CDS ਜਨਰਲ ਬਿਪਿਨ ਰਾਵਤ ਦੀ ਅੰਤਿਮ ਵਿਦਾਈ , ਸ਼ਰਧਾਂਜਲੀ ਦੇਣ ਪਹੁੰਚੇ ਹਜ਼ਾਰਾਂ ਲੋਕ
ਨਵੀਂ ਦਿੱਲੀ : ਸੀਡੀਐਸ ਬਿਪਿਨ ਰਾਵਤ ਸਮੇਤ ਤਾਮਿਲਨਾਡੂ ਹੈਲੀਕਾਪਟਰ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸਾਰੇ 13 ਲੋਕਾਂ ਨੂੰ ਅੱਜ ਅੰਤਿਮ ਵਿਦਾਈ ਦਿੱਤੀ ਜਾ ਰਹੀ ਹੈ। ਜਨਰਲ ਬਿਪਿਨ ਰਾਵਤ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਬੇਰਾਰ ਚੌਕ ਲਿਜਾਇਆ ਜਾ ਰਿਹਾ ਹੈ। ਇੱਥੇ ਸ਼ਾਮ ਕਰੀਬ 5 ਵਜੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਨੂੰ 17 ਤੋਪਾਂ ਦੀ ਸਲਾਮੀ ਦਿੱਤੀ ਜਾਵੇਗੀ। ਇਸ ਦੌਰਾਨ ਇੱਥੇ 800 ਸੈਨਿਕ ਮੌਜੂਦ ਰਹਿਣਗੇ।
[caption id="attachment_557092" align="aligncenter" width="300"] CDS ਜਨਰਲ ਬਿਪਿਨ ਰਾਵਤ ਦੀ ਅੰਤਿਮ ਵਿਦਾਈ , ਸ਼ਰਧਾਂਜਲੀ ਦੇਣ ਪਹੁੰਚੇ ਹਜ਼ਾਰਾਂ ਲੋਕ[/caption]
ਇਸ ਤੋਂ ਪਹਿਲਾਂ ਜਨਰਲ ਬਿਪਿਨ ਰਾਵਤ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਨੂੰ ਬੇਸ ਹਸਪਤਾਲ ਤੋਂ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦੀ ਗਈ ਸੀ। ਸੀਜੇਆਈ ਐਨਵੀ ਰਮੰਨਾ, ਤਿੰਨਾਂ ਸੈਨਾਵਾਂ ਦੇ ਮੁਖੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਨੇਤਾ ਰਾਹੁਲ ਗਾਂਧੀ ਸਮੇਤ ਸਾਰੇ ਨੇਤਾਵਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਸੀਡੀਐਸ ਬਿਪਿਨ ਰਾਵਤ ਅਤੇ ਮਧੁਲਿਕਾ ਰਾਵਤ ਦੀਆਂ ਬੇਟੀਆਂ ਕ੍ਰਿਤਿਕਾ ਅਤੇ ਤਾਰਿਣੀ ਨੇ ਆਪਣੇ ਮਾਤਾ-ਪਿਤਾ ਨੂੰ ਸ਼ਰਧਾਂਜਲੀ ਦਿੱਤੀ ਹੈ।
[caption id="attachment_557094" align="aligncenter" width="300"]
CDS ਜਨਰਲ ਬਿਪਿਨ ਰਾਵਤ ਦੀ ਅੰਤਿਮ ਵਿਦਾਈ , ਸ਼ਰਧਾਂਜਲੀ ਦੇਣ ਪਹੁੰਚੇ ਹਜ਼ਾਰਾਂ ਲੋਕ[/caption]
ਭਾਰਤੀ ਹਵਾਈ ਸੈਨਾ ਦੇ ਸੀਨੀਅਰ ਅਧਿਕਾਰੀ ਅਤੇ ਇੱਕ ਪੁਲਿਸ ਟੀਮ ਕੂਨੂਰ ਨੇੜੇ ਹੈਲੀਕਾਪਟਰ ਹਾਦਸੇ ਵਾਲੀ ਥਾਂ 'ਤੇ ਪਹੁੰਚੀ ਹੈ, ਜਿੱਥੇ ਸੀਡੀਐਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਸਮੇਤ 13 ਲੋਕ ਮਾਰੇ ਗਏ ਸਨ। ਭਾਰਤੀ ਹਵਾਈ ਸੈਨਾ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਜਾਰੀ ਕੀਤਾ ਸੀ। ਇਸ 'ਚ ਕਿਹਾ ਗਿਆ ਹੈ-''8 ਦਸੰਬਰ ਨੂੰ ਹੋਏ ਦਰਦਨਾਕ ਹੈਲੀਕਾਪਟਰ ਹਾਦਸੇ ਦੇ ਕਾਰਨਾਂ ਦੀ ਜਾਂਚ ਲਈ ਟ੍ਰਾਈ-ਸਰਵਿਸ ਕੋਰਟ ਆਫ ਇਨਕੁਆਇਰੀ ਦਾ ਗਠਨ ਕੀਤਾ ਗਿਆ ਹੈ। ਜਾਂਚ ਤੇਜ਼ੀ ਨਾਲ ਪੂਰੀ ਕੀਤੀ ਜਾਵੇਗੀ ਅਤੇ ਤੱਥ ਸਾਹਮਣੇ ਆਉਣ ਨਾਲ ਅਟਕਲਾਂ ਤੋਂ ਬਚਿਆ ਜਾ ਸਕੇਗਾ।
[caption id="attachment_557089" align="aligncenter" width="287"]
CDS ਜਨਰਲ ਬਿਪਿਨ ਰਾਵਤ ਦੀ ਅੰਤਿਮ ਵਿਦਾਈ , ਸ਼ਰਧਾਂਜਲੀ ਦੇਣ ਪਹੁੰਚੇ ਹਜ਼ਾਰਾਂ ਲੋਕ[/caption]
ਦੱਸਣਯੋਗ ਹੈ ਕਿ ਵੀਰਵਾਰ ਸ਼ਾਮ ਨੂੰ ਤਾਮਿਲਨਾਡੂ ਦੇ ਕੂਨੂਰ ਨੇੜੇ ਇੱਕ ਦੁਖਦਾਈ ਹੈਲੀਕਾਪਟਰ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਸੀਡੀਐਸ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਸਮੇਤ 13 ਮ੍ਰਿਤਕਾਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤੀ ਹਵਾਈ ਸੈਨਾ ਦੇ ਸੀ-130 ਜੇ ਜਹਾਜ਼ ਰਾਹੀਂ ਦਿੱਲੀ ਲਿਆਂਦਾ ਗਿਆ ਸੀ।ਅਧਿਕਾਰੀਆਂ ਨੇ ਦੱਸਿਆ ਕਿ ਅਜੇ ਤੱਕ ਜਨਰਲ ਰਾਵਤ, ਮਧੁਲਿਕਾ ਰਾਵਤ ਅਤੇ ਬ੍ਰਿਗੇਡੀਅਰ ਐਲਐਸ ਲਿਡਰ ਦੀਆਂ ਲਾਸ਼ਾਂ ਦੀ ਹੀ ਪਛਾਣ ਹੋ ਸਕੀ ਹੈ।
-PTCNews