Thu, Apr 25, 2024
Whatsapp

ਜੇ ਲੋੜ ਪਈ ਤਾਂ ਉਹ ਵੀ ਇਸ ਸੰਘਰਸ਼ ਵਿਚ ਜਾ ਕੇ ਕਿਸਾਨਾਂ ਦਾ ਸਾਥ ਦੇਣਗੇ :ਗਿਆਨੀ ਹਰਪ੍ਰੀਤ ਸਿੰਘ

Written by  Shanker Badra -- December 09th 2020 02:32 PM
ਜੇ ਲੋੜ ਪਈ ਤਾਂ ਉਹ ਵੀ ਇਸ ਸੰਘਰਸ਼ ਵਿਚ ਜਾ ਕੇ ਕਿਸਾਨਾਂ ਦਾ ਸਾਥ ਦੇਣਗੇ :ਗਿਆਨੀ ਹਰਪ੍ਰੀਤ ਸਿੰਘ

ਜੇ ਲੋੜ ਪਈ ਤਾਂ ਉਹ ਵੀ ਇਸ ਸੰਘਰਸ਼ ਵਿਚ ਜਾ ਕੇ ਕਿਸਾਨਾਂ ਦਾ ਸਾਥ ਦੇਣਗੇ :ਗਿਆਨੀ ਹਰਪ੍ਰੀਤ ਸਿੰਘ

ਜੇ ਲੋੜ ਪਈ ਤਾਂ ਉਹ ਵੀ ਇਸ ਸੰਘਰਸ਼ ਵਿਚ ਜਾ ਕੇ ਕਿਸਾਨਾਂ ਦਾ ਸਾਥ ਦੇਣਗੇ :ਗਿਆਨੀ ਹਰਪ੍ਰੀਤ ਸਿੰਘ:ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀ ਸਰਹੱਦ 'ਤੇ ਕਿਸਾਨਾਂ ਦਾ ਸੰਘਰਸ਼ ਚੱਲ ਰਿਹਾ ਹੈ ਤੇ ਇਹ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਅਣਦੇਖੀ ਕਰ ਰਹੀ ਹੈ ,ਜੇਕਰ ਲੋੜ ਪਈ ਤਾਂ ਉਹ ਵੀ ਇਸ ਸੰਘਰਸ਼ ਵਿਚ ਜਾ ਕੇ ਕਿਸਾਨਾਂ ਦਾ ਸਾਥ ਦੇਣਗੇ। [caption id="attachment_456279" align="aligncenter" width="300"]Central government Should be canceled Farm Bill 2020: Jathedar Giani Harpreet Singh ਜੇ ਲੋੜ ਪਈ ਤਾਂ ਉਹ ਵੀ ਇਸ ਸੰਘਰਸ਼ ਵਿਚ ਜਾ ਕੇ ਕਿਸਾਨਾਂ ਦਾ ਸਾਥ ਦੇਣਗੇ :ਗਿਆਨੀ ਹਰਪ੍ਰੀਤ ਸਿੰਘ[/caption] ਕੇਂਦਰ ਸਰਕਾਰ ਨੂੰ ਜ਼ਿੱਦ ਛੱਡ ਕੇ ਖੇਤੀ ਤੇ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਕਿਸਾਨਾਂ ਦੇ ਨਾਲ ਬੈਠਕ ਕਰ ਕੇ ਇਸ ਦਾ ਕੋਈ ਯੋਗ ਹੱਲ ਕੱਢਣ ਤਾਂ ਜੋ ਇਸ ਸੰਘਰਸ਼ ਨੂੰ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਖੁਸ਼ਹਾਲ ਹੋਣਾ ਚਾਹੀਦਾ ਹੈ ਅਤੇ ਦੇਸ਼ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ। [caption id="attachment_456280" align="aligncenter" width="300"]Central government Should be canceled Farm Bill 2020: Jathedar Giani Harpreet Singh ਜੇ ਲੋੜ ਪਈ ਤਾਂ ਉਹ ਵੀ ਇਸ ਸੰਘਰਸ਼ ਵਿਚ ਜਾ ਕੇ ਕਿਸਾਨਾਂ ਦਾ ਸਾਥ ਦੇਣਗੇ :ਗਿਆਨੀ ਹਰਪ੍ਰੀਤ ਸਿੰਘ[/caption] ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਅਕਾਲ ਤਖ਼ਤ ਸਕੱਤਰੇਤ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਲੋਕ ਹਿਤ ਕਾਨੂੰਨ ਬਣਾਉਂਦੀ ਹੈ ,ਜਦਕਿ ਇਹ ਕਾਨੂੰਨੀ ਵਪਾਰੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਹਿਤ 'ਚ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਾਨੂੰਨ ਬਣਾਉਣ ਤੋਂ ਪਹਿਲਾਂ ਕਿਸਾਨ ਧਿਰਾਂ, ਖੇਤੀਬਾੜੀ ਮਾਹਿਰਾਂ ਨਾਲ ਵਿਚਾਰ ਕਰਨਾ ਚਾਹੀਦਾ ਸੀ ਅਤੇ ਲੋਕ ਸਭਾ ਤੇ ਰਾਜ ਸਭਾ 'ਚ ਬਹਿਸ ਹੋਣੀ ਚਾਹੀਦੀ ਸੀ। [caption id="attachment_456277" align="aligncenter" width="300"]Central government Should be canceled Farm Bill 2020: Jathedar Giani Harpreet Singh ਜੇ ਲੋੜ ਪਈ ਤਾਂ ਉਹ ਵੀ ਇਸ ਸੰਘਰਸ਼ ਵਿਚ ਜਾ ਕੇ ਕਿਸਾਨਾਂ ਦਾ ਸਾਥ ਦੇਣਗੇ :ਗਿਆਨੀ ਹਰਪ੍ਰੀਤ ਸਿੰਘ[/caption] ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਕਾਰਪੋਰੇਟ ਘਰਾਣਿਆਂ ਦੇ ਫਾਇਦੇ ਲਈ ਖੇਤੀ ਖਤਰੇ 'ਚ ਪਾਈ ਜਾ ਰਹੀ ਹੈ। ਖੇਤੀ ਨੂੰ ਬਚਾਉਣ ਵਾਸਤੇ ਜਲਦੀ ਤੋਂ ਜਲਦੀ ਇਹ ਤਿੰਨੋ ਕਾਨੂੰਨ ਰੱਦ ਕਰਨੇ ਚਾਹੀਦੇ ਹਨ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਾਬਤੇ 'ਚ ਰਹਿ ਕੇ ਸ਼ਾਂਤੀ ਨਾਲ ਸੰਘਰਸ਼ ਕਰਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਖੇਤੀਬਾੜੀ ਨੂੰ ਬਚਾਉਣ ਲਈ ਵਪਾਰੀ ਧਿਰਾਂ ਅਤੇ ਮਜ਼ਦੂਰ ਵਰਗ ਨੂੰ ਵੀ ਕਿਸਾਨੀ ਸੰਘਰਸ਼ ਨੂੰ ਸਹਿਯੋਗ ਦੇਣ ਲਈ ਅੱਗੇ ਆਉਣਾ ਚਾਹੀਦਾ ਹੈ। [caption id="attachment_456279" align="aligncenter" width="300"]Central government Should be canceled Farm Bill 2020: Jathedar Giani Harpreet Singh ਜੇ ਲੋੜ ਪਈ ਤਾਂ ਉਹ ਵੀ ਇਸ ਸੰਘਰਸ਼ ਵਿਚ ਜਾ ਕੇ ਕਿਸਾਨਾਂ ਦਾ ਸਾਥ ਦੇਣਗੇ :ਗਿਆਨੀ ਹਰਪ੍ਰੀਤ ਸਿੰਘ[/caption] ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਇਸ ਧਰਨੇ ਵਿਚ ਕਿਸਾਨਾਂ ਦੇ ਸਹਿਯੋਗ ਲਈ ਲੰਗਰ ਅਤੇ ਸਿਹਤ ਸਹੂਲਤਾਂ ਦੇਣ ਦੇ ਲਈ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਕੁਝ ਤਾਕਤਾਂ ਤੇ ਕੁੱਝ ਮੀਡਿਆ ਵੱਲੋਂ ਕਿਸਾਨੀ ਅੰਦੋਲਨ ਨੂੰ ਖ਼ਾਲਿਸਤਾਨੀ ਰੰਗਤ ਦਿੱਤੀ ਜਾ ਰਹੀ ਹੈ। ਇਸ ਅੰਦੋਲਨ ਨੂੰ ਗ਼ਲਤ ਰਾਹ 'ਤੇ ਲਿਜਾ ਕੇ ਦੇਸ਼ ਵਿਰੋਧੀ ਸਾਬਿਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜੋ ਕਿ ਸਰਾਸਰ ਗ਼ਲਤ ਹੈ। ਕਿਸਾਨ ਅੰਦੋਲਨ ਪੂਰੀ ਤਰ੍ਹਾਂ ਕਿਸਾਨ ਦੇ ਹੱਕ ਦਾ ਅੰਦੋਲਨ ਹੈ। -PTCNews


Top News view more...

Latest News view more...