SGPC ਵੱਲੋਂ ਕੋਰੋਨਾ ਪੀੜਤਾਂ ਲਈ ਬਣਾਇਆ ਗਿਆ ਸੈਂਟਰ, ਹਰ ਸਹੂਲਤ ਦਾ ਰੱਖਿਆ ਖਿਆਲ
ਕੋਰੋਨਾ ਕਾਲ ਵਿਚ ਹਰ ਕੋਈ ਅੱਗੇ ਵੱਧ ਛੱਡ ਕੇ ਆਪਣਾ ਯੋਗਦਾਨ ਦੇ ਰਿਹਾ ਹੈ ਉਥੇ ਹੀ ਜੇਕਰ ਗੱਲ ਕੀਤੀ ਜਾਵੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਾਂ ਹਰ ਦਿਨ ਨਵੇਂ ਉਪਰਾਲੇ ਕਰਦੇ ਹੋਏ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਲੋਕ ਸੇਵਾ ਲਈ ਊਧਮ ਕੀਤੇ ਜਾ ਰਹੇ ਹਨ ਤਾਂ ਜੋ ਇਸ ਲਾਗ ਰੋਗ ਤੋਂ ਬਚਿਆ ਜਾ ਸਕੇ , ਉਥੇ ਹੀ ਹੁਣ ਇਸ ਲੜੀ 'ਚ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ ਦੇਵੇਗਾ। ਇਹ ਕੇਂਦਰ ਭੁਲੱਥ ਵਿਖੇ ਰੋਇਲ ਪੈਲੇਸ ਵਿਚ ਤਿਆਰ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਅੰਦਰ ਇਹ ਤੀਸਰਾ ਮੈਡੀਕਲ ਵਾਰਡ ਹੈ, ਜੋ ਕੋਰੋਨਾ ਮਰੀਜ਼ਾਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਤੇ ਦਵਾਈਆਂ ਦੇਣ ਦੇ ਨਾਲ-ਨਾਲ ਲੋੜ ਪੈਣ ’ਤੇ ਆਕਸੀਜਨ ਮੁਹੱਈਆ ਕਰਵਾਏਗਾ। Read More : ਭਿਆਨਕ ਸੜਕ ਹਾਦਸੇ ‘ਚ ਗਈ ਤਿੰਨ ਲੋਕਾਂ ਦੀ ਜਾਨ, ਸਦਮੇ ‘ਚ ਪਰਿਵਾਰ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਲੁਧਿਆਣਾ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੋਵਿਡ ਕੇਅਰ ਕੇਂਦਰ ਕੋਰੋਨਾ ਮਰੀਜ਼ਾਂ ਨੂੰ ਸੇਵਾਵਾਂ ਦੇ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਭੁਲੱਥ ਵਿਖੇ ਕੋਵਿਡ ਕੇਅਰ ਕੇਂਦਰ ਦੇ ਕਾਰਜਸ਼ੀਲ ਹੋਣ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਮੌਜੂਦਾ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਪੰਜਾਬ ਦੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਾਪਤ ਹੋਣਗੀਆਂ। ਮਾਝਾ ਵਿਖੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਸ੍ਰੀ ਅੰਮ੍ਰਿਤਸਰ ਜੋ ਕੋਰੋਨਾ ਦੇ ਇਲਾਜ ਲਈ ਮੋਹਰੀ ਹਸਪਤਾਲ ਵਜੋਂ ਕਾਰਜਸ਼ੀਲ ਹੈ, ਤੋਂ ਬਾਅਦ ਮਾਲਵਾ ਅਤੇ ਦੁਆਬਾ ਖੇਤਰ ਵਿਚ ਵੱਖ-ਵੱਖ ਥਾਵਾਂ ’ਤੇ ਇਹ ਕੋਰੋਨਾ ਕੇਅਰ ਸੈਂਟਰ ਖੋਲ੍ਹਣ ਨਾਲ ਪੂਰੇ ਪੰਜਾਬ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਆਪਣੀ ਨਜ਼ਦੀਕ ਹੀ ਮਿਲਣੀਆਂ ਸ਼ੁਰੂ ਹੋਈਆਂ ਹਨ।