Wed, Apr 17, 2024
Whatsapp

ਕੇਂਦਰ ਵੱਲੋਂ ਕਪੂਰਥਲਾ ਵਿਖੇ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਲਈ ਮੁੱਖ ਮੰਤਰੀ ਦੀ ਅਪੀਲ ਪ੍ਰਵਾਨ

Written by  Jashan A -- November 28th 2019 04:45 PM
ਕੇਂਦਰ ਵੱਲੋਂ ਕਪੂਰਥਲਾ ਵਿਖੇ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਲਈ ਮੁੱਖ ਮੰਤਰੀ ਦੀ ਅਪੀਲ ਪ੍ਰਵਾਨ

ਕੇਂਦਰ ਵੱਲੋਂ ਕਪੂਰਥਲਾ ਵਿਖੇ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਲਈ ਮੁੱਖ ਮੰਤਰੀ ਦੀ ਅਪੀਲ ਪ੍ਰਵਾਨ

ਕੇਂਦਰ ਵੱਲੋਂ ਕਪੂਰਥਲਾ ਵਿਖੇ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਲਈ ਮੁੱਖ ਮੰਤਰੀ ਦੀ ਅਪੀਲ ਪ੍ਰਵਾਨ,ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਯਤਨਾਂ ਨੂੰ ਹੁੰਗਾਰਾ ਦਿੰਦਿਆਂ ਕੇਂਦਰ ਸਰਕਾਰ ਨੇ ਕਪੂਰਥਲਾ ਵਿਖੇ ਨਵਾਂ ਸਰਕਾਰੀ ਮੈਡੀਕਲ ਕਾਲਜ ਸਥਾਪਤ ਕਰਨ ਤੋਂ ਇਲਾਵਾ ਮੌਜੂਦਾ ਸਥਾਨਕ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਕੇਂਦਰ ਸਰਕਾਰ ਪਾਸੋਂ ਪ੍ਰਾਪਤ ਹੋਏ ਪੱਤਰ ਮੁਤਾਬਕ ਨਵਾਂ ਸਰਕਾਰੀ ਮੈਡੀਕਲ ਕਾਲਜ 325 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਜਿਸ ਵਿੱਚੋਂ 60 ਫੀਸਦੀ ਹਿੱਸੇਦਾਰੀ ਵਜੋਂ 195 ਕਰੋੜ ਰੁਪਏ ਕੇਂਦਰ ਸਰਕਾਰ ਵੱਲੋਂ ਦਿੱਤੇ ਜਾਣੇ ਹਨ ਜਦਕਿ ਬਾਕੀ 40 ਫੀਸਦੀ ਹਿੱਸੇਦਾਰੀ ਵਜੋਂ 130 ਕਰੋੜ ਰੁਪਏ ਦਾ ਯੋਗਦਾਨ ਪੰਜਾਬ ਸਰਕਾਰ ਵੱਲੋਂ ਪਾਇਆ ਜਾਵੇਗਾ। ਮੌਜੂਦਾ ਜ਼ਿਲਾ/ਰੈਫਰਲ ਹਸਪਤਾਲਾਂ ਨਾਲ ਸਬੰਧਤ ਨਵੇਂ ਮੈਡੀਕਲ ਕਾਲਜ ਦੀ ਸਥਾਪਨਾ ਲਈ ਕੇਂਦਰੀ ਸਪਾਂਸਰ ਸਕੀਮ ਤਹਿਤ ਇਸ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰ ਸਰਕਾਰ ਨੇ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਜਿਸ ਨਾਲ ਹਸਪਤਾਲ ਦੀ ਮੌਜੂਦਾ ਸਮੇਂ 220 ਬਿਸਤਰਿਆਂ ਦੀ ਸਮਰੱਥਾ ਵਧ ਕੇ 500 ਬਿਸਤਰਿਆਂ ਦੀ ਹੋ ਜਾਵੇਗੀ ਅਤੇ ਇਸ ਤੋਂ ਇਲਾਵਾ ਹਸਪਤਾਲ ਵਿੱਚ ਬੁਨਿਆਦੀ ਢਾਂਚੇ ਦੀਆਂ ਆਧੁਨਿਕ ਮੈਡੀਕਲ ਸਹੂਲਤਾਂ ਵੀ ਮੁਹੱਈਆ ਹੋਣਗੀਆਂ। ਹੋਰ ਪੜ੍ਹੋ: ਪੰਜਾਬ ਕੈਬਿਨਟ ਮੀਟਿੰਗ: ਮੁਹਾਲੀ ਦੇ ਨਵੇਂ ਮੈਡੀਕਲ ਕਾਲਜ ਲਈ 994 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਇਕ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਲਈ 11 ਏਕੜ ਜ਼ਮੀਨ ਦੇ ਰਕਬੇ ਨੂੰ ਪਹਿਲਾਂ ਹੀ ਸ਼ਨਾਖ਼ਤ ਕੀਤਾ ਹੋਇਆ ਹੈ ਜੋ ਸਥਾਨਕ ਸਿਵਲ ਹਸਪਤਾਲ ਤੋਂ 1.5 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ। ਨਵੀਂ ਸੰਸਥਾ ਦੇ ਬੁਨਿਆਦੀ ਢਾਂਚੇ ’ਤੇ 325 ਕਰੋੜ ਰੁਪਏ ਖਰਚਣ ਤੋਂ ਇਲਾਵਾ ਇਸ ਵਿੱਚ ਲੋੜੀਂਦੇ ਮੈਡੀਕਲ ਸਾਜ਼ੋ-ਸਾਮਾਨ ਲਈ 50 ਕਰੋੜ ਰੁਪਏ ਰੱਖੇ ਗਏ ਹਨ। ਇੱਥੇ ਇਹ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਦੇ ਸਤਿਕਾਰ ਵਿੱਚ ਕਪੂਰਥਲਾ ਦੇ ਸਿਵਲ ਹਸਪਤਾਲ ਦੇ ਬੁਨਿਆਦੀ ਢਾਂਚੇ ਦਾ ਵਿਸਥਾਰ ਕਰਨ ਅਤੇ ਨਵੇਂ ਸਰਕਾਰੀ ਮੈਡੀਕਲ ਦੀ ਸਥਾਪਨਾ ਕਰਨ ਦਾ ਮਸਲਾ ਭਾਰਤ ਸਰਕਾਰ ਕੋਲ ਉਠਾਇਆ ਸੀ। ਦੋਆਬਾ ਖੇਤਰ ਵਿੱਚ ਬਣਨ ਵਾਲੇ ਆਪਣੀ ਕਿਸਮ ਦੇ ਪਹਿਲੇ ਸਰਕਾਰੀ ਮੈਡੀਕਲ ਕਾਲਜ ਵਿੱਚ ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ ਅਤੇ ਇਹ ਸਿਹਤ ਸੰਸਥਾ ਖੇਤਰ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਤੇ ਜਾਂਚ ਸੇਵਾਵਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਮੈਡੀਕਲ ਸਿੱਖਿਆ ਤੇ ਖੋਜ ਨੂੰ ਉਤਸ਼ਾਹਿਤ ਕਰੇਗੀ। ਦੱਸਣਯੋਗ ਹੈ ਕਿ ਸੂਬੇ ਵਿੱਚ ਅੰਮਿ੍ਰਤਸਰ, ਫਰੀਦਕੋਟ ਅਤੇ ਪਟਿਆਲਾ ਵਿੱਚ ਪਹਿਲਾਂ ਹੀ ਤਿੰਨ ਸਰਕਾਰੀ ਮੈਡੀਕਲ ਕਾਲਜ ਚੱਲ ਰਹੇ ਹਨ। ਇਕ ਹੋਰ ਸਰਕਾਰੀ ਮੈਡੀਕਲ ਕਾਲਜ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸਥਾਪਤ ਕੀਤਾ ਜਾ ਰਿਹਾ ਹੈ ਜਦਕਿ ਪੰਜਵੇਂ ਮੈਡੀਕਲ ਕਾਲਜ ਦੀ ਸਥਾਪਨਾ ਕਪੂਰਥਲਾ ਵਿਖੇ ਕਰਨ ਦੀ ਪ੍ਰਵਾਨਗੀ ਮਿਲ ਗਈ ਹੈ। -PTC News


Top News view more...

Latest News view more...