਕਾਰੀ ਦਿਨਕਰ ਗੁਪਤਾ ਦੀ ਨਿਯੁਕਤੀ ਤੋਂ ਨਾਰਾਜ਼ ਮੁਹੰਮਦ ਮੁਸਤਫਾ ਅਤੇ ਸਿਧਾਰਧ ਚਟੋਪਾਧਿਆਏ ਨੇ ਨਿਯੁਕਤੀ ਨੂੰ ਕੈਟ 'ਚ ਚੁਣੌਤੀ ਦਿੱਤੀ ਸੀ। [caption id="attachment_380575" align="aligncenter" width="300"]CAT allows petition of two IPS officers challenging Appointment of Punjab DGP ਕੈਪਟਨ ਸਰਕਾਰ ਨੂੰ ਲੱਗਾ ਵੱਡਾ ਝਟਕਾ , ਪੰਜਾਬ ਦੇ DGP ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵੱਲੋਂ ਰੱਦ[/caption] ਕੈਪਟਨ ਸਰਕਾਰ ਨੇ ਦਿਨਕਰ ਗੁਪਤਾ ਸਮੇਤ ਨਾਵਾਂ ਦਾ ਪੈਨਲ ਭੇਜਿਆ ਸੀ ਅਤੇ ਕੇਂਦਰ ਸਰਕਾਰ ਤੋਂ ਪ੍ਰਵਾਨਗੀ ਮਿਲਣ 'ਤੇ ਗੁਪਤਾ ਨੂੰ ਨਿਯੁਕਤ ਕੀਤਾ ਗਿਆ ਸੀ, ਜਿਸ ਨੂੰ ਡੀਜੀਪੀ ਮੁਹੰਮਦ ਮੁਸਤਫ਼ਾ ਅਤੇ ਡੀਜੀਪੀ ਚੱਟੋਪਾਧਿਆਏ ਨੇ ਕੈਟ 'ਚ ਚੁਣੌਤੀ ਦਿੱਤੀ ਸੀ। ਜਿਸ ਤੋਂ ਬਾਅਦ ਕੈਟ ਨੇ ਸਾਰਿਆਂ ਧਿਰਾਂ ਨੂੰ ਸੁਣਨ ਉਪਰੰਤ ਫ਼ੈਸਲਾ ਰਾਖਵਾਂ ਰੱਖ ਲਿਆ ਸੀ। [caption id="attachment_380574" align="aligncenter" width="300"]CAT allows petition of two IPS officers challenging Appointment of Punjab DGP ਕੈਪਟਨ ਸਰਕਾਰ ਨੂੰ ਲੱਗਾ ਵੱਡਾ ਝਟਕਾ , ਪੰਜਾਬ ਦੇ DGP ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵੱਲੋਂ ਰੱਦ[/caption] ਕੈਟ ਨੇ ਅੱਜ ਇਸ ਸਬੰਧ 'ਚ ਆਪਣਾ ਫੈਸਲਾ ਸੁਣਾ ਦਿੱਤਾ ਹੈ ਅਤੇ ਮੁਸਤਫ਼ਾ ਤੇ ਚੱਟੋਪਾਧਿਆਏ ਦੀਆਂ ਅਰਜ਼ੀਆਂ ਨੂੰ ਮਨਜ਼ੂਰ ਕਰਦਿਆਂ ਕੈਟ ਨੇ ਗੁਪਤਾ ਦੀ ਨਿਯੁਕਤੀ ਦਾ ਹੁਕਮ ਰੱਦ ਕਰ ਦਿੱਤਾ ਹੈ।