Advertisment

ਕੈਪਟਨ ਸਰਕਾਰ ਨੂੰ ਲੱਗਾ ਵੱਡਾ ਝਟਕਾ , ਪੰਜਾਬ ਦੇ DGP ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵੱਲੋਂ ਰੱਦ

author-image
Shanker Badra
Updated On
New Update
ਕੈਪਟਨ ਸਰਕਾਰ ਨੂੰ ਲੱਗਾ ਵੱਡਾ ਝਟਕਾ , ਪੰਜਾਬ ਦੇ DGP ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵੱਲੋਂ ਰੱਦ
Advertisment
ਕੈਪਟਨ ਸਰਕਾਰ ਨੂੰ ਲੱਗਾ ਵੱਡਾ ਝਟਕਾ , ਪੰਜਾਬ ਦੇ DGP ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵੱਲੋਂ ਰੱਦ:ਚੰਡੀਗੜ੍ਹ : ਕੈਪਟਨ ਸਰਕਾਰ ਨੂੰ ਅੱਜ ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ ਚੰਡੀਗੜ੍ਹ (ਕੈਟ) ਨੇ ਵੱਡਾ ਝਟਕਾ ਦਿੱਤਾ ਹੈ। ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਨੇ ਰੱਦ ਕਰ ਦਿੱਤੀ ਹੈ। ਪੰਜਾਬ ਦੇ ਡੀਜੀਪੀ ਅਹੁਦੇ 'ਤੇ ਆਪਣੇ ਤੋਂ ਜੂਨੀਅਰ ਅਧਿਕਾਰੀ ਦਿਨਕਰ ਗੁਪਤਾ ਦੀ ਨਿਯੁਕਤੀ ਤੋਂ ਨਾਰਾਜ਼ ਮੁਹੰਮਦ ਮੁਸਤਫਾ ਅਤੇ ਸਿਧਾਰਧ ਚਟੋਪਾਧਿਆਏ ਨੇ ਨਿਯੁਕਤੀ ਨੂੰ ਕੈਟ 'ਚ ਚੁਣੌਤੀ ਦਿੱਤੀ ਸੀ। CAT allows petition of two IPS officers challenging Appointment of Punjab DGP ਕੈਪਟਨ ਸਰਕਾਰ ਨੂੰ ਲੱਗਾ ਵੱਡਾ ਝਟਕਾ , ਪੰਜਾਬ ਦੇ DGP ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵੱਲੋਂ ਰੱਦ ਕੈਪਟਨ ਸਰਕਾਰ ਨੇ ਦਿਨਕਰ ਗੁਪਤਾ ਸਮੇਤ ਨਾਵਾਂ ਦਾ ਪੈਨਲ ਭੇਜਿਆ ਸੀ ਅਤੇ ਕੇਂਦਰ ਸਰਕਾਰ ਤੋਂ ਪ੍ਰਵਾਨਗੀ ਮਿਲਣ 'ਤੇ ਗੁਪਤਾ ਨੂੰ ਨਿਯੁਕਤ ਕੀਤਾ ਗਿਆ ਸੀ, ਜਿਸ ਨੂੰ ਡੀਜੀਪੀ ਮੁਹੰਮਦ ਮੁਸਤਫ਼ਾ ਅਤੇ ਡੀਜੀਪੀ ਚੱਟੋਪਾਧਿਆਏ ਨੇ ਕੈਟ 'ਚ ਚੁਣੌਤੀ ਦਿੱਤੀ ਸੀ। ਜਿਸ ਤੋਂ ਬਾਅਦ ਕੈਟ ਨੇ ਸਾਰਿਆਂ ਧਿਰਾਂ ਨੂੰ ਸੁਣਨ ਉਪਰੰਤ ਫ਼ੈਸਲਾ ਰਾਖਵਾਂ ਰੱਖ ਲਿਆ ਸੀ।
Advertisment
