Fri, Apr 19, 2024
Whatsapp

ਅੰਮ੍ਰਿਤਸਰ: ਸੀ.ਬੀ.ਐਸ.ਈ. ਦੇ ਡਿਪਟੀ ਸਕੱਤਰ ਵਿਜੈ ਯਾਦਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Shanker Badra -- February 05th 2020 02:59 PM -- Updated: February 05th 2020 03:00 PM
ਅੰਮ੍ਰਿਤਸਰ: ਸੀ.ਬੀ.ਐਸ.ਈ. ਦੇ ਡਿਪਟੀ ਸਕੱਤਰ ਵਿਜੈ ਯਾਦਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ: ਸੀ.ਬੀ.ਐਸ.ਈ. ਦੇ ਡਿਪਟੀ ਸਕੱਤਰ ਵਿਜੈ ਯਾਦਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ: ਸੀ.ਬੀ.ਐਸ.ਈ. ਦੇ ਡਿਪਟੀ ਸਕੱਤਰ ਵਿਜੈ ਯਾਦਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਸੀ.ਬੀ.ਐਸ.ਈ. ਦੇ ਡਿਪਟੀ ਸਕੱਤਰ ਵਿਜੈ ਯਾਦਵ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਸ਼ਰਧਾ ਪ੍ਰਗਟਾਈ ਹੈ। ਇਸ ਦੌਰਾਨ ਉਨ੍ਹਾਂ ਗੁਰਬਾਣੀ ਕੀਰਤਨ ਸਰਵਣ ਕਰਨ ਵਿਚ ਵੀ ਕੁਝ ਸਮਾਂ ਬਤੀਤ ਕੀਤਾ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਤੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਸਾਂਝੇ ਤੌਰ ’ਤੇ ਸਨਮਾਨਤ ਕੀਤਾ। ਵਿਜੈ ਯਾਦਵ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਬੰਧੀ ਆਪਣੀਆਂ ਭਾਵਨਾਵਾਂ ਵਿਅਕਤ ਕਰਦਿਆਂ ਯਾਤਰੂ ਕਿਤਾਬ ਵਿਚ ਲਿਖਿਆ ਕਿ ਉਨ੍ਹਾਂ ਨੂੰ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੋ ਕੇ ਮਾਣਮੱਤਾ ਮਹਿਸੂਸ ਹੋਇਆ ਹੈ। ਇਹ ਅਸਥਾਨ ਸ਼ਾਂਤੀ ਤੇ ਸ਼ਰਧਾ ਦੀ ਸਿਖਰ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਸੁਖਦੇਵ ਸਿੰਘ ਭੌਰ, ਸਾਬਕਾ ਸਕੱਤਰ ਸਤਬੀਰ ਸਿੰਘ ਧਾਮੀ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਇੰਚਾਰਜ ਅਜ਼ਾਦਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਸਰਬਜੀਤ ਸਿੰਘ ਤੇ ਸ੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਆਦਿ ਮੌਜੂਦ ਸਨ। -PTCNews


Top News view more...

Latest News view more...