ਕੇਂਦਰ ਤੇ ਪੰਜਾਬ ਸਰਕਾਰ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਕਰੇ-ਗੁਲਜ਼ਾਰ ਸਿੰਘ ਰਣੀਕੇ
ਅੰਮ੍ਰਿਤਸਰ: ਭਾਰਤ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਬੰਦ ਜਿਨ੍ਹਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ। ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਵਿਖੇ ਵਿਧਾਨ ਸਭਾ ਹਲਕਾ ਅਟਾਰੀ ਦੀਆਂ ਸੰਗਤਾਂ ਵੱਲੋਂ ਹਲਕਾ ਇੰਚਾਰਜ ਗੁਲਜ਼ਾਰ ਸਿੰਘ ਰਣੀਕੇ ਦੀ ਵੱਲੋ ਸੰਗਤਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।
ਹਲਕਾ ਅਟਾਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਹੈ ਕਿ ਬੰਦੀ ਸਿੱਖ ਜੋ ਕਿ ਕਾਨੂੰਨ ਮੁਤਾਬਕ ਆਪਣੀਆਂ ਵੱਖ ਵੱਖ ਜੇਲ੍ਹਾਂ ਵਿੱਚ ਸਜ਼ਾਵਾਂ ਭੁਗਤ ਚੁੱਕੇ ਹਨ ਉਨ੍ਹਾਂ ਦੀ ਰਿਹਾਈ ਲਈ ਅੱਜ ਗੁਰਦੁਆਰਾ ਸੰਸਥਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਹਨ। ਉਨ੍ਹਾਂ ਹਲਕਾ ਅਟਾਰੀ ਦੀਆਂ ਸੰਗਤਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਸਾਰੇ ਸਿੰਘ ਜੋ ਕਿ ਕਾਨੂੰਨ ਅਨੁਸਾਰ ਵੱਖ ਵੱਖ ਜੇਲ੍ਹਾਂ ਵਿੱਚ ਸਜ਼ਾਵਾਂ ਭੁਗਤ ਚੁੱਕੇ ਹਨ। ਉਨ੍ਹਾਂ ਦੀ ਰਿਹਾਈ ਲਈ ਹਲਕਾ ਅਟਾਰੀ ਦੇ ਹਰੇਕ ਪਿੰਡ ਵਿੱਚ ਅਰਦਾਸ ਬੇਨਤੀ ਕਰਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਗੁਰੂ ਮਹਾਰਾਜ ਅੱਗੇ ਅਰਦਾਸ ਕਰਨ।
ਉਨ੍ਹਾਂ ਨੇ ਕਿਹਾ ਹੈ ਕਿ ਕਾਨੂੰਨ ਮੁਤਾਬਿਕ ਸਜ਼ਾਵਾਂ ਭੁਗਤ ਚੁੱਕੇ ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਬੰਦੀ ਸਿੱਖਾਂ ਦੀ ਰਿਹਾਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਜਲਦ ਤੋਂ ਜਲਦ ਕਰੇ ਤਾਂ ਜੋ ਉਹ ਆਪਣੇ ਪਰਿਵਾਰਾਂ ਵਿਚ ਆ ਕੇ ਰੈਣ ਬਸੇਰਾ ਕਰ ਸਕਣ।
ਇਹ ਵੀ ਪੜ੍ਹੋ:ਸਬਜ਼ੀ ਵੇਚਣ ਵਾਲੇ ਦੀ ਧੀ ਬਣੀ ਜੱਜ
-PTC News