ਡੀਜੀਪੀ ਦੀ ਨਿਯੁਕਤੀ ਨੂੰ ਗਲਤ ਦੱਸਦੇ ਹੋਏ ਕੈਟ ਨੇ ਕਿਹਾ ਹੈ ਕਿ ਨਿਯੁਕਤੀ ਦੀ ਪ੍ਰਕਿਰਿਆ ਦੁਬਾਰਾ ਕੀਤੀ ਜਾਣੀ ਚਾਹੀਦੀ ਹੈ। [caption id="attachment_380576" align="aligncenter" width="300"]CAT allows petition of two IPS officers challenging Appointment of Punjab DGP ਕੈਪਟਨ ਸਰਕਾਰ ਨੂੰ ਲੱਗਾ ਵੱਡਾ ਝਟਕਾ , ਪੰਜਾਬ ਦੇ DGP ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵੱਲੋਂ ਰੱਦ[/caption] ਜ਼ਿਕਰਯੋਗ ਹੈ ਕਿ ਦੋਵਾਂ ਨੇ ਇਹ ਪਟੀਸ਼ਨ ਯੂਪੀਐੱਸਸੀ, ਯੂਨੀਅਨ ਆਫ ਇੰਡੀਆ, ਪੰਜਾਬ ਸਰਕਾਰ, ਦਿਨਕਰ ਗੁਪਤਾ ਖ਼ਿਲਾਫ਼ ਦਾਇਰ ਕੀਤੀ ਸੀ। ਉਨ੍ਹਾਂਪਟੀਸ਼ਨ 'ਚ ਆਪਣਾ ਪੱਖ ਰੱਖਦਿਆਂ ਕਿਹਾ ਸੀ ਕਿ ਉਹ ਨਿਯੁਕਤ ਕੀਤੇ ਗਏ ਡੀਜੀਪੀ ਦਿਨਕਰ ਗੁਪਤਾ ਤੋਂ ਸੀਨੀਅਰ ਹਨ ਅਤੇ ਮੈਰਿਟ ਬੇਸ 'ਚ ਵੀ ਉਨ੍ਹਾਂ ਤੋਂ ਅੱਗੇ ਹਨ। ਇਸ ਲਈ ਦਿਨਕਰ ਗੁਪਤਾ ਤੋਂ ਪਹਿਲਾਂ ਉਨ੍ਹਾਂ ਨੂੰ ਡੀਜੀਪੀ ਬਣਨ ਦਾ ਅਧਿਕਾਰ ਮਿਲਣਾ ਚਾਹੀਦਾ ਹੈ। [caption id="attachment_380574" align="aligncenter" width="300"]CAT allows petition of two IPS officers challenging Appointment of Punjab DGP ਕੈਪਟਨ ਸਰਕਾਰ ਨੂੰ ਲੱਗਾ ਵੱਡਾ ਝਟਕਾ , ਪੰਜਾਬ ਦੇ DGP ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵੱਲੋਂ ਰੱਦ[/caption] ਇਸ ਦੇ ਨਾਲ ਹੀ 1985 ਬੈਚ ਦੇ ਅਧਿਕਾਰੀ ਮੁਹੰਮਦ ਮੁਸਤਫਾ ਦੇ ਵਕੀਲ ਨੇ ਆਪਣੀ ਪਟੀਸ਼ਨ ਵਿਚ ਕਿਹਾ ਸੀ ਕਿ ਉਹ ਡੀਜੀਪੀ ਸੂਚੀ 'ਚ ਸਭ ਤੋਂ ਸੀਨੀਅਰ ਹਨ। ਉਨ੍ਹਾਂ ਦਾ ਪੁਲਿਸ ਰਿਕਾਰਡ ਵੀ ਵਧੀਆ ਰਿਹਾ ਹੈ।ਸਿਧਾਰਥ ਨੇ ਇੱਕ ਪਟੀਸ਼ਨ ਦਾਖਲ ਕਰ ਕੇ ਯੂਪੀਐਸਸੀ ਨੂੰ ਨਵੇਂ ਪੈਨਲ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਤੋਂ ਲੈ ਕੇ ਹੁਣ ਤਕ ਕਈ ਅਹਿਮ ਵਿਭਾਗਾਂ 'ਚ ਕੰਮ ਕੀਤਾ ਹੈ। -PTCNews


Top News view more...

Latest News view more...