ਮੁੱਖ ਖਬਰਾਂ

ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਮੁੜ ਲਿੱਖੀ ਚਿੱਠੀ

By Shanker Badra -- December 24, 2020 2:46 pm -- Updated:December 24, 2020 4:38 pm

ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਮੁੜ ਲਿੱਖੀ ਚਿੱਠੀ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਅੰਦੋਲਨ ਅੱਜ 29ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।

Central Government rewrites letter to farmers' organizations for Meeting ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਮੁੜ ਲਿੱਖੀ ਚਿੱਠੀ

ਪੜ੍ਹੋ ਹੋਰ ਖ਼ਬਰਾਂ : Khalsa Aid ਦੀ ਵਿਲੱਖਣ ਸੇਵਾ ,ਕਿਸਾਨਾਂ ਲਈ ਖੋਲ੍ਹਿਆ Free 'Kisan Mall'

ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਅੱਜ ਮੁੜ ਚਿੱਠੀ ਲਿੱਖੀ ਹੈ। ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਦੀ ਮੁੜ ਲਿਖੀ ਚਿੱਠੀ ਦਾ ਜਵਾਬ ਦਿੱਤਾ ਹੈ, ਜਿਸ ਵਿੱਚ ਕੇਂਦਰ ਨੇ 40 ਕਿਸਾਨ ਜਥੇਬੰਦੀਆਂ ਤੋਂ ਮੁੜ ਗੱਲਬਾਤ ਲਈ ਸਮਾਂ ਮੰਗਿਆ ਹੈ। ਸਰਕਾਰ ਨੇ ਸਪੱਸ਼ਟੀਕਰਨ ਲਈ ਕਿਸਾਨ ਆਗੂ ਡਾ.ਦਰਸ਼ਨ ਪਾਲ ਦਾ ਧੰਨਵਾਦ ਕੀਤਾ ਹੈ।

Central Government rewrites letter to farmers' organizations for Meeting ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਮੁੜ ਲਿੱਖੀ ਚਿੱਠੀ

ਪੜ੍ਹੋ ਹੋਰ ਖ਼ਬਰਾਂ : ਪੰਜਾਬ ਦੇ ਕਈ ਇਲਾਕਿਆਂ 'ਚ ਸਵੇਰੇ ਸੰਘਣੀ ਧੁੰਦ ਦਾ ਕਹਿਰ, ਠੁਰ-ਠੁਰ ਕਰਨ ਲੱਗੇ ਲੋਕ

ਖੇਤੀਬਾੜੀ ਮੰਤਰਾਲੇ ਵਲੋਂ ਭੇਜੀ ਗਈ ਇਸ ਚਿੱਠੀ 'ਚ ਸਰਕਾਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਸਮਾਂ ਅਤੇ ਤਰੀਕ ਦੱਸਣ ਲਈ ਕਿਹਾ ਹੈ। ਨਾਲ ਹੀ ਕਿਸਾਨਾਂ ਨੂੰ ਉਨ੍ਹਾਂ ਸਾਰੇ ਮੁੱਦਿਆਂ ਦੀ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ, ਜਿਸ 'ਤੇ ਉਹ ਗੱਲਬਾਤ ਕਰਨਾ ਚਾਹੁੰਦੇ ਹਨ।

Central Government rewrites letter to farmers' organizations for Meeting ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਮੁੜ ਲਿੱਖੀ ਚਿੱਠੀ

ਪੜ੍ਹੋ ਹੋਰ ਖ਼ਬਰਾਂ : ਕੇਂਦਰ ਸਰਕਾਰ ਨੇ ਰੱਦ ਕੀਤੀ ਕਿਸਾਨ ਜਥੇਬੰਦੀਆਂ ਵੱਲੋਂ ਭੇਜੀ ਚਿੱਠੀ : ਸੂਤਰ

ਇਸ ਵਿਚਾਲੇ ਭਾਰਤ ਸਰਕਾਰ ਨੇ ਫਿਰ ਕਿਸਾਨਾਂ ਨੂੰ ਚਿੱਠੀ ਲਿੱਖ ਕੇ ਗੱਲਬਾਤ ਦਾ ਰਸਤਾ ਖੁੱਲ੍ਹਾ ਰਹਿਣ ਦਾ ਸੰਕੇਤ ਦਿੱਤਾ ਹੈ।
ਇਸ ਚਿੱਠੀ ਵਿਚ ਕੇਂਦਰੀ ਖੇਤੀਬਾੜੀ ਮੰਤਰਾਲੇ ਨੇ ਕਿਹਾ ਹੈ ਕਿ ਸਰਕਾਰ ਕਿਸਾਨਾਂ ਦੀ ਹਰ ਮੰਗ ਉੱਤੇ ਗੱਲਬਾਤ ਲਈ ਤਿਆਰ ਹੈ ਅਤੇ ਗੱਲਬਾਤ ਦੇ ਸਾਰੇ ਰਸਤੇ ਖੁੱਲ੍ਹੇ ਹਨ।
-PTCNews

  • Share