Sun, Apr 28, 2024
Whatsapp

ਕੇਂਦਰ ਨੇ ਇੱਕ ਵਾਰ ਫਿਰ ਮਾਰਿਆ ਪੰਜਾਬ ਦੇ ਹੱਕਾਂ ਤੇ ਡਾਕਾ !

Written by  Pardeep Singh -- February 26th 2022 05:22 PM -- Updated: February 26th 2022 07:06 PM
ਕੇਂਦਰ ਨੇ ਇੱਕ ਵਾਰ ਫਿਰ ਮਾਰਿਆ ਪੰਜਾਬ ਦੇ ਹੱਕਾਂ ਤੇ ਡਾਕਾ !

ਕੇਂਦਰ ਨੇ ਇੱਕ ਵਾਰ ਫਿਰ ਮਾਰਿਆ ਪੰਜਾਬ ਦੇ ਹੱਕਾਂ ਤੇ ਡਾਕਾ !

ਚੰਡੀਗੜ੍ਹ: ਕੇਂਦਰ ਸਰਕਾਰ ਨੇ ਪੰਜਾਬ ਦੇ ਹੱਕਾਂ ਤੇ ਡਾਕਾ ਮਾਰਿਆ ਹੈ। ਕੇਂਦਰ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਤੇ ਹਰਿਆਣਾ ਨੂੰ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ 1974 ਦੇ ਨੇਮਾਂ 'ਚ ਸੋਧ ਕਰ ਇੱਕ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਨੁਮਾਇੰਦਗੀ ਦੇ ਮਾਮਲੇ ਵਿਚ ਪੰਜਾਬ ਨੂੰ ਟੇਢੇ ਢੰਗ ਨਾਲ ਬਾਹਰ ਕਰ ਦਿੱਤਾ। ਬੀਬੀਐਮਬੀ ਵਿਚ ਹਮੇਸ਼ਾ ਹੀ ਮੈਂਬਰ (ਪਾਵਰ) ਪੰਜਾਬ ਵਿਚੋਂ ਹੁੰਦਾ ਸੀ ਜਦੋਂ ਕਿ ਮੈਂਬਰ (ਸਿੰਚਾਈ) ਹਰਿਆਣਾ ’ਚੋਂ ਪਰ ਕੇਂਦਰੀ ਬਿਜਲੀ ਮੰਤਰਾਲੇ ਜਾਂ ਜੇਕਰ ਕੇਂਦਰ ਹੀ ਕਿਹਾ ਜਾਵੇ ਤਾਂ ਜ਼ਿਆਦਾ ਸਹੀ ਹੋਵੇਗਾ।ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਕੇਂਦਰ ਦੀ ਪੰਜਾਬ ਨਾਲ ਵਿਤਕਰੇ ਦੀ ਇੱਕ ਹੋ ਮਿਸਾਲ ਸਾਹਮਣੇ ਆ ਗਈ ਹੈ ਅਤੇ ਸੂਬੇ ਨੂੰ ਰੇਗਿਸਤਾਨ ਬਣਾਉਣ ਦੀ ਇਸ ਕੋਸ਼ਿਸ਼ ਦਾ ਸ਼੍ਰੋਮਣੀ ਅਕਾਲੀ ਦਲ ਡਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮਾਮਲੇ ਨੂੰ ਲੈ ਕੇ ਸਾਬਕਾ ਕੇਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਹੈ ਕਿ ਕੇਂਦਰ ਵੱਲੋਂ ਬੀਬੀਐਮਬੀ ਦੇ ਨਿਯਮਾਂ ਵਿੱਚ ਸੋਧ ਪੰਜਾਬ ਦੇ ਬਹਾਦਰ ਅਤੇ ਦੇਸ਼ ਭਗਤ ਲੋਕਾਂ ਨਾਲ ਘੋਰ ਵਿਤਕਰੇ ਦੀ ਕਾਰਵਾਈ ਹੈ ਅਤੇ ਨਾਲ ਹੀ, ਇਹ ਸੰਵਿਧਾਨ ਦੇ ਸਾਰੇ ਪ੍ਰਵਾਨਿਤ ਨਿਯਮਾਂ ਅਤੇ ਭਾਵਨਾ ਦੇ ਵਿਰੁੱਧ ਚੱਲਦਾ ਹੈ। ਅਸੀਂ ਇਸ ਨਾਲ ਲੜਾਂਗੇ। ਮੈਂ ਸਮੂਹ ਪੰਜਾਬੀਆਂ ਨੂੰ ਇਸ ਬੇਇਨਸਾਫ਼ੀ ਵਿਰੁੱਧ ਇਕਜੁੱਟ ਹੋਣ ਦੀ ਅਪੀਲ ਕਰਦਾ ਹਾਂ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਕੇਂਦਰ ਸਰਕਾਰ ਵੱਲੋਂ ਚੁੱਕੇ ਗਏ ਇਸ ਕਦਮ ਦੀ ਸਖ਼ਤ ਸ਼ਬਦਾਂ ਚ ਨਿਖੇਧੀ ਕੀਤੀ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਸੂਬੇ ਦੇ ਅਧਿਕਾਰ ਖੇਤਰ ਵਿਚ ਕੇਂਦਰ ਦੀ ਸਿੱਧੀ ਦਖ਼ਲਅੰਦਾਜ਼ੀ ਕਰਾਰ ਦਿੱਤਾ ਹੈ। ਆਮ ਆਦਮੀ ਪਾਰਟੀ ਵੱਲੋਂ ਵੀ ਇਸ ਦਾ ਜੰਮ ਕੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮਾਮਲੇ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਚੀਮਾ ਦਾ ਕਹਿਣਾ ਹੈ ਕਿ ਅਕਾਲੀ ਦਲ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰੇਗਾ ਅਤੇ ਸਖਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਵੱਲੋਂ ਪਹਿਲਾਂ ਚੰਡੀਗੜ੍ਹ ਵਿੱਚ ਵੀ ਪੰਜਾਬ ਦੇ ਹੱਕਾਂ ਨਾਲ ਖਿਲਵਾੜ ਕੀਤਾ ਗਿਆ ਤੇ ਹੁਣ BBMB ਰਾਹੀਂ ਪੰਜਾਬ ਦੇ ਸੰਵਿਧਾਨਕ ਹੱਕ ਨੂੰ ਖਤਮ ਕੀਤਾ ਜਾ ਰਿਹਾ। ਇਹ ਵੀ ਪੜ੍ਹੋ:ਸ਼ਿਵਰਾਤਰੀ ਦਾ ਤਿਉਹਾਰ ਨੇੜੇ ਆਉਣ ਕਾਰਨ ਫੁੱਲਾਂ ਦੇ ਰੇਟਾਂ 'ਚ ਆਈ ਤੇਜ਼ੀ -PTC News

Top News view more...

Latest News view more...