Thu, May 2, 2024
Whatsapp

Coronavirus: ਕੇਂਦਰ ਸਰਕਾਰ ਵੱਲੋਂ ਪ੍ਰਵਾਸੀਆਂ ਨੂੰ ਰੋਕਣ ਲਈ ਬਾਰਡਰ ਸੀਲ,ਵਿਦਿਆਰਥੀਆਂ ਤੇ ਮਜ਼ਦੂਰਾਂ ਲਈ ਜਾਰੀ ਇਹ ਆਦੇਸ਼

Written by  Shanker Badra -- March 29th 2020 05:58 PM
Coronavirus: ਕੇਂਦਰ ਸਰਕਾਰ ਵੱਲੋਂ ਪ੍ਰਵਾਸੀਆਂ ਨੂੰ ਰੋਕਣ ਲਈ ਬਾਰਡਰ ਸੀਲ,ਵਿਦਿਆਰਥੀਆਂ ਤੇ ਮਜ਼ਦੂਰਾਂ ਲਈ ਜਾਰੀ ਇਹ ਆਦੇਸ਼

Coronavirus: ਕੇਂਦਰ ਸਰਕਾਰ ਵੱਲੋਂ ਪ੍ਰਵਾਸੀਆਂ ਨੂੰ ਰੋਕਣ ਲਈ ਬਾਰਡਰ ਸੀਲ,ਵਿਦਿਆਰਥੀਆਂ ਤੇ ਮਜ਼ਦੂਰਾਂ ਲਈ ਜਾਰੀ ਇਹ ਆਦੇਸ਼

