Sat, Apr 27, 2024
Whatsapp

SGPC ਵੱਲੋਂ ਕੋਰੋਨਾ ਪੀੜਤਾਂ ਲਈ ਬਣਾਇਆ ਗਿਆ ਸੈਂਟਰ, ਹਰ ਸਹੂਲਤ ਦਾ ਰੱਖਿਆ ਖਿਆਲ

Written by  Jagroop Kaur -- May 11th 2021 03:30 PM -- Updated: May 11th 2021 03:55 PM
SGPC ਵੱਲੋਂ ਕੋਰੋਨਾ ਪੀੜਤਾਂ ਲਈ ਬਣਾਇਆ ਗਿਆ ਸੈਂਟਰ, ਹਰ ਸਹੂਲਤ ਦਾ ਰੱਖਿਆ ਖਿਆਲ

SGPC ਵੱਲੋਂ ਕੋਰੋਨਾ ਪੀੜਤਾਂ ਲਈ ਬਣਾਇਆ ਗਿਆ ਸੈਂਟਰ, ਹਰ ਸਹੂਲਤ ਦਾ ਰੱਖਿਆ ਖਿਆਲ

ਕੋਰੋਨਾ ਕਾਲ ਵਿਚ ਹਰ ਕੋਈ ਅੱਗੇ ਵੱਧ ਛੱਡ ਕੇ ਆਪਣਾ ਯੋਗਦਾਨ ਦੇ ਰਿਹਾ ਹੈ ਉਥੇ ਹੀ ਜੇਕਰ ਗੱਲ ਕੀਤੀ ਜਾਵੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਾਂ ਹਰ ਦਿਨ ਨਵੇਂ ਉਪਰਾਲੇ ਕਰਦੇ ਹੋਏ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਲੋਕ ਸੇਵਾ ਲਈ ਊਧਮ ਕੀਤੇ ਜਾ ਰਹੇ ਹਨ ਤਾਂ ਜੋ ਇਸ ਲਾਗ ਰੋਗ ਤੋਂ ਬਚਿਆ ਜਾ ਸਕੇ , ਉਥੇ ਹੀ ਹੁਣ ਇਸ ਲੜੀ 'ਚ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ ਦੇਵੇਗਾ। ਇਹ ਕੇਂਦਰ ਭੁਲੱਥ ਵਿਖੇ ਰੋਇਲ ਪੈਲੇਸ ਵਿਚ ਤਿਆਰ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਅੰਦਰ ਇਹ ਤੀਸਰਾ ਮੈਡੀਕਲ ਵਾਰਡ ਹੈ, ਜੋ ਕੋਰੋਨਾ ਮਰੀਜ਼ਾਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਤੇ ਦਵਾਈਆਂ ਦੇਣ ਦੇ ਨਾਲ-ਨਾਲ ਲੋੜ ਪੈਣ ’ਤੇ ਆਕਸੀਜਨ ਮੁਹੱਈਆ ਕਰਵਾਏਗਾ। Read More : ਭਿਆਨਕ ਸੜਕ ਹਾਦਸੇ ‘ਚ ਗਈ ਤਿੰਨ ਲੋਕਾਂ ਦੀ ਜਾਨ, ਸਦਮੇ ‘ਚ ਪਰਿਵਾਰ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਲੁਧਿਆਣਾ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੋਵਿਡ ਕੇਅਰ ਕੇਂਦਰ ਕੋਰੋਨਾ ਮਰੀਜ਼ਾਂ ਨੂੰ ਸੇਵਾਵਾਂ ਦੇ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਭੁਲੱਥ ਵਿਖੇ ਕੋਵਿਡ ਕੇਅਰ ਕੇਂਦਰ ਦੇ ਕਾਰਜਸ਼ੀਲ ਹੋਣ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਮੌਜੂਦਾ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਪੰਜਾਬ ਦੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਾਪਤ ਹੋਣਗੀਆਂ।SGPC President Bibi Jagir Kaur Congratulations the Sangat on Khalsa Sajna Divas 2021 ਮਾਝਾ ਵਿਖੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਸ੍ਰੀ ਅੰਮ੍ਰਿਤਸਰ ਜੋ ਕੋਰੋਨਾ ਦੇ ਇਲਾਜ ਲਈ ਮੋਹਰੀ ਹਸਪਤਾਲ ਵਜੋਂ ਕਾਰਜਸ਼ੀਲ ਹੈ, ਤੋਂ ਬਾਅਦ ਮਾਲਵਾ ਅਤੇ ਦੁਆਬਾ ਖੇਤਰ ਵਿਚ ਵੱਖ-ਵੱਖ ਥਾਵਾਂ ’ਤੇ ਇਹ ਕੋਰੋਨਾ ਕੇਅਰ ਸੈਂਟਰ ਖੋਲ੍ਹਣ ਨਾਲ ਪੂਰੇ ਪੰਜਾਬ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਆਪਣੀ ਨਜ਼ਦੀਕ ਹੀ ਮਿਲਣੀਆਂ ਸ਼ੁਰੂ ਹੋਈਆਂ ਹਨ।Arvind Kejriwal on Covid-19 vaccination drive in Delhi: Three lakh healthcare workers will get the jab on the first day.

ਉਨ੍ਹਾਂ ਦੱਸਿਆ ਕਿ ਭੁਲੱਥ ਵਿਖੇ ਖੋਲ੍ਹਿਆਂ ਜਾ ਰਿਹਾ ਕੇਂਦਰ 25 ਬਿਸਤਰਿਆਂ ਨਾਲ ਆਪਣੀਆਂ ਸੇਵਾਵਾਂ ਦੇਵੇਗਾ। ਪਹਿਲਾਂ ਖੋਲ੍ਹੇ ਮੈਡੀਕਲ ਕੇਂਦਰਾਂ ਦੀ ਤਰ੍ਹਾਂ ਇਸ ਵਿਚ ਵੀ ਆਕਸੀਜਨ ਕੰਨਸਟਰੇਟਰਾਂ ਦਾ ਪ੍ਰਬੰਧ ਕੀਤਾ ਗਿਆ ਹੈ। ਮਾਹਿਰ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ, ਜੋ ਬਦਲਵੇਂ ਪ੍ਰਬੰਧਾਂ ਤਹਿਤ ਆਪਣੀਆਂ ਸੇਵਾਵਾਂ ਨਿਭਾਉਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਸੰਸਥਾ ਦਾ ਮੰਤਵ ਇਸ ਸੰਕਟਮਈ ਸਮੇਂ ਅੰਦਰ ਲੋਕਾਂ ਨੂੰ ਨੇੜੇ ਤੋਂ ਨੇੜੇ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਖੱਜਲ ਖੁਆਰੀ ਤੋਂ ਬਚ ਸਕਣ।
ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਚਲਾਏ ਗਏ ਕੋਵਿਡ ਕੇਅਰ ਕੇਂਦਰਾਂ ਵਿਚ ਵੱਡੀ ਗਿਣਤੀ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਅਨੇਕਾਂ ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਿਹਤ ਕੇਂਦਰ ਵਿਚ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਲਈ ਲੰਗਰ ਦਾ ਵੀ ਵਿਸ਼ੇਸ਼ ਪ੍ਰਬੰਧ ਹੈ।

Top News view more...

Latest News view more...