Fri, Apr 19, 2024
Whatsapp

CBSE ਬੋਰਡ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ PM ਮੋਦੀ ਤੇ ਕੇਂਦਰੀ ਸਿੱਖਿਆ ਮੰਤਰੀ ਵਿਚਾਲੇ ਅਹਿਮ ਮੀਟਿੰਗ 

Written by  Shanker Badra -- April 14th 2021 01:28 PM -- Updated: April 14th 2021 02:36 PM
CBSE ਬੋਰਡ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ PM ਮੋਦੀ ਤੇ ਕੇਂਦਰੀ ਸਿੱਖਿਆ ਮੰਤਰੀ ਵਿਚਾਲੇ ਅਹਿਮ ਮੀਟਿੰਗ 

CBSE ਬੋਰਡ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ PM ਮੋਦੀ ਤੇ ਕੇਂਦਰੀ ਸਿੱਖਿਆ ਮੰਤਰੀ ਵਿਚਾਲੇ ਅਹਿਮ ਮੀਟਿੰਗ 

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ 12 ਵਜੇ ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਇੱਕ ਅਹਿਮ ਬੈਠਕ ਕਰਨਗੇ। ਇਸ ਬੈਠਕ ਵਿਚ ਪ੍ਰਧਾਨ ਮੰਤਰੀ ਮੋਦੀ, ਸਿੱਖਿਆ ਮੰਤਰੀ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਕਰਨਗੇ। ਸੂਤਰਾਂ ਅਨੁਸਾਰ ਇਹ ਬੈਠਕ ਦੁਪਹਿਰ ਨੂੰ ਹੋਵੇਗੀ। [caption id="attachment_489173" align="aligncenter" width="259"]CBSE Board Exams 2021 : PM Modi is meeting the Minister of Education, secretaries of Education today CBSE ਬੋਰਡ ਪ੍ਰੀਖਿਆਵਾਂ ਨੂੰ ਲੈ ਕੇ PM ਮੋਦੀ ਤੇ ਕੇਂਦਰੀ ਸਿੱਖਿਆ ਮੰਤਰੀ ਵਿਚਾਲੇ ਅਹਿਮ ਮੀਟਿੰਗ[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਲੱਗ ਸਕਦੈ Weekend Lockdown , ਰੀਵਿਊ ਮੀਟਿੰਗ 'ਚ ਹੋਵੇਗਾ ਵਿਚਾਰ ਦਰਅਸਲ 'ਚ ਕੋਰੋਨਾ ਦੀ ਲਾਗ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮਈ ਵਿਚ ਹੋਣ ਜਾ ਰਹੀਆਂ ਸੀਬੀਐਸਈ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰਨ ਲਈ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਕਈ ਵਿਰੋਧੀ ਪਾਰਟੀਆਂ ਅਤੇ ਬਾਲੀਵੁੱਡ ਸਿਤਾਰਿਆਂ ਵੱਲੋਂ ਪ੍ਰੀਖਿਆਵਾਂ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ। [caption id="attachment_489174" align="aligncenter" width="300"]CBSE Board Exams 2021 : PM Modi is meeting the Minister of Education, secretaries of Education today CBSE ਬੋਰਡ ਪ੍ਰੀਖਿਆਵਾਂ ਨੂੰ ਲੈ ਕੇ PM ਮੋਦੀ ਤੇ ਕੇਂਦਰੀ ਸਿੱਖਿਆ ਮੰਤਰੀ ਵਿਚਾਲੇ ਅਹਿਮ ਮੀਟਿੰਗ[/caption] ਇਸ ਮੀਟਿੰਗ ਵਿਚ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ, ਕੇਂਦਰੀ ਸਿੱਖਿਆ ਸਕੱਤਰ ਅਤੇ ਹੋਰ ਉੱਚ ਅਧਿਕਾਰੀ ਸ਼ਾਮਲ ਹੋਣਗੇ। ਓਧਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਦਸਵੀਂ ਅਤੇ ਬਾਰਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ। [caption id="attachment_489170" align="aligncenter" width="300"]CBSE Board Exams 2021 : PM Modi is meeting the Minister of Education, secretaries of Education today CBSE ਬੋਰਡ ਪ੍ਰੀਖਿਆਵਾਂ ਨੂੰ ਲੈ ਕੇ PM ਮੋਦੀ ਤੇ ਕੇਂਦਰੀ ਸਿੱਖਿਆ ਮੰਤਰੀ ਵਿਚਾਲੇ ਅਹਿਮ ਮੀਟਿੰਗ[/caption] ਪੜ੍ਹੋ ਹੋਰ ਖ਼ਬਰਾਂ :ਕੋਰੋਨਾ ਦੀ ਰਫ਼ਤਾਰ ਤੇਜ਼ ਪਰ ਮੁੱਖ ਮੰਤਰੀ ਦੇ ਸ਼ਹਿਰ ਦਾ ਰਜਿੰਦਰਾ ਹਸਪਤਾਲ ਸੁਸਤ  ਦੇਸ਼ ਭਰ ਵਿਚ ਕੋਵਿਡ -19 ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦੀਆਂ 10 ਵੀਂ ਅਤੇ 12 ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀਆਂ ਮੰਗਾਂ ਦੇ ਮੱਦੇਨਜ਼ਰ ਅਤੇ ਆਨ ਲਾਈਨ ਸਮੇਤ ਹੋਰ ਵਿਕਲਪਾਂ 'ਤੇ ਵਿਚਾਰ ਕੀਤਾ ਜਾਵੇਗਾ। -PTCNews


Top News view more...

Latest News view more...