Coronavirus: ਕੇਂਦਰ ਸਰਕਾਰ ਵੱਲੋਂ ਪ੍ਰਵਾਸੀਆਂ ਨੂੰ ਰੋਕਣ ਲਈ ਬਾਰਡਰ ਸੀਲ,ਵਿਦਿਆਰਥੀਆਂ ਤੇ ਮਜ਼ਦੂਰਾਂ ਲਈ ਜਾਰੀ ਇਹ ਆਦੇਸ਼:ਨਵੀਂ ਦਿੱਲੀ : ਭਾਰਤ ਵਿੱਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧ ਰਿਹਾ ਹੈ ਅਤੇ ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ 979 ਮਾਮਲੇ ਸਾਹਮਣੇ ਆਏ ਹਨ। ਇਸ ਮਾਰੂ ਵਾਇਰਸ ਕਾਰਨ ਹੁਣ ਤੱਕ 25 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਅਜਿਹੀ ਸਥਿਤੀ ਵਿੱਚ ਦੂਜੇ ਰਾਜਾਂ ਤੋਂ ਘਰ ਪਰਤ ਰਹੇ ਲੋਕਾਂ ਨੂੰ ਲੈ ਕੇ ਅਤੇ ਲਾਕਡਾਊਨ ਕਾਰਨ ਹੋ ਰਹੀ ਹਿਜਰਤ ਨੂੰ ਵੇਖਦਿਆਂ ਕੇਂਦਰ ਸਰਕਾਰ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਨੂੰ ਲਾਕਡਾਊਨਦੌਰਾਨ ਪ੍ਰਵਾਸੀ ਮਜ਼ਦੂਰਾਂ ਦੀ ਆਵਾਜਾਈ ਰੋਕਣ ਲਈ ਸੂਬਿਆਂ ਤੇ ਜ਼ਿਲ੍ਹਿਆਂ ਦੀਆਂ ਸਰਹੱਦਾਂ ਨੂੰ ਸਹੀ ਤਰੀਕੇ ਸਖ਼ਤੀ ਨਾਲ ਸੀਲ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀਕੇਂਦਰ ਸਰਕਾਰ ਨੇ ਨਿਰਦੇਸ਼ ਦਿੱਤਾ ਹੈ ਕਿ ਜੋ ਲੋਕ ਵੀ ਲਾਕਡਾਊਨ ਦੀ ਉਲੰਘਣਾਂ ਕਰਦਿਆਂ ਇਕ ਥਾਂ ਤੋਂ ਦੂਜੀ ਥਾਂ ਗਏ ਹਨ, ਉਨ੍ਹਾਂ ਨੂੰ ਘੱਟ ਤੋਂ ਘੱਟ 14 ਦਿਨਾਂ ਲਈ ਕਵਾਰੰਟਾਈਨ ਕਰ ਕੇ ਨਿਗਰਾਣੀ ਕੀਤੀ ਜਾਵੇ। ਕੇਂਦਰ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਗ਼ਰੀਬ ਤੇ ਲੋੜਵੰਦ ਲੋਕਾਂ, ਦਿਹਾੜੀਦਾਰ ਮਜ਼ਦੂਰਾਂ ਨੂੰ ਭੋਜਨ, ਆਸਰਾ ਮੁਹੱਈਆ ਕਰਵਾਉਣ ਲਈ ਲੋੜੀਂਦੇ ਇੰਤਜ਼ਾਮ ਕੀਤੇ ਜਾਣ। ਰਾਜਾਂ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ ਕਿ ਲਾਕਡਾਊਨਦੌਰਾਨ ਰਾਜ ਮਾਰਗਾਂ ਜਾਂ ਸ਼ਹਿਰਾਂ ਵਿੱਚ ਲੋਕਾਂ ਦੀ ਆਵਾਜਾਈ ਨਾ ਹੋਵੇ। ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਵਾਉਣ ਲਈ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੂੰ ਨਿਜੀ ਤੌਰ ਉੱਤੇ ਜ਼ਿੰਮੇਵਾਰ ਬਣਾਇਆ ਜਾਵੇ। ਕੇਂਦਰ ਵੱਲੋਂ ਸਾਰੀਆਂ ਸੂਬਾ ਸਰਕਾਰਾਂ ਨੂੰ ਇਹ ਵੀ ਨਿਰਦੇਸ਼ ਦਿੱਤਾ ਗਿਆ ਹੈ ਕਿ ਹਾਈਵੇਅ 'ਤੇ ਕਿਸੇ ਵੀ ਤਰ੍ਹਾਂ ਦੀ ਭੀੜ ਨਹੀਂ ਹੋਣੀ ਚਾਹੀਦੀ। ਜ਼ਰੂਰਤਮੰਦਾਂ ਦੀ ਖਾਣਾ ਤੇ ਰਹਿਣ ਦੀ ਵਿਵਸਥਾ ਕੀਤੀ ਜਾਵੇ। ਇੰਨਾ ਹੀ ਨਹੀਂ ਮਜ਼ਦੂਰਾਂ ਨੂੰ ਸਮੇਂ ਸਿਰ ਉਨ੍ਹਾਂ ਦੀਆਂ ਤਨਖਾਹਾਂ ਦੇ ਭੁਗਤਾਨ ਹੋਣ। ਕੇਂਦਰ ਵੱਲੋਂ ਸੂਬਿਆਂ ਨੂੰ ਉਨ੍ਹਾਂ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਆਖਿਆ ਗਿਆ ਹੈ,ਜੋ ਵਿਦਿਆਰਥੀਆਂ ਤੇ ਮਜ਼ਦੂਰਾਂ ਤੋਂ ਕਮਰੇ ਜਾਂ ਮਕਾਨ ਖਾਲੀ ਕਰਨ ਨੂੰ ਕਹਿੰਦੇ ਹਨ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਨੀਆ ’ਚ ਮਹਾਂਮਾਰੀ ਦਾ ਰੂਪ ਲੈ ਚੁੱਕੇ ਕੋਰੋਨਾ ਵਾਇਰਸ ਭਾਵ ਕੋਵਿਡ–19 ਨਾਲ ਫ਼ੈਸਲਾਕੁੰਨ ਜੰਗ ਲਈ 24 ਮਾਰਚ ਦੀ ਅੱਧੀ ਰਾਤ ਤੋਂ ਸਮੁੱਚੇ ਦੇਸ਼ ’ਚ 21 ਦਿਨਾਂ ਦੇ ਲਾਕਡਾਊਨ ਦਾ ਐਲਾਨ ਕੀਤਾ ਸੀ।ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਹੱਥ ਜੋੜ ਕੇ ਬੇਨਤੀ ਕੀਤੀ ਕਿ ਉਹ ਆਪਣੇ ਘਰ ਤੋਂ ਬਿਲਕੁਲ ਵੀ ਬਾਹਰ ਨਾ ਨਿੱਕਲਣ ਕਿਉਕਿ ਇਸ ਜਾਨਲੇਵਾ ਵਾਇਰਸ ਦੀ ਛੂਤ ਦੀ ਲੜੀ ਤੋੜਨ ਇਹੋ ਇੱਕੋ-ਇੱਕ ਰਾਹ ਹੈ। -PTCNews


Top News view more...

Latest News view more...