CAT allows petition of two IPS officers challenging Appointment of Punjab DGP ਕੈਪਟਨ ਸਰਕਾਰ ਨੂੰ ਲੱਗਾ ਵੱਡਾ ਝਟਕਾ , ਪੰਜਾਬ ਦੇ DGP ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵੱਲੋਂ ਰੱਦ ਕੈਟ ਨੇ ਅੱਜ ਇਸ ਸਬੰਧ 'ਚ ਆਪਣਾ ਫੈਸਲਾ ਸੁਣਾ ਦਿੱਤਾ ਹੈ ਅਤੇ ਮੁਸਤਫ਼ਾ ਤੇ ਚੱਟੋਪਾਧਿਆਏ ਦੀਆਂ ਅਰਜ਼ੀਆਂ ਨੂੰ ਮਨਜ਼ੂਰ ਕਰਦਿਆਂ ਕੈਟ ਨੇ ਗੁਪਤਾ ਦੀ ਨਿਯੁਕਤੀ ਦਾ ਹੁਕਮ ਰੱਦ ਕਰ ਦਿੱਤਾ ਹੈ।ਡੀਜੀਪੀ ਦੀ ਨਿਯੁਕਤੀ ਨੂੰ ਗਲਤ ਦੱਸਦੇ ਹੋਏ ਕੈਟ ਨੇ ਕਿਹਾ ਹੈ ਕਿ ਨਿਯੁਕਤੀ ਦੀ ਪ੍ਰਕਿਰਿਆ ਦੁਬਾਰਾ ਕੀਤੀ ਜਾਣੀ ਚਾਹੀਦੀ ਹੈ। CAT allows petition of two IPS officers challenging Appointment of Punjab DGP ਕੈਪਟਨ ਸਰਕਾਰ ਨੂੰ ਲੱਗਾ ਵੱਡਾ ਝਟਕਾ , ਪੰਜਾਬ ਦੇ DGP ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵੱਲੋਂ ਰੱਦ ਜ਼ਿਕਰਯੋਗ ਹੈ ਕਿ ਦੋਵਾਂ ਨੇ ਇਹ ਪਟੀਸ਼ਨ ਯੂਪੀਐੱਸਸੀ, ਯੂਨੀਅਨ ਆਫ ਇੰਡੀਆ, ਪੰਜਾਬ ਸਰਕਾਰ, ਦਿਨਕਰ ਗੁਪਤਾ ਖ਼ਿਲਾਫ਼ ਦਾਇਰ ਕੀਤੀ ਸੀ। ਉਨ੍ਹਾਂਪਟੀਸ਼ਨ 'ਚ ਆਪਣਾ ਪੱਖ ਰੱਖਦਿਆਂ ਕਿਹਾ ਸੀ ਕਿ ਉਹ ਨਿਯੁਕਤ ਕੀਤੇ ਗਏ ਡੀਜੀਪੀ ਦਿਨਕਰ ਗੁਪਤਾ ਤੋਂ ਸੀਨੀਅਰ ਹਨ ਅਤੇ ਮੈਰਿਟ ਬੇਸ 'ਚ ਵੀ ਉਨ੍ਹਾਂ ਤੋਂ ਅੱਗੇ ਹਨ। ਇਸ ਲਈ ਦਿਨਕਰ ਗੁਪਤਾ ਤੋਂ ਪਹਿਲਾਂ ਉਨ੍ਹਾਂ ਨੂੰ ਡੀਜੀਪੀ ਬਣਨ ਦਾ ਅਧਿਕਾਰ ਮਿਲਣਾ ਚਾਹੀਦਾ ਹੈ। CAT allows petition of two IPS officers challenging Appointment of Punjab DGP ਕੈਪਟਨ ਸਰਕਾਰ ਨੂੰ ਲੱਗਾ ਵੱਡਾ ਝਟਕਾ , ਪੰਜਾਬ ਦੇ DGP ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵੱਲੋਂ ਰੱਦ ਇਸ ਦੇ ਨਾਲ ਹੀ 1985 ਬੈਚ ਦੇ ਅਧਿਕਾਰੀ ਮੁਹੰਮਦ ਮੁਸਤਫਾ ਦੇ ਵਕੀਲ ਨੇ ਆਪਣੀ ਪਟੀਸ਼ਨ ਵਿਚ ਕਿਹਾ ਸੀ ਕਿ ਉਹ ਡੀਜੀਪੀ ਸੂਚੀ 'ਚ ਸਭ ਤੋਂ ਸੀਨੀਅਰ ਹਨ। ਉਨ੍ਹਾਂ ਦਾ ਪੁਲਿਸ ਰਿਕਾਰਡ ਵੀ ਵਧੀਆ ਰਿਹਾ ਹੈ।ਸਿਧਾਰਥ ਨੇ ਇੱਕ ਪਟੀਸ਼ਨ ਦਾਖਲ ਕਰ ਕੇ ਯੂਪੀਐਸਸੀ ਨੂੰ ਨਵੇਂ ਪੈਨਲ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਤੋਂ ਲੈ ਕੇ ਹੁਣ ਤਕ ਕਈ ਅਹਿਮ ਵਿਭਾਗਾਂ 'ਚ ਕੰਮ ਕੀਤਾ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment